Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Other Translations King James Version (KJV) That thou mayest say to the prisoners, Go forth; to them that are in darkness, Shew yourselves. They shall feed in the ways, and their pastures shall be in all high places.
American Standard Version (ASV) saying to them that are bound, Go forth; to them that are in darkness, Show yourselves. They shall feed in the ways, and on all bare heights shall be their pasture.
Bible in Basic English (BBE) Saying to those who are in chains, Go free; to those who are in the dark, Come out into the light. They will get food by the way wherever they go, and have grass-lands on all the dry mountain-tops.
Darby English Bible (DBY) saying to the prisoners, Go forth; to them that are in darkness, Shew yourselves. They shall feed in the ways, and their pasture shall be on all bare hills.
World English Bible (WEB) saying to those who are bound, Go forth; to those who are in darkness, Show yourselves. They shall feed in the ways, and on all bare heights shall be their pasture.
Young's Literal Translation (YLT) To say to the bound, Go out, To those in darkness, Be uncovered. On the ways they feed, And in all high places is their pasture.
Cross Reference Deuteronomy 32:13 in Panjabi 13 ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ, ਸੋ ਉਸ ਨੇ ਖੇਤ ਦੀ ਪੈਦਾਵਾਰ ਖਾਧੀ, ਅਤੇ ਉਸ ਨੇ ਉਹ ਨੂੰ ਪੱਥਰ ਵਿੱਚੋਂ ਸ਼ਹਿਦ, ਅਤੇ ਚਕਮਕ ਦੀ ਚੱਟਾਨ ਤੋਂ ਤੇਲ ਚੁਸਾਇਆ ।
Psalm 22:26 in Panjabi 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ !
Psalm 23:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ ।
Psalm 69:33 in Panjabi 33 ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ ।
Psalm 102:20 in Panjabi 20 ਕਿ ਗ਼ੁਲਾਮ ਦਾ ਹਾਹੁਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,
Psalm 107:10 in Panjabi 10 ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
Psalm 146:7 in Panjabi 7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ ।
Isaiah 5:17 in Panjabi 17 ਤਦ ਲੇਲੇ, ਜਾਣੋ, ਆਪਣੀ ਜੂਹ ਵਿੱਚ ਚਰਨਗੇ, ਅਤੇ ਤਕੜਿਆਂ ਦੇ ਉਜਾੜ ਸਥਾਨ ਪਰਦੇਸੀ ਨੂੰ ਚਾਰਗਾਹਾਂ ਲਈ ਮਿਲਣਗੇ ।
Isaiah 9:2 in Panjabi 2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।
Isaiah 41:18 in Panjabi 18 ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ ।
Isaiah 42:7 in Panjabi 7 ਤਾਂ ਜੋ ਤੂੰ ਅੰਨ੍ਹੀਆਂ ਅੱਖਾਂ ਨੂੰ ਖੋਲ੍ਹੇਂ, ਭੋਹਰੇ ਵਿੱਚੋਂ ਬੰਦੀਆਂ ਨੂੰ ਅਤੇ ਹਨੇਰੇ ਵਿੱਚ ਬੈਠਿਆਂ ਹੋਇਆਂ ਨੂੰਕੈਦਖਾਨੇ ਵਿੱਚੋਂ ਕੱਢੇਂ ।
Isaiah 42:16 in Panjabi 16 ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ । ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ । ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ ।
Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Ezekiel 34:13 in Panjabi 13 ਮੈਂ ਉਹਨਾਂ ਨੂੰ ਲੋਕਾਂ ਵਿੱਚੋਂ ਮੋੜ ਲਿਆਵਾਂਗਾ ਅਤੇ ਸਾਰੇ ਦੇਸ ਵਿੱਚੋਂ ਇਕੱਠਾ ਕਰਾਂਗਾ । ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ਅਤੇ ਇਸਰਾਏਲ ਦੇ ਪਹਾੜਾਂ ਤੇ ਨਹਿਰਾਂ ਦੇ ਉੱਤੇ ਅਤੇ ਦੇਸ ਦੇ ਸਾਰੇ ਵੱਸਦੇ ਸਥਾਨਾਂ ਵਿੱਚ ਚਾਰਾਂਗਾ ।
Ezekiel 34:23 in Panjabi 23 ਮੈਂ ਉਹਨਾਂ ਲਈ ਇੱਕ ਆਜੜੀ ਕਾਇਮ ਕਰਾਂਗਾ ਅਤੇ ਉਹ ਉਹਨਾਂ ਨੂੰ ਚਾਰੇਗਾ ਅਰਥਾਤ ਮੇਰਾ ਦਾਸ ਦਾਊਦ, ਉਹ ਹੀ ਉਹਨਾਂ ਨੂੰ ਚਾਰੇਗਾ ਅਤੇ ਉਹੀ ਉਹਨਾਂ ਦਾ ਆਜੜੀ ਹੋਵੇਗਾ ।
Ezekiel 34:29 in Panjabi 29 ਮੈਂ ਉਹਨਾਂ ਦੇ ਲਈ ਇੱਕ ਚਾਰਗਾਹ ਉਗਾਵਾਂਗਾ ਅਤੇ ਉਹ ਫੇਰ ਕਦੇ ਆਪਣੇ ਦੇਸ ਵਿੱਚ ਭੁੱਖ ਨਾਲ ਨਹੀਂ ਮਰਨਗੇ ਅਤੇ ਅੱਗੇ ਨੂੰ ਕੌਮਾਂ ਦੀ ਸ਼ਰਮਿੰਦਗੀ ਨਾ ਸਹਿਣਗੇ ।
Joel 3:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਪਹਾੜਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ ।
Zechariah 9:11 in Panjabi 11 ਤੈਨੂੰ ਵੀ ਤੇਰੇ ਨੇਮ ਦੇ ਲਹੂ ਦੇ ਕਾਰਨ, ਮੈਂ ਤੇਰੇ ਗੁਲਾਮਾਂ ਨੂੰ ਬਿਨ ਪਾਣੀ ਦੇ ਟੋਏ ਤੋਂ ਕੱਢ ਲਵਾਂਗਾ ।
Luke 1:79 in Panjabi 79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖਸ਼ੇ ।
Luke 4:18 in Panjabi 18 ਪ੍ਰਭੂ ਦਾ ਆਤਮਾ ਮੇਰੇ ਉੱਤੇ ਹੈ, ਇਸ ਲਈ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ । ਉਸ ਨੇ ਮੈਨੂੰ ਭੇਜਿਆ ਹੈ ਕਿ ਬੰਧੂਆਂ ਨੂੰ ਛੁਟਕਾਰੇ ਅਤੇ ਅੰਨ੍ਹਿਆਂ ਨੂੰ ਵੇਖਣ ਦਾ ਪਰਚਾਰ ਕਰਾਂ ਅਤੇ ਦੱਬੇ - ਕੁਚਲੇ ਹੋਇਆਂ ਨੂੰ ਛੁਡਾਵਾਂ ।
John 6:53 in Panjabi 53 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜਦੋਂ ਤੱਕ ਤੁਸੀਂ ਮਨੁੱਖ ਦੇ ਪੁੱਤਰ ਦਾ ਸਰੀਰ ਨਹੀਂ ਖਾਂਦੇ ਅਤੇ ਲਹੂ ਨਹੀਂ ਪੀਂਦੇ, ਤੁਹਾਡੇ ਕੋਲ ਸੱਚਾ ਜੀਵਨ ਨਹੀਂ ਹੋਵੇਗਾ ।
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
John 10:9 in Panjabi 9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ । ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
Ephesians 5:14 in Panjabi 14 ਇਸ ਲਈ ਉਹ ਆਖਦਾ ਹੈ, ਹੇ ਸੌਣ ਵਾਲਿਆ, ਜਾਗ ਅਤੇ ਮੁਰਦਿਆਂ ਵਿੱਚੋਂ ਜੀ ਉੱਠ ! ਤਾਂ ਮਸੀਹ ਦਾ ਚਾਨਣ ਤੇਰੇ ਉੱਤੇ ਚਮਕੇਗਾ ।
Colossians 1:13 in Panjabi 13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
1 Thessalonians 5:5 in Panjabi 5 ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ । ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ