Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Other Translations King James Version (KJV) Therefore is the anger of the LORD kindled against his people, and he hath stretched forth his hand against them, and hath smitten them: and the hills did tremble, and their carcases were torn in the midst of the streets. For all this his anger is not turned away, but his hand is stretched out still.
American Standard Version (ASV) Therefore is the anger of Jehovah kindled against his people, and he hath stretched forth his hand against them, and hath smitten them; and the mountains tremble, and their dead bodies are as refuse in the midst of the streets. For all this his anger is not turned away, but his hand is stretched out still.
Bible in Basic English (BBE) For this reason the wrath of the Lord has been burning against his people, and his hand has been stretched out against them in punishment, and the hills were shaking, and their dead bodies were like waste in the open places of the town.
Darby English Bible (DBY) Therefore is the anger of Jehovah kindled against his people, and he hath stretched out his hand against them and hath smitten them; and the mountains trembled, and their carcases are become as dung in the midst of the streets. For all this his anger is not turned away, and his hand is stretched out still.
World English Bible (WEB) Therefore Yahweh's anger burns against his people, And he has stretched out his hand against them, and has struck them. The mountains tremble, And their dead bodies are as refuse in the midst of the streets. For all this, his anger is not turned away, But his hand is still stretched out.
Young's Literal Translation (YLT) Therefore hath the anger of Jehovah burned among His people, And He stretcheth out His hand against it, And smiteth it, and the mountains tremble, And their carcase is as filth in the midst of the out-places. With all this His anger did not turn back, And still His hand is stretched out!
Cross Reference Leviticus 26:14 in Panjabi 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
Deuteronomy 31:17 in Panjabi 17 ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ । ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਆ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, 'ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ ? '
Deuteronomy 32:19 in Panjabi 19 ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ, ਕਿਉਂਕਿ ਉਸ ਦੇ ਪੁੱਤਰਾਂ-ਧੀਆਂ ਨੇ ਉਸ ਨੂੰ ਉਕਸਾਇਆ ।
1 Kings 14:11 in Panjabi 11 ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ ।
1 Kings 16:4 in Panjabi 4 ਜੋ ਬਆਸ਼ਾ ਦੀ ਅੰਸ਼ ਦਾ ਸ਼ਹਿਰ ਵਿੱਚ ਮਰ ਜਾਵੇ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਉਹ ਦੀ ਅੰਸ਼ ਦਾ ਰੜੇ ਵਿੱਚ ਮਰ ਜਾਵੇ ਅਕਾਸ਼ ਦੇ ਪੰਛੀ ਉਹ ਨੂੰ ਖਾ ਜਾਣਗੇ ।
1 Kings 21:24 in Panjabi 24 ਅਹਾਬ ਦਾ ਜਿਹੜਾ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜਿਹੜਾ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ।
2 Kings 9:37 in Panjabi 37 ਅਤੇ ਈਜ਼ਬਲ ਦੀ ਲੋਥ ਯਿਜ਼ਰਏਲ ਦੀ ਭੂਮੀ ਦੇ ਖੇਤ ਵਿੱਚ ਪਈ ਹੋਈ ਖਾਦ ਵਾਂਗੂੰ ਹੋਵੇਗੀ ਤਾਂ ਜੋ ਕੋਈ ਕਹਿ ਨਾ ਸਕੇ ਕਿ ਇਹ ਈਜ਼ਬਲ ਹੈ ।
2 Kings 13:3 in Panjabi 3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ ।
2 Kings 22:13 in Panjabi 13 ਜਾਓ ਅਤੇ ਇਸ ਪੋਥੀ ਦੀਆਂ ਗੱਲਾਂ ਵਿਖੇ ਜੋ ਲੱਭੀ ਹੈ, ਮੇਰੀ ਵੱਲੋਂ ਤੇ ਲੋਕਾਂ ਦੀ ਵੱਲੋਂ ਤੇ ਸਾਰੇ ਯਹੂਦਾਹ ਵੱਲੋਂ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਉਹ ਸਭ ਜੋ ਸਾਡੇ ਵਿਖੇ ਲਿਖਿਆ ਹੈ ਉਹ ਦੇ ਅਨੁਸਾਰ ਕਰਨ ਲਈ ਸਾਡੇ ਪਿਉ-ਦਾਦਿਆਂ ਨੇ ਇਸ ਪੋਥੀ ਦੀਆਂ ਗੱਲਾਂ ਨੂੰ ਨਾ ਸੁਣਿਆ ।
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Psalm 18:7 in Panjabi 7 ਤਦ ਧਰਤੀ ਕੰਬ ਗਈ ਅਤੇ ਥਰ-ਥਰਾਈ, ਅਤੇ ਪਹਾੜਾਂ ਦੀਆਂ ਨੀਹਾਂ ਹਿੱਲ ਗਈਆਂ, ਅਤੇ ਧੜਕ ਉੱਠੀਆਂ, ਕਿਉਂ ਜੋ ਉਹ ਕ੍ਰੋਧਵਾਨ ਹੋ ਗਿਆ ਸੀ !
Psalm 68:8 in Panjabi 8 ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ ।
Psalm 77:18 in Panjabi 18 ਤੇਰੇ ਗੱਜਣ ਦਾ ਖੜਕ ਵਾਵਰੋਲੇ ਵਿੱਚ ਹੋਇਆ, ਲਸ਼ਕਾਂ ਨੇ ਸਰਿਸ਼ਟੀ ਨੂੰ ਚਾਨਣ ਦਿੱਤਾ, ਧਰਤੀ ਕੰਬੀ ਅਤੇ ਹਿੱਲ ਗਈ ।
Psalm 78:38 in Panjabi 38 ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ ।
Psalm 83:10 in Panjabi 10 ਏਨ- ਦੋਰ ਵਿੱਚ ਓਹ ਨਾਸ ਹੋਏ, ਭੋਂ ਦੇ ਲਈ ਓਹ ਰੂੜੀ ਬਣ ਗਏ ।
Psalm 106:40 in Panjabi 40 ਇਉਂ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਅਤੇ ਉਹ ਨੇ ਆਪਣੀ ਮਿਰਾਸ ਤੋਂ ਘਿਣ ਕੀਤੀ ।
Psalm 114:7 in Panjabi 7 ਹੇ ਧਰਤੀ, ਪ੍ਰਭੂ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁੱਖ ਕੰਬ,
Isaiah 9:12 in Panjabi 12 ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:21 in Panjabi 21 ਮਨੱਸ਼ਹ ਇਫ਼ਰਾਈਮ ਨੂੰ ਅਤੇ ਇਫ਼ਰਾਈਮ ਮਨੱਸ਼ਹ ਨੂੰ ਖਾਂਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ । ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:4 in Panjabi 4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ । ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 14:26 in Panjabi 26 ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ ।
Jeremiah 4:8 in Panjabi 8 ਇਸ ਦੇ ਕਾਰਨ ਤੁਸੀਂ ਆਪਣੇ ਲੱਕ ਉੱਤੇ ਤੱਪੜ ਪਾਓ, ਸਿਆਪਾ ਕਰੋ ਤੇ ਕੁਰਲਾਓ, ਕਿ ਯਹੋਵਾਹ ਦਾ ਤੇਜ਼ ਗੁੱਸਾ ਸਾਥੋਂ ਟਲ ਨਹੀਂ ਗਿਆ ।
Jeremiah 4:24 in Panjabi 24 ਮੈਂ ਪਹਾੜਾਂ ਨੂੰ ਦੇਖਿਆ ਅਤੇ ਵੇਖੋ, ਉਹ ਕੰਬ ਰਹੇ ਸਨ, ਅਤੇ ਸਾਰੇ ਟਿੱਲੇ ਅੱਗੇ ਪਿੱਛੇ ਹੋ ਜਾਂਦੇ ਸਨ !
Jeremiah 8:2 in Panjabi 2 ਉਹ ਉਹਨਾਂ ਨੂੰ ਸੂਰਜ ਅੱਗੇ, ਚੰਦ ਅੱਗੇ ਅਤੇ ਅਕਾਸ਼ ਦੀ ਸਾਰੀ ਸੈਨਾ ਅੱਗੇ ਖਿਲਾਰ ਦੇਣਗੇ ਜਿਹਨਾਂ ਨੂੰ ਉਹ ਪਿਆਰ ਕਰਦੇ, ਜਿਹਨਾਂ ਦੀ ਉਹ ਪੂਜਾ ਕਰਦੇ, ਜਿਹਨਾਂ ਦੇ ਉਹ ਪਿੱਛੇ ਚਲਦੇ, ਜਿਹਨਾਂ ਦੇ ਉਹ ਤਾਲਿਬ ਸਨ ਅਤੇ ਜਿਹਨਾਂ ਨੂੰ ਉਹ ਮੱਥਾ ਟੇਕਦੇ ਸਨ । ਉਹ ਨਾ ਇਕੱਠੀਆਂ ਕੀਤੀਆਂ ਜਾਣਗੀਆਂ, ਨਾ ਦੱਬੀਆਂ ਜਾਣਗੀਆਂ, ਉਹ ਭੋਂ ਦੇ ਉੱਤੇ ਰੂੜੀ ਲਈ ਹੋਣਗੀਆਂ
Jeremiah 9:22 in Panjabi 22 ਬੋਲੋ, ਯਹੋਵਾਹ ਦਾ ਵਾਕ ਇਸ ਤਰ੍ਹਾਂ ਹੈ, - ਆਦਮੀ ਦੀਆਂ ਲੋਥਾਂ ਖੁੱਲ੍ਹਿਆਂ ਖੇਤਾਂ ਵਿੱਚ ਮਲੀਹ ਵਾਂਗੂੰ ਡਿੱਗਣਗੀਆਂ, ਅਤੇ ਵਾਢਿਆਂ ਦੇ ਮਗਰ ਇੱਕ ਰੁੱਗ ਵਾਂਙੁ, ਜਿਸ ਨੂੰ ਕੋਈ ਇਕੱਠਾ ਨਹੀਂ ਕਰਦਾ ।
Jeremiah 15:3 in Panjabi 3 ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
Jeremiah 16:4 in Panjabi 4 ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ । ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ ।
Lamentations 2:1 in Panjabi 1 ਯਹੋਵਾਹ ਨੇ ਕਿਵੇਂ ਸੀਯੋਨ ਦੀ ਧੀ ਨੂੰ ਆਪਣੇ ਕ੍ਰੋਧ ਦੇ ਬੱਦਲ ਨਾਲ ਢੱਕ ਲਿਆ ਹੈ ! ਉਸ ਨੇ ਇਸਰਾਏਲ ਦੀ ਸ਼ੋਭਾ ਨੂੰ ਅਕਾਸ਼ ਤੋਂ ਧਰਤੀ ਉੱਤੇ ਪਟਕ ਦਿੱਤਾ ਹੈ, ਅਤੇ ਆਪਣੇ ਕ੍ਰੋਧ ਦੇ ਦਿਨ ਆਪਣੇ ਪੈਰਾਂ ਦੀ ਚੌਂਕੀ ਨੂੰ ਯਾਦ ਨਾ ਕੀਤਾ ।
Lamentations 5:22 in Panjabi 22 ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ ?
Daniel 9:16 in Panjabi 16 ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ-ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ !
Hosea 14:4 in Panjabi 4 ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ ।
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Habakkuk 3:10 in Panjabi 10 ਪਹਾੜਾਂ ਨੇ ਤੈਨੂੰ ਵੇਖਿਆ, ਉਹ ਘਬਰਾ ਗਏ, ਜ਼ੋਰ ਦਾ ਹੜ੍ਹ ਲੰਘ ਗਿਆ, ਡੁੰਘਿਆਈ ਗਰਜ਼ ਉੱਠੀ ਅਤੇ ਆਪਣੇ ਹੱਥ ਉਤਾਹਾਂ ਉਠਾਏ ।
Zephaniah 1:17 in Panjabi 17 ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਗਾਂ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ ।
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।