Isaiah 5:26 in Panjabi 26 ਉਹ ਦੂਰ-ਦੂਰ ਦੀਆਂ ਕੌਮਾਂ ਲਈ ਝੰਡਾ ਖੜ੍ਹਾ ਕਰੇਗਾ, ਅਤੇ ਉਸ ਲਈ ਧਰਤੀ ਦੀਆਂ ਹੱਦਾਂ ਤੋਂ ਸੀਟੀ ਵਜਾਵੇਗਾ, ਤਾਂ ਵੇਖੋ, ਉਹ ਤੁਰਤ-ਫੁਰਤ ਆਉਂਦੀ ਹੈ ।
Other Translations King James Version (KJV) And he will lift up an ensign to the nations from far, and will hiss unto them from the end of the earth: and, behold, they shall come with speed swiftly:
American Standard Version (ASV) And he will lift up an ensign to the nations from far, and will hiss for them from the end of the earth; and, behold, they shall come with speed swiftly.
Bible in Basic English (BBE) And he will let a flag be lifted up as a sign to a far-off nation, whistling to them from the ends of the earth: and they will come quickly and suddenly.
Darby English Bible (DBY) And he will lift up a banner to the nations afar off, and will hiss for one from the end of the earth; and behold, it will come rapidly [and] lightly.
World English Bible (WEB) He will lift up a banner to the nations from far, And he will whistle for them from the end of the earth. Behold, they will come speedily and swiftly.
Young's Literal Translation (YLT) And He lifted up an ensign to nations afar off, And hissed to it from the end of the earth, And lo, with haste, swift it cometh.
Cross Reference Deuteronomy 28:49 in Panjabi 49 ਯਹੋਵਾਹ ਤੁਹਾਡੇ ਵਿਰੁੱਧ ਦੂਰੋਂ ਅਰਥਾਤ ਧਰਤੀ ਦੇ ਕੰਢੇ ਤੋਂ, ਉਕਾਬ ਦੀ ਤਰ੍ਹਾਂ ਉੱਡਣ ਵਾਲੀ ਇੱਕ ਕੌਮ ਨੂੰ ਲੈ ਆਵੇਗਾ, ਅਜਿਹੀ ਕੌਮ ਜਿਸ ਦੀ ਭਾਸ਼ਾ ਤੁਸੀਂ ਨਹੀਂ ਸਮਝੋਗੇ ।
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Isaiah 7:18 in Panjabi 18 ਅਜਿਹਾ ਹੋਵੇਗਾ ਕਿ ਉਸ ਦਿਨ ਯਹੋਵਾਹ ਉਸ ਮੱਖੀ ਲਈ ਜਿਹੜੀ ਮਿਸਰ ਦੀਆਂ ਨਦੀਆਂ ਦੇ ਸਿਰੇ ਤੇ ਹੈ ਅਤੇ ਉਸ ਮਧੂਮੱਖੀ ਨੂੰ ਜਿਹੜੀ ਅੱਸ਼ੂਰ ਦੇ ਦੇਸ ਵਿੱਚ ਹੈ, ਸੀਟੀ ਵਜਾ ਕੇ ਬੁਲਾਵੇਗਾ ।
Isaiah 11:12 in Panjabi 12 ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ ।
Isaiah 13:2 in Panjabi 2 ਨੰਗੇ ਪਰਬਤ ਉੱਤੇ ਝੰਡਾ ਖੜ੍ਹਾ ਕਰੋ, ਉਨ੍ਹਾਂ ਨੂੰ ਉੱਚੀ ਅਵਾਜ਼ ਨਾਲ ਪੁਕਾਰੋ ! ਹੱਥ ਨਾਲ ਇਸ਼ਾਰਾ ਕਰੋ, ਤਾਂ ਜੋ ਉਹ ਪਤਵੰਤਾਂ ਦੇ ਫਾਟਕਾਂ ਵਿੱਚ ਵੜਨ !
Isaiah 13:5 in Panjabi 5 ਉਹ ਦੂਰ ਦੇਸ ਤੋਂ, ਅਕਾਸ਼ ਦੇ ਸਿਰੇ ਤੋਂ ਤੁਰੇ ਆਉਂਦੇ ਹਨ, ਯਹੋਵਾਹ ਅਤੇ ਉਹ ਦੇ ਕਹਿਰ ਦੇ ਸ਼ਸਤਰ ਆਉਂਦੇ ਹਨ, ਤਾਂ ਜੋ ਸਾਰੀ ਧਰਤੀ ਨੂੰ ਨਾਸ ਕਰਨ !
Isaiah 18:3 in Panjabi 3 ਹੇ ਜਗਤ ਦੇ ਸਾਰੇ ਵਾਸੀਓ, ਅਤੇ ਧਰਤੀ ਦੇ ਰਹਿਣ ਵਾਲਿਓ, ਜਦ ਝੰਡਾ ਪਹਾੜਾਂ ਉੱਤੇ ਖੜ੍ਹਾ ਕੀਤਾ ਜਾਵੇ, ਤਾਂ ਵੇਖੋ ! ਜਦ ਤੁਰ੍ਹੀ ਫੂਕੀ ਜਾਵੇ, ਤਾਂ ਸੁਣੋ !
Isaiah 30:16 in Panjabi 16 ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ !
Isaiah 39:3 in Panjabi 3 ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ ।
Jeremiah 4:13 in Panjabi 13 ਵੇਖ ਉਹ ਬੱਦਲਾਂ ਵਾਂਗੂੰ ਆ ਰਿਹਾ ਹੈ, ਉਹ ਦੇ ਰਥ ਵਾਵਰੋਲੇ ਵਾਂਗੂੰ ਹਨ, ਉਹ ਦੇ ਘੋੜੇ ਉਕਾਬਾਂ ਨਾਲੋਂ ਤਿੱਖੇ ਹਨ, ਹਾਇ ਸਾਨੂੰ ! ਅਸੀਂ ਬਰਬਾਦ ਹੋ ਗਏ !
Jeremiah 5:15 in Panjabi 15 ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ । ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ ।
Jeremiah 51:27 in Panjabi 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ !
Lamentations 4:19 in Panjabi 19 ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ ।
Joel 2:7 in Panjabi 7 ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ ।
Habakkuk 1:8 in Panjabi 8 ਉਹਨਾਂ ਦੇ ਘੋੜੇ ਚੀਤਿਆਂ ਨਾਲੋਂ ਤੇਜ਼ ਹਨ ਅਤੇ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜਾਂ ਨਾਲੋਂ ਜ਼ਿਆਦਾ ਖ਼ਤਰਨਾਕ ਹਨ, ਉਹਨਾਂ ਦੇ ਸਵਾਰ ਕੁੱਦਦੇ-ਟੱਪਦੇ ਅੱਗੇ ਵੱਧਦੇ ਹਨ, ਹਾਂ, ਉਹਨਾਂ ਦੇ ਸਵਾਰ ਦੂਰੋਂ ਆਉਂਦੇ ਹਨ, ਉਹ ਉਕਾਬ ਦੇ ਵਾਂਗੂੰ ਉੱਡਦੇ ਹਨ, ਜੋ ਆਪਣੇ ਸ਼ਿਕਾਰ ਉੱਤੇ ਝਪਟਦਾ ਹੈ !
Zechariah 10:8 in Panjabi 8 ਮੈਂ ਸੀਟੀ ਵਜਾਵਾਂਗਾ ਅਤੇ ਮੈਂ ਉਹਨਾਂ ਨੂੰ ਇਕੱਠਾ ਕਰਾਂਗਾ, ਕਿਉਂਕਿ ਮੈਂ ਉਹਨਾਂ ਨੂੰ ਛੁਟਕਾਰਾ ਦਿੱਤਾ ਹੈ, ਉਹ ਵਧ ਜਾਣਗੇ ਜਿਵੇਂ ਪਹਿਲਾਂ ਵਧੇ ਹੋਏ ਸਨ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।