Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Other Translations King James Version (KJV) And I will lay it waste: it shall not be pruned, nor digged; but there shall come up briers and thorns: I will also command the clouds that they rain no rain upon it.
American Standard Version (ASV) and I will lay it waste; it shall not be pruned nor hoed; but there shall come up briers and thorns: I will also command the clouds that they rain no rain upon it.
Bible in Basic English (BBE) And I will make it waste; its branches will not be touched with the knife, or the earth worked with the spade; but blackberries and thorns will come up in it: and I will give orders to the clouds not to send rain on it.
Darby English Bible (DBY) and I will make it a waste -- it shall not be pruned nor cultivated, but there shall come up briars and thorns; and I will command the clouds that they rain no rain upon it.
World English Bible (WEB) I will lay it a wasteland. It won't be pruned nor hoed, But it will grow briers and thorns. I will also command the clouds that they rain no rain on it."
Young's Literal Translation (YLT) And I make it a waste, It is not pruned, nor arranged, And gone up have brier and thorn, And on the thick clouds I lay a charge, From raining upon it rain.
Cross Reference Leviticus 26:33 in Panjabi 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ ।
Deuteronomy 28:23 in Panjabi 23 ਅਤੇ ਤੁਹਾਡੇ ਸਿਰ ਦੇ ਉੱਤੇ ਅਕਾਸ਼ ਪਿੱਤਲ ਵਰਗਾ ਹੋ ਜਾਵੇਗਾ ਅਤੇ ਤੇਰੇ ਪੈਰਾਂ ਹੇਠ ਧਰਤੀ ਲੋਹੇ ਵਰਗੀ ਹੋ ਜਾਵੇਗੀ ।
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
1 Kings 17:1 in Panjabi 1 ਏਲੀਯਾਹ ਤਿਸ਼ਬੀ ਨੇ ਜੋ ਗਿਲਆਦ ਦੇ ਵਾਸੀਆਂ ਵਿੱਚੋਂ ਸੀ ਅਹਾਬ ਨੂੰ ਆਖਿਆ ਕਿ ਜਿਉਂਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਸਹੁੰ ਜਿਹ ਦੇ ਅੱਗੇ ਮੈਂ ਖੜਾ ਹਾਂ ਇਨ੍ਹਾਂ ਸਾਲਾਂ ਵਿੱਚ ਮੇਰੇ ਬਚਨ ਤੋਂ ਬਿਨਾਂ ਨਾ ਤ੍ਰੇਲ ਪਵੇਗੀ ਨਾ ਮੀਂਹ ।
2 Chronicles 36:19 in Panjabi 19 ਅਤੇ ਉਹ ਨੇ ਪਰਮੇਸ਼ੁਰ ਦੇ ਭਵਨ ਨੂੰ ਸਾੜ ਦਿੱਤਾ ਅਤੇ ਯਰੂਸ਼ਲਮ ਦੀ ਕੰਧ ਨੂੰ ਢਾਹ ਸੁੱਟਿਆ ਅਤੇ ਉਹ ਦੇ ਸਾਰੇ ਮਹਿਲ ਅੱਗ ਨਾਲ ਸਾੜ ਦਿੱਤੇ, ਅਤੇ ਉਹ ਦੇ ਸਾਰੇ ਬਹੁਮੁੱਲੇ ਭਾਂਡਿਆਂ ਨੂੰ ਬਰਬਾਦ ਕੀਤਾ
Isaiah 5:9 in Panjabi 9 ਸੈਨਾਂ ਦੇ ਯਹੋਵਾਹ ਨੇ ਮੇਰੇ ਸੁਣਦਿਆਂ ਆਖਿਆ ਹੈ, - ਸੱਚ-ਮੁੱਚ ਬਹੁਤ ਸਾਰੇ ਘਰ ਉੱਜੜ ਜਾਣਗੇ, ਵੱਡੇ ਅਤੇ ਚੰਗੇ ਘਰ ਵਿਰਾਨ ਹੋ ਜਾਣਗੇ,
Isaiah 6:11 in Panjabi 11 ਤਦ ਮੈਂ ਆਖਿਆ, ਹੇ ਪ੍ਰਭੂ ਕਦੋਂ ਤੱਕ ? ਉਸ ਨੇ ਆਖਿਆ, ਜਦ ਤੱਕ ਸ਼ਹਿਰ ਵਿਰਾਨ ਅਤੇ ਬੇ-ਅਬਾਦ ਨਾ ਹੋ ਜਾਣ, ਅਤੇ ਘਰ ਬੇ-ਚਰਾਗ ਨਾ ਹੋ ਜਾਣ,ਅਤੇ ਜ਼ਮੀਨ ਪੂਰੀ ਹੀ ਉਜੜ ਨਾ ਜਾਵੇ ।
Isaiah 7:23 in Panjabi 23 ਅਤੇ ਉਸ ਦਿਨ ਹਰੇਕ ਥਾਂ ਜਿੱਥੇ ਹਜ਼ਾਰ ਵੇਲਾਂ ਹੁੰਦੀਆਂ ਸਨ, ਜਿਨ੍ਹਾਂ ਦਾ ਮੁੱਲ ਹਜ਼ਾਰ ਚਾਂਦੀ ਦੇ ਸ਼ਕੇਲ ਹੁੰਦਾ ਸੀ, ਉੱਥੇ ਕੰਡੇ ਅਤੇ ਕੰਡਿਆਲੇ ਹੀ ਹੋਣਗੇ ।
Isaiah 24:1 in Panjabi 1 ਵੇਖੋ, ਯਹੋਵਾਹ ਧਰਤੀ ਨੂੰ ਸੁੰਨੀ ਕਰੇਗਾ, ਅਤੇ ਉਹ ਨੂੰ ਵਿਰਾਨ ਕਰੇਗਾ, ਉਹ ਦੀ ਪਰਤ ਵਿਗਾੜ ਦੇਵੇਗਾ, ਅਤੇ ਉਹ ਦੇ ਵਾਸੀਆਂ ਨੂੰ ਖਿਲਾਰ ਦੇਵੇਗਾ ।
Isaiah 24:12 in Panjabi 12 ਸ਼ਹਿਰ ਵਿੱਚ ਬਰਬਾਦੀ ਰਹਿ ਗਈ, ਫਾਟਕ ਟੁੱਟਿਆ-ਭੱਜਾ ਪਿਆ ਹੈ ।
Isaiah 30:23 in Panjabi 23 ਉਹ ਉਸ ਬੀਜ ਲਈ ਜਿਹੜਾ ਤੁਸੀਂ ਜ਼ਮੀਨ ਵਿੱਚ ਬੀਜੋਗੇ ਮੀਂਹ ਘੱਲੇਗਾ, ਨਾਲੇ ਜ਼ਮੀਨ ਦੀ ਪੈਦਾਵਾਰ ਤੋਂ ਜਿਹੜੀ ਰੋਟੀ ਮਿਲੇਗੀ ਉਹ ਉੱਤਮ ਅਤੇ ਵਧੇਰੀ ਹੋਵੇਗੀ । ਉਸ ਦਿਨ ਤੇਰਾ ਵੱਗ ਖੁੱਲ੍ਹੀ ਜੂਹ ਵਿੱਚ ਚੁਗੇਗਾ ।
Isaiah 32:13 in Panjabi 13 ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ ।
Jeremiah 14:1 in Panjabi 1 ਯਹੋਵਾਹ ਦਾ ਬਚਨ ਜਿਹੜਾ ਔੜ ਦੇ ਬਾਰੇ ਯਿਰਮੀਯਾਹ ਨੂੰ ਆਇਆ,-
Jeremiah 14:22 in Panjabi 22 ਕੀ ਕੌਮਾਂ ਦੀਆਂ ਫੋਕਟਾਂ ਵਿੱਚੋਂ ਕੋਈ ਮੀਂਹ ਵਰ੍ਹਾ ਸੱਕਦੀ ਹੈ ? ਜਾਂ ਅਕਾਸ਼ ਫੁਹਾਰ ਦੇ ਸਕਦਾ ਹੈ ? ਹੇ ਯਹੋਵਾਹ ਸਾਡੇ ਪਰਮੇਸ਼ੁਰ, ਕੀ ਤੂੰ ਉਹ ਨਹੀਂ ? ਤੇਰੇ ਉੱਤੇ ਅਸੀਂ ਉਡੀਕ ਲਾਈ ਹੋਈ ਹੈ, ਕਿਉਂ ਜੋ ਤੂੰ ਹੀ ਇਹ ਸਾਰੇ ਕੰਮ ਕੀਤੇ ਹਨ ।
Jeremiah 25:11 in Panjabi 11 ਅਤੇ ਇਹ ਸਾਰਾ ਦੇਸ ਵਿਰਾਨ ਅਤੇ ਉਜਾੜ ਹੋ ਜਾਵੇਗਾ ਅਤੇ ਇਹ ਕੌਮਾਂ ਸੱਤਰ ਵਰਿਹਾਂ ਦੀ ਤੱਕ ਬਾਬਲ ਦੇ ਰਾਜਾ ਦੀ ਟਹਿਲ ਕਰਨਗੀਆਂ
Jeremiah 45:4 in Panjabi 4 ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ
Hosea 3:4 in Panjabi 4 ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ ।
Amos 4:7 in Panjabi 7 “ਸੋ ਮੈਂ ਵੀ ਤੁਹਾਡੇ ਤੋਂ ਮੀਂਹ ਨੂੰ ਰੋਕ ਰੱਖਿਆ, ਜਦ ਕਿ ਵਾਢੀ ਦੇ ਤਿੰਨ ਮਹੀਨੇ ਰਹਿ ਗਏ ਸਨ, ਮੈਂ ਇੱਕ ਸ਼ਹਿਰ ਉੱਤੇ ਮੀਂਹ ਵਰ੍ਹਾਇਆ ਅਤੇ ਦੂਜੇ ਸ਼ਹਿਰ ਉੱਤੇ ਨਾ ਵਰ੍ਹਾਇਆ, ਇੱਕ ਖੇਤ ਉੱਤੇ ਵਰਖਾ ਪਈ ਅਤੇ ਜਿਸ ਖੇਤ ਉੱਤੇ ਵਰਖਾ ਨਾ ਪਈ ਉਹ ਸੁੱਕ ਗਿਆ ।
Zechariah 14:16 in Panjabi 16 ਇਸ ਤਰ੍ਹਾਂ ਹੋਵੇਗਾ ਕਿ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ, ਉਹ ਹਰ ਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਂਹਾਂ ਨੂੰ ਜਾਣਗੀਆਂ ।
Luke 21:24 in Panjabi 24 ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ ।
Hebrews 6:6 in Panjabi 6 ਅਤੇ ਜੇਕਰ ਉਹ ਭਟਕ ਜਾਣ ਤਾਂ ਉਨ੍ਹਾਂ ਤੋਂ ਫੇਰ ਨਵੇਂ ਸਿਰਿਓਂ ਤੋਬਾ ਕਰਾਉਣੀ ਅਣਹੋਣੀ ਹੈ ਇਸ ਲਈ ਜੋ ਉਹ ਪਰਮੇਸ਼ੁਰ ਦੇ ਪੁੱਤਰ ਨੂੰ ਆਪਣੀ ਵੱਲੋਂ ਦੂਜੀ ਵਾਰ ਸਲੀਬ ਉੱਤੇ ਚਾੜ੍ਹਦੇ ਅਤੇ ਬੇਇੱਜ਼ਤ ਕਰਦੇ ਹਨ ।
Revelation 11:6 in Panjabi 6 ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ ।