Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Other Translations King James Version (KJV) For the vineyard of the LORD of hosts is the house of Israel, and the men of Judah his pleasant plant: and he looked for judgment, but behold oppression; for righteousness, but behold a cry.
American Standard Version (ASV) For the vineyard of Jehovah of hosts is the house of Israel, and the men of Judah his pleasant plant: and he looked for justice, but, behold, oppression; for righteousness, but, behold, a cry.
Bible in Basic English (BBE) For the vine-garden of the Lord of armies is the people of Israel, and the men of Judah are the plant of his delight: and he was looking for upright judging, and there was blood; for righteousness, and there was a cry for help.
Darby English Bible (DBY) For the vineyard of Jehovah of hosts is the house of Israel, and the men of Judah the plant of his delight: and he looked for justice, and behold, blood-shedding; for righteousness, and behold, a cry.
World English Bible (WEB) For the vineyard of Yahweh of Hosts is the house of Israel, And the men of Judah his pleasant plant: And he looked for justice, but, behold, oppression; For righteousness, but, behold, a cry of distress.
Young's Literal Translation (YLT) Because the vineyard of Jehovah of Hosts `Is' the house of Israel, And the man of Judah His pleasant plant, And He waiteth for judgment, and lo, oppression, For righteousness, and lo, a cry.
Cross Reference Genesis 4:10 in Panjabi 10 ਫੇਰ ਉਸ ਨੇ ਆਖਿਆ, ਤੂੰ ਇਹ ਕੀ ਕੀਤਾ ਹੈ ? ਤੇਰੇ ਭਰਾ ਦਾ ਲਹੂ ਜ਼ਮੀਨ ਤੋਂ ਮੇਰੇ ਅੱਗੇ ਦੁਹਾਈ ਦਿੰਦਾ ਹੈ ।
Exodus 2:23 in Panjabi 23 ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ ।
Exodus 3:7 in Panjabi 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ ।
Exodus 22:21 in Panjabi 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ ।
Deuteronomy 15:9 in Panjabi 9 ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ ।
Nehemiah 5:1 in Panjabi 1 ਤਦ ਲੋਕਾਂ ਅਤੇ ਉਨ੍ਹਾਂ ਦੀਆਂ ਪਤਨੀਆਂ ਦੇ ਵੱਲੋਂ ਉਨ੍ਹਾਂ ਦੇ ਯਹੂਦੀ ਭਰਾਵਾਂ ਦੇ ਵਿਰੁੱਧ ਇੱਕ ਵੱਡੀ ਦੁਹਾਈ ਮੱਚ ਗਈ ।
Job 31:38 in Panjabi 38 ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
Job 34:28 in Panjabi 28 ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ ।
Psalm 80:8 in Panjabi 8 ਤੂੰ ਮਿਸਰ ਤੋਂ ਇੱਕ ਦਾਖ ਦੀ ਬੇਲ ਨੂੰ ਕੱਢ ਲਿਆਇਆ, ਤੂੰ ਪਰਾਈਆਂ ਕੌਮਾਂ ਨੂੰ ਬਾਹਰ ਕੱਢ ਦਿੱਤਾ, ਅਤੇ ਉਸ ਨੂੰ ਲਾਇਆ ।
Psalm 80:15 in Panjabi 15 ਉਸ ਦੀ ਰੱਖਿਆ ਕਰ ਜਿਹੜਾ ਤੇਰੇ ਸੱਜੇ ਹੱਥ ਨੇ ਲਾਇਆ ਹੈ, ਨਾਲੇ ਉਸ ਪੁੱਤਰ ਦੀ ਜੋ ਤੂੰ ਆਪਣੇ ਲਈ ਤਕੜਾ ਕੀਤਾ ।
Psalm 147:11 in Panjabi 11 ਯਹੋਵਾਹ ਆਪਣੇ ਭੈ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾ ਉੱਤੇ ਵੀ ।
Psalm 149:4 in Panjabi 4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,
Proverbs 21:13 in Panjabi 13 ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ, ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ ।
Song of Solomon 7:6 in Panjabi 6 ਹੇ ਪਿਆਰੀ, ਤੂੰ ਕਿੰਨੀ ਰੂਪਵੰਤ ਹੈਂ, ਤੂੰ ਪ੍ਰੇਮ ਕਰਨ ਵਿੱਚ ਕਿੰਨੀ ਮਨ ਮੋਹਣੀ ਹੈਂ !
Isaiah 1:6 in Panjabi 6 ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ ।
Isaiah 3:14 in Panjabi 14 ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ ।
Isaiah 3:17 in Panjabi 17 ਹੁਣ ਪ੍ਰਭੂ ਸੀਯੋਨ ਦੀਆਂ ਧੀਆਂ ਦਾ ਸਿਰ ਗੰਜਾ ਕਰ ਦੇਵੇਗਾ ਅਤੇ ਯਹੋਵਾਹ ਉਹਨਾਂ ਦੇ ਸਰੀਰ ਨੰਗੇ ਕਰ ਦੇਵੇਗਾ ।
Isaiah 5:2 in Panjabi 2 ਉਹ ਨੇ ਉਸ ਨੂੰ ਗੋਡਿਆ ਅਤੇ ਉਸ ਦੇ ਪੱਥਰ ਕੱਢ ਸੁੱਟੇ, ਅਤੇ ਉਸ ਵਿੱਚ ਚੰਗੀਆਂ ਦਾਬਾਂ ਲਾਈਆਂ, ਅਤੇ ਉਸ ਦੇ ਵਿਚਕਾਰ ਇੱਕ ਬੁਰਜ ਉਸਾਰਿਆ, ਨਾਲੇ ਦਾਖਰਸ ਲਈ ਉਸ ਵਿੱਚ ਇੱਕ ਹੌਦ ਪੁੱਟਿਆ, ਤਦ ਉਸ ਨੇ ਉਡੀਕਿਆ ਤਾਂ ਜੋ ਉਸ ਵਿੱਚ ਚੰਗੇ ਅੰਗੂਰ ਲੱਗਣ, ਪਰ ਲੱਗੇ ਜੰਗਲੀ ਅੰਗੂਰ ।
Isaiah 58:6 in Panjabi 6 ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ ?
Isaiah 62:5 in Panjabi 5 ਜਿਵੇਂ ਜੁਆਨ ਕੁਆਰੀ ਨੂੰ ਵਿਆਹ ਲੈਂਦਾ ਹੈ, ਉਸੇ ਤਰ੍ਹਾਂ ਤੇਰੇ ਬਣਾਉਣ ਵਾਲੇ ਤੈਨੂੰ ਵਿਆਹ ਲੈਣਗੇ, ਅਤੇ ਜਿਵੇਂ ਲਾੜਾ ਆਪਣੀ ਲਾੜੀ ਉੱਤੇ ਅਨੰਦ ਹੁੰਦਾ ਹੈ, ਉਸੇ ਤਰ੍ਹਾਂ ਤੇਰਾ ਪਰਮੇਸ਼ੁਰ ਤੇਰੇ ਉੱਤੇ ਅਨੰਦ ਹੋਵੇਗਾ ।
Jeremiah 12:10 in Panjabi 10 ਬਹੁਤੇ ਆਜੜੀਆਂ ਨੇ ਮੇਰੇ ਅੰਗੂਰੀ ਬਾਗ ਨੂੰ ਉਜਾੜ ਦਿੱਤਾ, ਉਹਨਾਂ ਮੇਰਾ ਹਿੱਸਾ ਪੈਰਾਂ ਹੇਠ ਮਿੱਧਿਆ ਹੈ, ਉਹਨਾਂ ਮੇਰੇ ਸੁਥਰੇ ਹਿੱਸੇ ਨੂੰ ਇੱਕ ਵਿਰਾਨ ਉਜਾੜ ਬਣਾ ਦਿੱਤਾ ਹੈ ।
Micah 6:8 in Panjabi 8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ ?
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Zechariah 7:9 in Panjabi 9 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ ।
Matthew 3:8 in Panjabi 8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ।
Matthew 23:23 in Panjabi 23 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ । ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ ।
Luke 18:7 in Panjabi 7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ ?
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
1 Corinthians 6:8 in Panjabi 8 ਪਰ ਤੁਸੀਂ ਆਪੇ ਬੇਇਨਸਾਫੀ ਅਤੇ ਠੱਗੀ ਕਰਦੇ ਹੋ ਉਹ ਵੀ ਆਪਣੇ ਭਰਾਵਾਂ ਨਾਲ !
James 5:4 in Panjabi 4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ !
1 John 3:7 in Panjabi 7 ਹੇ ਬੱਚਿਓ, ਕੋਈ ਤੁਹਾਨੂੰ ਨਾ ਭਰਮਾਵੇ । ਜਿਹੜਾ ਧਾਰਮਿਕਤਾ ਦੇ ਕੰਮ ਕਰਦਾ ਹੈ ਸੋ ਧਰਮੀ ਹੈ, ਜਿਵੇਂ ਉਹ ਧਰਮੀ ਹੈ ।