Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Other Translations King James Version (KJV) Who is among you that feareth the LORD, that obeyeth the voice of his servant, that walketh in darkness, and hath no light? let him trust in the name of the LORD, and stay upon his God.
American Standard Version (ASV) Who is among you that feareth Jehovah, that obeyeth the voice of his servant? he that walketh in darkness, and hath no light, let him trust in the name of Jehovah, and rely upon his God.
Bible in Basic English (BBE) Who among you has the fear of the Lord, giving ear to the voice of his servant who has been walking in the dark and has no light? Let him put his faith in the name of the Lord, looking to his God for support.
Darby English Bible (DBY) Who is among you that feareth Jehovah, that hearkeneth to the voice of his servant? he that walketh in darkness, and hath no light, -- let him confide in the name of Jehovah, and stay himself upon his God.
World English Bible (WEB) Who is among you who fears Yahweh, who obeys the voice of his servant? He who walks in darkness, and has no light, let him trust in the name of Yahweh, and rely on his God.
Young's Literal Translation (YLT) Who `is' among you, fearing Jehovah, Hearkening to the voice of His servant, That hath walked in dark places, And there is no brightness for him? Let him trust in the name of Jehovah, And lean upon his God.
Cross Reference 1 Samuel 30:6 in Panjabi 6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ । ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
1 Chronicles 5:20 in Panjabi 20 ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
2 Chronicles 20:12 in Panjabi 12 ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ
2 Chronicles 20:20 in Panjabi 20 ਅਤੇ ਉਹ ਸਵੇਰੇ ਹੀ ਉੱਠ ਕੇ ਤਕੋਅ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਟ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ । ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ
Job 13:15 in Panjabi 15 ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ ।
Job 23:8 in Panjabi 8 ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,
Job 29:3 in Panjabi 3 ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
Psalm 23:4 in Panjabi 4 ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ । ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ ।
Psalm 25:12 in Panjabi 12 ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ ।
Psalm 25:14 in Panjabi 14 ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ ।
Psalm 27:13 in Panjabi 13 ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ ।
Psalm 28:7 in Panjabi 7 ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ ।
Psalm 40:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਦਲੇਰੀ ਕਰਕੇ ਯਹੋਵਾਹ ਨੂੰ ਉਡੀਕਿਆ, ਅਤੇ ਉਸ ਨੇ ਮੇਰੀ ਵੱਲ ਝੁੱਕ ਕੇ ਮੇਰੀ ਦੁਹਾਈ ਸੁਣ ਲਈ ।
Psalm 42:11 in Panjabi 11 ਹੇ ਮੇਰੇ ਜੀਅ,ਤੂੰ ਕਿਉਂ ਝੁਕਿਆ ਹੋਇਆ ਹੈਂ, ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ ? ਪਰਮੇਸ਼ੁਰ ਉੱਤੇ ਆਸ ਰੱਖ ! ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ, ਜਿਹੜਾ ਮੇਰੇ ਮੁਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ ।
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 111:10 in Panjabi 10 ਯਹੋਵਾਹ ਦਾ ਡਰ ਬੁੱਧ ਦਾ ਮੂਲ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ ।
Psalm 128:1 in Panjabi 1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !
Psalm 145:21 in Panjabi 21 ਮੇਰਾ ਮੂੰਹ ਯਹੋਵਾਹ ਦੀ ਉਸਤਤ ਕਰੇ, ਅਤੇ ਸਾਰੇ ਬਸ਼ਰ ਉਹ ਦੇ ਪਵਿੱਤਰ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਣ !
Ecclesiastes 12:13 in Panjabi 13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ ।
Isaiah 9:2 in Panjabi 2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 49:2 in Panjabi 2 ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਬਾਣ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 59:9 in Panjabi 9 ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨੇਰਾ ਹੀ ਹਨੇਰਾ ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ ।
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Micah 7:7 in Panjabi 7 ਪਰ ਮੈਂ ਯਹੋਵਾਹ ਨੂੰ ਤੱਕਾਂਗਾ, ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਦੀ ਉਡੀਕ ਕਰਾਂਗਾ, ਮੇਰਾ ਪਰਮੇਸ਼ੁਰ ਮੇਰੀ ਸੁਣੇਗਾ ।
Malachi 3:16 in Panjabi 16 ਤਦ ਯਹੋਵਾਹ ਦਾ ਭੈ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ ।
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
John 12:46 in Panjabi 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
1 Peter 5:7 in Panjabi 7 ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ