Isaiah 50:11 in Panjabi 11 ਵੇਖੋ, ਤੁਸੀਂ ਸਾਰੇ ਅੱਗ ਬਾਲਣ ਵਾਲਿਓ, ਜਿਹੜੇ ਆਪਣੇ ਕੋਲ ਮਸ਼ਾਲਾਂ ਜਗਾਈ ਰੱਖਦੇ ਹੋ, ਤੁਸੀਂ ਆਪਣੀ ਅੱਗ ਦੀ ਲੋ ਵਿੱਚ ਅਤੇ ਆਪਣੀਆਂ ਹੀ ਜਗਦੀਆਂ ਮਸ਼ਾਲਾਂ ਦੇ ਵਿਚਕਾਰ ਤੁਰੋ ਫਿਰੋ ! ਮੇਰੇ ਹੱਥੋਂ ਤੁਹਾਡੇ ਲਈ ਇਹ ਫਲ ਹੋਵੇਗਾ, ਤੁਸੀਂ ਤਕਲੀਫ਼ ਵਿੱਚ ਪਏ ਰਹੋਗੇ ।
Other Translations King James Version (KJV) Behold, all ye that kindle a fire, that compass yourselves about with sparks: walk in the light of your fire, and in the sparks that ye have kindled. This shall ye have of mine hand; ye shall lie down in sorrow.
American Standard Version (ASV) Behold, all ye that kindle a fire, that gird yourselves about with firebrands; walk ye in the flame of your fire, and among the brands that ye have kindled. This shall ye have of my hand; ye shall lie down in sorrow.
Bible in Basic English (BBE) See, all you who make a fire, arming yourselves with burning branches: go in the flame of your fire, and among the branches you have put a light to. This will you have from my hand, you will make your bed in sorrow.
Darby English Bible (DBY) Behold, all ye that kindle a fire, that compass yourselves about with sparks: walk in the light of your fire, and among the sparks [that] ye have kindled. This shall ye have of my hand: ye shall lie down in sorrow.
World English Bible (WEB) Behold, all you who kindle a fire, who gird yourselves about with firebrands; walk you in the flame of your fire, and among the brands that you have kindled. This shall you have of my hand; you shall lie down in sorrow.
Young's Literal Translation (YLT) Lo, all ye kindling a fire, girding on sparks, Walk ye in the light of your fire, And in the sparks ye have caused to burn, From my hand hath this been to you, In grief ye lie down!
Cross Reference Exodus 11:9 in Panjabi 9 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ ਕੰਮ ਵਧ ਜਾਣ
Psalm 16:4 in Panjabi 4 ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਹਲਾਂਗਾ, ਅਤੇ ਨਾ ਆਪਣੇ ਬੁੱਲਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਦਾ ਨਾਮ ਲਿਆਵਾਂਗਾ ।
Psalm 20:7 in Panjabi 7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।
Psalm 32:10 in Panjabi 10 ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ ।
Proverbs 26:18 in Panjabi 18 ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
Isaiah 8:22 in Panjabi 22 ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ ! ਬਿਪਤਾ ਅਤੇ ਹਨੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ ।
Isaiah 28:15 in Panjabi 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, -
Isaiah 30:15 in Panjabi 15 ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Jeremiah 17:5 in Panjabi 5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ !
Ezekiel 20:39 in Panjabi 39 ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ ।
Amos 4:4 in Panjabi 4 “ਬੈਤਏਲ ਨੂੰ ਆਓ ਅਤੇ ਅਪਰਾਧ ਕਰੋ, ਗਿਲਗਾਲ ਨੂੰ ਆ ਕੇ ਹੋਰ ਅਪਰਾਧ ਕਰੋ ! ਸਵੇਰ ਨੂੰ ਆਪਣੀਆਂ ਬਲੀਆਂ ਅਤੇ ਤੀਜੇ ਦਿਨ ਆਪਣੇ ਦਸਵੰਧ ਲੈ ਆਓ ।
Jonah 2:8 in Panjabi 8 ਜਿਹੜੇ ਵਿਅਰਥ ਵਸਤੂਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ ।
Matthew 8:12 in Panjabi 12 ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ ।
Matthew 15:6 in Panjabi 6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ ।
Matthew 22:13 in Panjabi 13 ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਘੋਰ ਵਿੱਚ ਸੁੱਟ ਦਿਓ ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ ।
John 8:24 in Panjabi 24 ਇਸ ਲਈ ਮੈਂ ਤੁਹਾਨੂੰ ਆਖਿਆ ਸੀ ਕਿ ਤੁਸੀਂ ਆਪਣੇ ਪਾਪਾਂ ਵਿੱਚ ਮਰੋਂਗੇ । ਹਾਂ, ਜੇਕਰ ਤੁਸੀਂ ਵਿਸ਼ਵਾਸ ਨਹੀਂ ਕਰੋਂਗੇ ਕਿ ਮੈਂ ਉਹ ਹਾਂ, ਤਾਂ ਤੁਸੀਂ ਆਪਣੇ ਪਾਪਾਂ ਵਿੱਚ ਮਰ ਜਾਵੋਂਗੇ ।”
John 9:39 in Panjabi 39 ਯਿਸੂ ਨੇ ਆਖਿਆ, “ਮੈਂ ਇਸ ਦੁਨੀਆਂ ਤੇ ਨਿਆਂ ਕਰਨ ਲਈ ਆਇਆ ਹਾਂ । ਮੈਂ ਇਸ ਸੰਸਾਰ ਤੇ ਇਸ ਲਈ ਆਇਆ ਤਾਂ ਜੋ ਅੰਨ੍ਹੇ ਵੇਖਣ ਅਤੇ ਉਹ ਜਿਹੜੇ ਸੋਚਦੇ ਹਨ ਕਿ ਉਹ ਵੇਖਦੇ ਹਨ ਅੰਨ੍ਹੇ ਹੋ ਜਾਣ ।”
Romans 1:21 in Panjabi 21 ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ ।
Romans 10:3 in Panjabi 3 ਕਿਉਂ ਜੋ ਪਰਮੇਸ਼ੁਰ ਦੀ ਧਾਰਮਿਕਤਾ ਤੋਂ ਅਣਜਾਣ ਹੋ ਕੇ ਅਤੇ ਆਪਣੇ ਹੀ ਧਾਰਮਿਕਤਾ ਨੂੰ ਦ੍ਰਿੜ੍ਹ ਕਰਨ ਦਾ ਜਤਨ ਕਰਕੇ ਉਹ ਪਰਮੇਸ਼ੁਰ ਦੀ ਧਾਰਮਿਕਤਾ ਦੇ ਅਧੀਨ ਨਾ ਹੋਏ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
James 3:6 in Panjabi 6 ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।