Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Other Translations King James Version (KJV) Wherefore, when I came, was there no man? when I called, was there none to answer? Is my hand shortened at all, that it cannot redeem? or have I no power to deliver? behold, at my rebuke I dry up the sea, I make the rivers a wilderness: their fish stinketh, because there is no water, and dieth for thirst.
American Standard Version (ASV) Wherefore, when I came, was there no man? when I called, was there none to answer? Is my hand shortened at all, that it cannot redeem? or have I no power to deliver? Behold, at my rebuke I dry up the sea, I make the rivers a wilderness: their fish stink, because there is no water, and die for thirst.
Bible in Basic English (BBE) Why, then, when I came, was there no man? and no one to give answer to my voice? has my hand become feeble, so that it is unable to take up your cause? or have I no power to make you free? See, at my word the sea becomes dry, I make the rivers a waste land: their fish are dead for need of water, and make an evil smell.
Darby English Bible (DBY) Wherefore did I come, and there was no man? I called, and there was none to answer? Is my hand at all shortened that I cannot redeem, or have I no power to deliver? behold, at my rebuke I dry up the sea, I make rivers a wilderness; their fish stink because there is no water, and die for thirst.
World English Bible (WEB) Why, when I came, was there no man? when I called, was there none to answer? Is my hand shortened at all, that it can't redeem? or have I no power to deliver? Behold, at my rebuke I dry up the sea, I make the rivers a wilderness: their fish stink, because there is no water, and die for thirst.
Young's Literal Translation (YLT) Wherefore have I come, and there is no one? I called, and there is none answering, Hath My hand been at all short of redemption? And is there not in me power to deliver? Lo, by My rebuke I dry up a sea, I make rivers a wilderness, Their fish stinketh, for there is no water, And dieth with thirst.
Cross Reference Genesis 18:14 in Panjabi 14 ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਮੁੜ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ ।
Exodus 7:18 in Panjabi 18 ਮੱਛੀਆਂ ਜਿਹੜੀਆਂ ਦਰਿਆ ਵਿੱਚ ਹਨ, ਮਰ ਜਾਣਗੀਆਂ ਅਤੇ ਦਰਿਆ ਤੋਂ ਬਦਬੂ ਆਵੇਗੀ ਅਤੇ ਮਿਸਰੀ ਦਰਿਆ ਦੇ ਪਾਣੀ ਨੂੰ ਪੀਣ ਤੋਂ ਨਫ਼ਰਤ ਕਰਨਗੇ ।
Exodus 7:21 in Panjabi 21 ਮੱਛੀਆਂ ਜਿਹੜੀਆਂ ਦਰਿਆ ਵਿੱਚ ਸਨ, ਮਰ ਗਈਆਂ ਅਤੇ ਦਰਿਆ ਤੋਂ ਬਦਬੂ ਆਈ ਅਤੇ ਮਿਸਰੀ ਦਰਿਆ ਦਾ ਪਾਣੀ ਪੀ ਨਹੀਂ ਸਕਦੇ ਸਨ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਲਹੂ ਹੋ ਗਿਆ ।
Exodus 14:21 in Panjabi 21 ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ ।
Exodus 14:29 in Panjabi 29 ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ ।
Numbers 11:23 in Panjabi 23 ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ !
Joshua 3:16 in Panjabi 16 ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਹੀ ਪਾਰ ਲੰਘੇ ।
2 Chronicles 32:15 in Panjabi 15 ਹੁਣ ਹਿਜਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਅਤੇ ਨਾ ਹੀ ਤੁਹਾਨੂੰ ਇਸ ਗੱਲ ਵਿੱਚ ਭੁਲਾਵੇ ! ਉਹ ਦੇ ਉੱਤੇ ਭਰੋਸਾ ਨਾ ਰੱਖੋ ਕਿਉਂ ਜੋ ਕਿਸੇ ਕੌਮ ਦਾ ਜਾਂ ਪਾਤਸ਼ਾਹੀ ਦਾ ਕੋਈ ਦੇਵਤਾ ਅਜਿਹਾ ਨਹੀਂ ਜੋ ਮੇਰੇ ਹੱਥੋਂ ਜਾਂ ਮੇਰੇ ਪਿਉ-ਦਾਦਿਆਂ ਦੇ ਹੱਥੋਂ ਆਪਣੇ ਲੋਕਾਂ ਨੂੰ ਛੁਡਾ ਸਕਿਆ ਹੋਵੇ । ਫੇਰ ਤੁਹਾਡਾ ਪਰਮੇਸ਼ੁਰ ਕਿਵੇਂ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇਗਾ ?
Psalm 106:9 in Panjabi 9 ਉਹ ਨੇ ਲਾਲ ਸਮੁੰਦਰ ਨੂੰ ਦਬਕਾ ਦਿੱਤਾ ਅਤੇ ਉਹ ਸੁੱਕ ਗਿਆ, ਅਤੇ ਉਹ ਨੇ ਉਨ੍ਹਾਂ ਨੂੰ ਡੂੰਘਿਆਈਆਂ ਦੇ ਵਿਚੋਂ ਦੀ ਜਿਵੇਂ ਉਜਾੜ ਦੇ ਵਿਚੋਂ ਦੀ ਲੰਘਾਇਆ,
Psalm 107:33 in Panjabi 33 ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
Psalm 114:3 in Panjabi 3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ !
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Isaiah 19:5 in Panjabi 5 ਪਾਣੀ ਸਮੁੰਦਰ ਵਿੱਚੋਂ ਸੁੱਕ ਜਾਵੇਗਾ, ਅਤੇ ਦਰਿਆ ਖੁਸ਼ਕ ਅਤੇ ਖਾਲੀ ਹੋ ਜਾਵੇਗਾ,
Isaiah 36:20 in Panjabi 20 ਦੇਸ-ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ ?
Isaiah 41:28 in Panjabi 28 ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ ।
Isaiah 42:15 in Panjabi 15 ਮੈਂ ਪਹਾੜਾਂ ਅਤੇ ਟਿੱਬਿਆਂ ਨੂੰ ਵਿਰਾਨ ਕਰ ਦਿਆਂਗਾ, ਅਤੇ ਉਨ੍ਹਾਂ ਦੇ ਸਾਰੇ ਸਾਗ ਪੱਤ ਨੂੰ ਸੁਕਾ ਦਿਆਂਗਾ, ਮੈਂ ਨਦੀਆਂ ਨੂੰ ਟਾਪੂ ਬਣਾ ਦਿਆਂਗਾ, ਅਤੇ ਤਲਾਬ ਸੁਕਾ ਦਿਆਂਗਾ ।
Isaiah 43:16 in Panjabi 16 ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
Isaiah 51:10 in Panjabi 10 ਕੀ ਤੂੰ ਉਹ ਨਹੀਂ ਜਿਸ ਨੇ ਸਮੁੰਦਰ ਨੂੰ, ਵੱਡੀ ਡੁੰਘਿਆਈ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ? ਜਿਸ ਨੇ ਸਮੁੰਦਰ ਦੀ ਤਹਿ ਨੂੰ ਛੁਡਾਏ ਹੋਇਆਂ ਦੇ ਲੰਘਣ ਦਾ ਰਾਹ ਬਣਾ ਦਿੱਤਾ ?
Isaiah 59:1 in Panjabi 1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ ।
Isaiah 59:16 in Panjabi 16 ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ ।
Isaiah 63:13 in Panjabi 13 ਜਿਸ ਨੇ ਡੁੰਘਿਆਈਆਂ ਦੇ ਵਿੱਚ ਉਹਨਾਂ ਦੀ ਅਗਵਾਈ ਕੀਤੀ ? ਜਿਵੇਂ ਘੋੜਾ ਉਜਾੜ ਵਿੱਚ, ਤਿਵੇਂ ਉਹਨਾਂ ਨੇ ਠੋਕਰ ਨਾ ਖਾਧੀ ।
Isaiah 65:12 in Panjabi 12 ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ ।
Isaiah 66:4 in Panjabi 4 ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ ।
Jeremiah 5:1 in Panjabi 1 ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ,ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ ।
Jeremiah 7:13 in Panjabi 13 ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
Jeremiah 8:6 in Panjabi 6 ਮੈਂ ਧਿਆਨ ਲਾਇਆ ਅਤੇ ਸੁਣਿਆ, ਪਰ ਉਹ ਤਾਂ ਅੱਛੀਆਂ ਗੱਲਾਂ ਨਹੀਂ ਬੋਲਦੇ, ਕੋਈ ਮਨੁੱਖ ਆਪਣੀ ਬੁਰਿਆਈ ਤੋਂ ਇਹ ਆਖ ਕੇ ਤੋਬਾ ਨਹੀਂ ਕਰਦਾ, ਕਿ ਮੈਂ ਕੀ ਕੀਤਾ ਹੈ ? ਹਰੇਕ ਆਪਣੇ ਰਾਹ ਨੂੰ ਮੁੜਦਾ ਹੈ, ਜਿਵੇਂ ਘੋੜਾ ਲੜਾਈ ਵਿੱਚ ਸਰਪਟ ਦੌੜਦਾ ਹੈ ।
Jeremiah 35:15 in Panjabi 15 ਤਾਂ ਮੈਂ ਆਪਣੇ ਸਾਰੇ ਦਾਸਾਂ ਨੂੰ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਨਾਲ ਭੇਜਿਆ ਅਤੇ ਆਖਿਆ ਕਿ ਹਰ ਮਨੁੱਖ ਆਪਣੇ ਬੁਰੇ ਮਾਰਗ ਤੋਂ ਮੁੜੇ ਅਤੇ ਆਪਣੇ ਕਰਤੱਬਾਂ ਨੂੰ ਠੀਕ ਕਰੇ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਨਾ ਚੱਲੇ ਭਈ ਉਹਨਾਂ ਦੀ ਪੂਜਾ ਕਰੋ, ਤਾਂ ਤੁਸੀਂ ਉਸ ਭੂਮੀ ਵਿੱਚ ਜਿਹੜੀ ਮੈਂ ਤੁਹਾਨੂੰ ਅਤੇ ਤੁਹਾਡੇ ਪਿਓ ਦਾਦਿਆਂ ਨੂੰ ਦਿੱਤੀ ਵੱਸੋਗੇ, ਪਰ ਨਾ ਤੁਸੀਂ ਆਪਣਾ ਕੰਨ ਲਾਇਆ ਅਤੇ ਨਾ ਮੇਰੀ ਸੁਣੀ
Daniel 3:15 in Panjabi 15 ਹੁਣ ਜੇ ਤੁਸੀਂ ਤਿਆਰ ਹੋ ਕਿ ਜਿਸ ਵੇਲੇ ਤੁਸੀਂ ਤੁਰੀ, ਬਾਂਸਰੀ, ਬੀਨਾ, ਸਰੰਗੀ, ਬਰਬਤ, ਬੀਨ ਅਤੇ ਹਰ ਪ੍ਰਕਾਰ ਦੇ ਵਾਜਿਆਂ ਦੀ ਆਵਾਜ਼ ਸੁਣੋ ਤਾਂ ਤੁਸੀਂ ਝੁੱਕ ਕੇ ਮੂਰਤ ਨੂੰ ਜਿਸ ਨੂੰ ਮੈਂ ਖੜਾ ਕੀਤਾ ਹੈ ਮੱਥਾ ਟੇਕੋ ਤਾਂ ਚੰਗਾ, ਪਰ ਜੇਕਰ ਤੁਸੀਂ ਮੱਥਾ ਨਾ ਟੇਕੋ ਤਾਂ ਉਸੀ ਘੜੀ ਤੁਸੀਂ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟੇ ਜਾਓਗੇ ਅਤੇ ਉਹ ਦੇਵਤਾ ਕਿਹੜਾ ਹੈ ਜਿਹੜਾ ਤੁਹਾਨੂੰ ਮੇਰੇ ਹੱਥੋਂ ਛੁਡਾ ਲਵੇ ?
Daniel 3:29 in Panjabi 29 ਇਸ ਲਈ ਮੈਂ ਇਹ ਹੁਕਮ ਜਾਰੀ ਕਰਦਾ ਹਾਂ ਕਿ ਜੋ ਲੋਕ ਜਾਂ ਕੌਮਾਂ ਜਾਂ ਭਾਖਿਆਂ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੋਈ ਬੁਰੀ ਗੱਲ ਆਖਣਗੀਆਂ ਤਾਂ ਉਹਨਾਂ ਦੇ ਟੁਕੜੇ ਟੁਕੜੇ ਕੀਤੇ ਜਾਣਗੇ ਅਤੇ ਉਹਨਾਂ ਦੇ ਘਰ ਕੂੜੇ ਦੇ ਢੇਰ ਹੋ ਜਾਣਗੇ, ਕਿਉਂ ਜੋ ਹੋਰ ਕੋਈ ਦੇਵਤਾ ਨਹੀਂ ਜਿਹੜਾ ਇਸ ਪਰਕਾਰ ਬਚਾ ਸਕੇ !
Daniel 6:20 in Panjabi 20 ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ । ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ ?
Daniel 6:27 in Panjabi 27 ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ !
Hosea 11:2 in Panjabi 2 ਜਿੰਨਾ ਉਨ੍ਹਾਂ ਨੇ ਉਹਨਾਂ ਨੂੰ ਬੁਲਾਇਆ, ਉੱਨੀ ਦੂਰ ਉਹ ਉਨ੍ਹਾਂ ਤੋਂ ਚੱਲੇ ਗਏ, ਉਹਨਾਂ ਨੇ ਬਆਲਾਂ ਲਈ ਬਲੀਆਂ ਚੜ੍ਹਾਈਆਂ, ਅਤੇ ਮੂਰਤੀਆਂ ਲਈ ਧੂਫ਼ ਧੁਖਾਈ ।
Hosea 11:7 in Panjabi 7 ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ ਹਨ, ਉਹ ਅੱਤ ਮਹਾਨ ਨੂੰ ਪੁਕਾਰਦੇ ਹਨ, ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ ।
Nahum 1:4 in Panjabi 4 ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ ।
Mark 4:39 in Panjabi 39 ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ ।
John 1:11 in Panjabi 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।