Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Other Translations King James Version (KJV) Hearken to me, ye that follow after righteousness, ye that seek the LORD: look unto the rock whence ye are hewn, and to the hole of the pit whence ye are digged.
American Standard Version (ASV) Hearken to me, ye that follow after righteousness, ye that seek Jehovah: look unto the rock whence ye were hewn, and to the hold of the pit whence ye were digged.
Bible in Basic English (BBE) Give ear to me, you who are searching for righteousness, who are looking for the Lord: see the rock from which you were cut out, and the hole out of which you were taken.
Darby English Bible (DBY) Hearken unto me, ye that follow after righteousness, ye that seek Jehovah: look unto the rock [whence] ye were hewn, and to the hole of the pit [whence] ye were digged.
World English Bible (WEB) Listen to me, you who follow after righteousness, you who seek Yahweh: look to the rock whence you were hewn, and to the hold of the pit whence you were dug.
Young's Literal Translation (YLT) Hearken unto Me, ye pursuing righteousness, Seeking Jehovah, Look attentively unto the rock -- ye have been hewn, And unto the hole of the pit -- ye have been digged.
Cross Reference Genesis 17:15 in Panjabi 15 ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ ।
Psalm 24:6 in Panjabi 6 ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਨ ਭਾਲਦੀ ਹੈ, ਹੇ ਯਾਕੂਬ । ਸਲਹ ।
Psalm 94:15 in Panjabi 15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ ।
Psalm 105:3 in Panjabi 3 ਉਹ ਦੇ ਪਵਿੱਤਰ ਨਾਮ ਵਿੱਚ ਫਖਰ ਕਰੋ, ਯਹੋਵਾਹ ਦੇ ਤਾਲੀਬਾਂ ਦੇ ਮਨ ਅਨੰਦ ਹੋਣ !
Proverbs 15:9 in Panjabi 9 ਦੁਸ਼ਟ ਦੀ ਚਾਲ ਤੋਂ ਯਹੋਵਾਹ ਘਿਣ ਕਰਦਾ ਹੈ, ਪਰ ਧਰਮ ਦਾ ਪਿੱਛਾ ਕਰਨ ਵਾਲੇ ਨਾਲ ਉਹ ਪ੍ਰੇਮ ਰੱਖਦਾ ਹੈ ।
Proverbs 21:21 in Panjabi 21 ਜਿਹੜਾ ਧਰਮ ਅਤੇ ਦਯਾ ਦਾ ਪਿੱਛਾ ਕਰਦਾ ਹੈ, ਉਹ ਜੀਉਣ, ਧਰਮ ਅਤੇ ਆਦਰ ਪਾਉਂਦਾ ਹੈ ।
Isaiah 45:19 in Panjabi 19 ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ”, ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ ।
Isaiah 46:3 in Panjabi 3 ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
Isaiah 48:12 in Panjabi 12 ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ ।
Isaiah 51:4 in Panjabi 4 ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Isaiah 55:6 in Panjabi 6 ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ ।
Amos 5:6 in Panjabi 6 ਯਹੋਵਾਹ ਦੀ ਖੋਜ ਕਰੋ ਤਾਂ ਤੁਸੀਂ ਜੀਉਂਦੇ ਰਹੋਗੇ ! ਕਿਤੇ ਉਹ ਅੱਗ ਵਾਂਗੂੰ ਯੂਸੁਫ਼ ਦੇ ਘਰਾਣੇ ਉੱਤੇ ਭੜਕ ਉੱਠੇ ਅਤੇ ਉਸ ਨੂੰ ਭਸਮ ਕਰੇ ਅਤੇ ਬੈਤਏਲ ਵਿੱਚ ਕੋਈ ਉਸ ਨੂੰ ਬੁਝਾਉਣ ਵਾਲਾ ਨਾ ਹੋਵੇਗਾ ।
Zephaniah 2:3 in Panjabi 3 ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ !
Matthew 5:6 in Panjabi 6 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 14:19 in Panjabi 19 ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ ।
Ephesians 2:11 in Panjabi 11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ !
Philippians 3:13 in Panjabi 13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
2 Timothy 2:22 in Panjabi 22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ ।
Hebrews 12:14 in Panjabi 14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ ।