Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ ।
Other Translations King James Version (KJV) Therefore the redeemed of the LORD shall return, and come with singing unto Zion; and everlasting joy shall be upon their head: they shall obtain gladness and joy; and sorrow and mourning shall flee away.
American Standard Version (ASV) And the ransomed of Jehovah shall return, and come with singing unto Zion; and everlasting joy shall be upon their heads: they shall obtain gladness and joy; `and' sorrow and sighing shall flee away.
Bible in Basic English (BBE) Those whom the Lord has made free will come back with songs to Zion; and on their heads will be eternal joy: delight and joy will be theirs, and sorrow and sounds of grief will be gone for ever.
Darby English Bible (DBY) So the ransomed of Jehovah shall return, and come to Zion with singing; and everlasting joy shall be upon their heads: they shall obtain gladness and joy; sorrow and sighing shall flee away.
World English Bible (WEB) The ransomed of Yahweh shall return, and come with singing to Zion; and everlasting joy shall be on their heads: they shall obtain gladness and joy; [and] sorrow and sighing shall flee away.
Young's Literal Translation (YLT) And the ransomed of Jehovah turn back, And they have come to Zion with singing, And joy age-during `is' on their head, Gladness and joy they attain, Fled away have sorrow and sighing,
Cross Reference Isaiah 25:8 in Panjabi 8 ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 60:19 in Panjabi 19 ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ ।
Isaiah 61:7 in Panjabi 7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ ।
Isaiah 65:19 in Panjabi 19 ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
Jeremiah 30:18 in Panjabi 18 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ । ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ ।
Jeremiah 31:11 in Panjabi 11 ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ ।
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
2 Corinthians 4:17 in Panjabi 17 ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁੱਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
Jude 1:24 in Panjabi 24 ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।
Revelation 14:1 in Panjabi 1 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਲੇਲਾ ਸੀਯੋਨ ਦੇ ਪਹਾੜ ਉੱਤੇ ਖੜ੍ਹਾ ਹੈ ਅਤੇ ਉਹ ਦੇ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਹਨ, ਜਿਨ੍ਹਾਂ ਦੇ ਮੱਥੇ ਉੱਤੇ ਉਹ ਦਾ ਅਤੇ ਉਹ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਹੈ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।
Revelation 21:4 in Panjabi 4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ । ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
Revelation 22:3 in Panjabi 3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ ।