Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Other Translations King James Version (KJV) I, even I, am he that comforteth you: who art thou, that thou shouldest be afraid of a man that shall die, and of the son of man which shall be made as grass;
American Standard Version (ASV) I, even I, am he that comforteth you: who art thou, that thou art afraid of man that shall die, and of the son of man that shall be made as grass;
Bible in Basic English (BBE) I, even I, am your comforter: are you so poor in heart as to be in fear of man who will come to an end, and of the son of man who will be like grass?
Darby English Bible (DBY) I, [even] I, am he that comforteth you: who art thou, that thou fearest a man that shall die, and the son of man that shall become as grass;
World English Bible (WEB) I, even I, am he who comforts you: who are you, that you are afraid of man who shall die, and of the son of man who shall be made as grass;
Young's Literal Translation (YLT) I -- I `am' He -- your comforter, Who `art' thou -- and thou art afraid of man? he dieth! And of the son of man -- grass he is made!
Cross Reference Psalm 90:5 in Panjabi 5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ ।
Psalm 92:7 in Panjabi 7 ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਏਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ ।
Psalm 103:15 in Panjabi 15 ਇਨਸਾਨ ਦੀ ਆਯੂ ਘਾਹ ਜਿੰਨੀ ਹੈ, ਮਦਾਨ ਦੇ ਫੁੱਲ ਵਾਂਗੂੰ ਉਹ ਟਹਿਕਦਾ ਹੈ,
Psalm 118:6 in Panjabi 6 ਯਹੋਵਾਹ ਮੇਰੀ ਵੱਲ ਹੈ, ਮੈਂ ਨਹੀਂ ਡਰਾਂਗਾ, ਆਦਮੀ ਮੇਰਾ ਕੀ ਕਰ ਸਕਦਾ ਹੈ ?
Psalm 146:4 in Panjabi 4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ !
Proverbs 29:26 in Panjabi 26 ਹਾਕਮ ਨੂੰ ਮਿਲਣਾ ਬਹੁਤੇ ਚਾਹੁੰਦੇ ਹਨ, ਪਰ ਮਨੁੱਖ ਦਾ ਨਿਆਂ ਯਹੋਵਾਹ ਵੱਲੋਂ ਕੀਤਾ ਜਾਂਦਾ ਹੈ ।
Isaiah 2:22 in Panjabi 22 ਇਸ ਲਈ ਮਨੁੱਖ ਉੱਤੇ ਭਰੋਸਾ ਕਰਨ ਤੋਂ ਦੂਰ ਰਹੋ, ਜਿਸ ਦਾ ਸਾਹ ਉਹ ਦੀਆਂ ਨਾਸਾਂ ਵਿੱਚ ਹੈ, ਉਸ ਦਾ ਮੁੱਲ ਹੈ ਹੀ ਕੀ ?
Isaiah 40:6 in Panjabi 6 ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ ।
Isaiah 43:25 in Panjabi 25 ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 66:13 in Panjabi 13 ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ ।
Daniel 3:16 in Panjabi 16 ਤਦ ਸ਼ਦਰਕ, ਮੇਸ਼ਕ, ਅਤੇ ਅਬੇਦਨਗੋ ਨੇ ਰਾਜੇ ਨੂੰ ਉੱਤਰ ਦੇ ਕੇ ਆਖਿਆ, ਹੇ ਨਬੂਕਦਨੱਸਰ, ਅਸੀਂ ਇਸ ਗੱਲ ਵਿੱਚ ਤੁਹਾਨੂੰ ਉੱਤਰ ਦੇਣਾ ਜਰੂਰੀ ਨਹੀਂ ਸਮਝਦੇ ਹਾਂ ।
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Luke 12:4 in Panjabi 4 ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁੱਝ ਨਹੀਂ ਕਰ ਸਕਦੇ ।
John 14:18 in Panjabi 18 ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ । ਮੈਂ ਤੁਹਾਡੇ ਕੋਲ ਆਵਾਂਗਾ ।
John 14:26 in Panjabi 26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ । ਉਹ ਤੁਹਾਨੂੰ ਸਭ ਕੁੱਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁੱਝ ਮੈਂ ਤੁਹਾਨੂੰ ਕਿਹਾ ਹੈ ।”
Acts 9:31 in Panjabi 31 ਸਾਰੇ ਯਹੂਦਿਯਾ, ਗਲੀਲ, ਸਾਮਰਿਯਾ ਵਿੱਚ ਕਲੀਸਿਯਾ ਨੂੰ ਸ਼ਾਂਤੀ ਮਿਲੀ ਅਤੇ ਮੇਲ-ਮਿਲਾਪ ਦਾ ਅਨੰਦ ਲਿਆ ਅਤੇ ਕਲੀਸਿਯਾ ਵੱਧਦੀ ਗਈ ਅਤੇ ਪ੍ਰਭੂ ਦੇ ਡਰ ਅਤੇ ਪਵਿੱਤਰ ਆਤਮਾ ਦੇ ਹੌਂਸਲੇ ਵਿੱਚ ਵਧਦੀ ਗਈ ।
2 Corinthians 1:3 in Panjabi 3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ ।
2 Corinthians 7:5 in Panjabi 5 ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁੱਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ ।
James 1:10 in Panjabi 10 ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ ।
1 Peter 1:24 in Panjabi 24 ਕਿਉਂਕਿ ਹਰ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ । ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਮੁਰਝਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ ।