Isaiah 51:16 in Panjabi 16 ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ ।
Other Translations King James Version (KJV) And I have put my words in thy mouth, and I have covered thee in the shadow of mine hand, that I may plant the heavens, and lay the foundations of the earth, and say unto Zion, Thou art my people.
American Standard Version (ASV) And I have put my words in thy mouth, and have covered thee in the shadow of my hand, that I may plant the heavens, and lay the foundations of the earth, and say unto Zion, Thou art my people.
Bible in Basic English (BBE) And I have put my words in your mouth, covering you with the shade of my hand, stretching out the heavens, and placing the earth on its base, and saying to Zion, You are my people.
Darby English Bible (DBY) And I have put my words in thy mouth, and covered thee with the shadow of my hand, to plant the heavens, and to lay the foundations of the earth, and to say unto Zion, Thou art my people.
World English Bible (WEB) I have put my words in your mouth, and have covered you in the shadow of my hand, that I may plant the heavens, and lay the foundations of the earth, and tell Zion, You are my people.
Young's Literal Translation (YLT) And I put My words in thy mouth, And with the shadow of My hand have covered thee, To plant the heavens, and to found earth, And to say to Zion, `My people `art' thou.'
Cross Reference Exodus 33:22 in Panjabi 22 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ
Deuteronomy 18:18 in Panjabi 18 ਮੈਂ ਉਨ੍ਹਾਂ ਦੇ ਲਈ ਉਨ੍ਹਾਂ ਦੇ ਭਰਾਵਾਂ ਵਿੱਚੋਂ ਤੇਰੇ ਵਰਗਾ ਇੱਕ ਨਬੀ ਖੜ੍ਹਾ ਕਰਾਂਗਾ ਅਤੇ ਮੈਂ ਆਪਣੇ ਸ਼ਬਦ ਉਸ ਦੇ ਮੂੰਹ ਵਿੱਚ ਪਾਵਾਂਗਾ ਅਤੇ ਉਹ ਇਹ ਸਾਰੇ ਹੁਕਮ ਜਿਹੜੇ ਮੈਂ ਉਹ ਨੂੰ ਦਿਆਂਗਾ, ਉਨ੍ਹਾਂ ਨੂੰ ਦੱਸੇਗਾ ।
Deuteronomy 33:27 in Panjabi 27 ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ । ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ਼ ਕਰ ਦੇ ।
Psalm 75:3 in Panjabi 3 ਧਰਤੀ ਅਤੇ ਉਸ ਦੇ ਸਾਰੇ ਵਾਸੀ ਖਪ ਗਏ ਹਨ, ਮੈਂ ਹੀ ਉਹ ਦੇ ਥੰਮ੍ਹਾਂ ਨੂੰ ਸਮ੍ਹਾਲ ਰੱਖਿਆ ਹੈ । ਸਲਹ ।
Psalm 92:13 in Panjabi 13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 48:13 in Panjabi 13 ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਂਹ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ, ਮੈਂ ਉਹਨਾਂ ਨੂੰ ਸੱਦਦਾ ਹਾਂ, ਉਹ ਇਕੱਠੇ ਖਲੋ ਜਾਂਦੇ ਹਨ ।
Isaiah 49:2 in Panjabi 2 ਉਸ ਨੇ ਮੇਰੇ ਮੂੰਹ ਨੂੰ ਤਿੱਖੀ ਤਲਵਾਰ ਵਾਂਗੂੰ ਬਣਾਇਆ, ਉਸ ਨੇ ਆਪਣੇ ਹੱਥ ਦੇ ਸਾਯੇ ਵਿੱਚ ਮੈਨੂੰ ਲੁਕਾਇਆ, ਉਸ ਨੇ ਮੈਨੂੰ ਇੱਕ ਚਮਕੀਲਾ ਬਾਣ ਬਣਾਇਆ, ਅਤੇ ਮੈਨੂੰ ਆਪਣੀ ਤਰਕਸ਼ ਵਿੱਚ ਲੁਕਾਇਆ ਹੈ,
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 50:4 in Panjabi 4 ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ ।
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Isaiah 60:14 in Panjabi 14 ਤੈਨੂੰ ਦੁੱਖ ਦੇਣ ਵਾਲਿਆਂ ਦੇ ਪੁੱਤਰ ਤੇਰੇ ਕੋਲ ਸਿਰ ਝੁਕਾ ਕੇ ਆਉਣਗੇ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪੁਰਖ ਦਾ ਸੀਯੋਨ ਆਖਣਗੇ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 65:17 in Panjabi 17 ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ ।
Isaiah 66:22 in Panjabi 22 ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ ।
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Jeremiah 32:38 in Panjabi 38 ਉਹ ਮੇਰੀ ਪਰਜਾ ਹੋਵੇਗੀ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ
Zechariah 8:8 in Panjabi 8 ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
John 3:34 in Panjabi 34 ਕਿਉਂਕਿ ਜਿਹੜਾ ਪਰਮੇਸ਼ੁਰ ਦੁਆਰਾ ਭੇਜਿਆ ਗਿਆ ਹੈ ਉਹ ਪਰਮੇਸ਼ੁਰ ਦੇ ਸ਼ਬਦ ਬੋਲਦਾ ਹੈ ਅਤੇ ਪਰਮੇਸ਼ੁਰ ਉਸ ਨੂੰ ਭਰਪੂਰੀ ਦਾ ਆਤਮਾ ਦਿੰਦਾ ਹੈ ।
John 8:38 in Panjabi 38 ਮੈਂ ਤੁਹਾਨੂੰ ਉਹੀ ਕੁੱਝ ਆਖ ਰਿਹਾ ਹਾਂ ਜੋ ਮੇਰੇ ਪਿਤਾ ਨੇ ਮੈਨੂੰ ਵਿਖਾਇਆ ਹੈ । ਪਰ ਤੁਸੀਂ ਉਹ ਕੁੱਝ ਕਰਦੇ ਹੋ ਜੋ ਤੁਹਾਡੇ ਪਿਤਾ ਨੇ ਤੁਹਾਨੂੰ ਕਰਨ ਵਾਸਤੇ ਕਿਹਾ ਹੈ ।”
John 17:8 in Panjabi 8 ਮੈਂ ਉਨ੍ਹਾਂ ਨੂੰ ਉਹ ਬਚਨ ਦਿੱਤੇ ਜੋ ਤੂੰ ਮੈਨੂੰ ਦਿੱਤੇ ਹਨ । ਉਨ੍ਹਾਂ ਨੇ ਉਸ ਨੂੰ ਕਬੂਲ ਕੀਤਾ । ਉਨ੍ਹਾਂ ਨੇ ਸੱਚ-ਮੁੱਚ ਇਹ ਵਿਸ਼ਵਾਸ ਕਰ ਲਿਆ ਕਿ ਤੂੰ ਹੀ ਮੈਨੂੰ ਭੇਜਿਆ ਹੈ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
2 Peter 3:13 in Panjabi 13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।