Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Other Translations King James Version (KJV) For the LORD shall comfort Zion: he will comfort all her waste places; and he will make her wilderness like Eden, and her desert like the garden of the LORD; joy and gladness shall be found therein, thanksgiving, and the voice of melody.
American Standard Version (ASV) For Jehovah hath comforted Zion; he hath comforted all her waste places, and hath made her wilderness like Eden, and her desert like the garden of Jehovah; joy and gladness shall be found therein, thanksgiving, and the voice of melody.
Bible in Basic English (BBE) For the Lord has given comfort to Zion: he has made glad all her broken walls; making her waste places like Eden, and changing her dry land into the garden of the Lord; joy and delight will be there, praise and the sound of melody.
Darby English Bible (DBY) For Jehovah shall comfort Zion, he shall comfort all her waste places; and he will make her wilderness like Eden, and her desert like the garden of Jehovah: gladness and joy shall be found therein, thanksgiving, and the voice of song.
World English Bible (WEB) For Yahweh has comforted Zion; he has comforted all her waste places, and has made her wilderness like Eden, and her desert like the garden of Yahweh; joy and gladness shall be found therein, thanksgiving, and the voice of melody.
Young's Literal Translation (YLT) For Jehovah hath comforted Zion, He hath comforted all her wastes, And He setteth her wilderness as Eden, And her desert as a garden of Jehovah, Joy, yea, gladness is found in her, Confession, and the voice of song.
Cross Reference Genesis 2:8 in Panjabi 8 ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ ।
Genesis 13:10 in Panjabi 10 ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ । ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ਼ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ ।
Psalm 85:8 in Panjabi 8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ ।
Psalm 102:13 in Panjabi 13 ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ ।
Isaiah 12:1 in Panjabi 1 ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 35:1 in Panjabi 1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।
Isaiah 35:7 in Panjabi 7 ਤਪਦੀ ਰੇਤ ਤਲਾਬ ਬਣ ਜਾਵੇਗੀ, ਅਤੇ ਤਿਹਾਈ ਜਮੀਨ ਪਾਣੀ ਦੇ ਸੁੰਬ । ਜਿਹੜੇ ਟਿਕਾਣਿਆਂ ਵਿੱਚ ਗਿੱਦੜ ਬੈਠਦੇ ਸਨ, ਉੱਥੇ ਘਾਹ, ਕਾਨੇ ਅਤੇ ਦਬ ਹੋਣਗੇ ।
Isaiah 40:1 in Panjabi 1 ਦਿਲਾਸਾ ਦਿਓ, ਮੇਰੀ ਪਰਜਾ ਨੂੰ ਦਿਲਾਸਾ ਦਿਓ, ਤੁਹਾਡਾ ਪਰਮੇਸ਼ੁਰ ਆਖਦਾ ਹੈ ।
Isaiah 41:18 in Panjabi 18 ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ ।
Isaiah 44:26 in Panjabi 26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 51:12 in Panjabi 12 ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ ?
Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ ।
Isaiah 54:6 in Panjabi 6 ਯਹੋਵਾਹ ਨੇ ਤਾਂ ਤੈਨੂੰ ਤਿਆਗੀ ਹੋਈ ਅਤੇ ਆਤਮਾ ਵਿੱਚ ਸੋਗਣ ਇਸਤਰੀ ਵਾਂਗੂੰ ਬੁਲਾਇਆ, ਜੁਆਨੀ ਦੀ ਪਤਨੀ ਵਾਂਗੂੰ ਜਦ ਉਹ ਛੱਡੀ ਜਾਂਦੀ, ਤੇਰਾ ਪਰਮੇਸ਼ੁਰ ਆਖਦਾ ਹੈ ।
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Isaiah 66:10 in Panjabi 10 ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ !
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Jeremiah 31:25 in Panjabi 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Ezekiel 31:8 in Panjabi 8 ਪਰਮੇਸ਼ੁਰ ਦੇ ਬਾਗ਼ ਦੇ ਦਿਆਰ ਉਹ ਨੂੰ ਲੁਕਾ ਨਾ ਸਕੇ, ਸੂਰ ਉਹ ਦੀਆਂ ਟਹਿਣੀਆਂ ਅਤੇ ਅਰਮੋਨ ਦਾ ਰੁੱਖ, ਉਹ ਦੀਆਂ ਡਾਲੀਆਂ ਦੇ ਬਰਾਬਰ ਨਾ ਸਨ ਅਤੇ ਪਰਮੇਸ਼ੁਰ ਦੇ ਬਾਗ਼ ਦਾ ਕੋਈ ਰੁੱਖ, ਸੁੰਦਰਤਾ ਵਿੱਚ ਉਸ ਵਰਗਾ ਨਹੀਂ ਸੀ ।
Joel 2:3 in Panjabi 3 ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ । ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ ।
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
2 Corinthians 1:3 in Panjabi 3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ ।
1 Peter 1:8 in Panjabi 8 ਜਿਸ ਦੇ ਨਾਲ ਤੁਸੀਂ ਬਿਨ੍ਹਾਂ ਵੇਖੇ ਪਿਆਰ ਰੱਖਦੇ ਹੋ ਅਤੇ ਭਾਵੇਂ ਹੁਣ ਉਹ ਨੂੰ ਨਹੀਂ ਵੇਖਦੇ ਤਾਂ ਵੀ ਉਸ ਵਿਸ਼ਵਾਸ ਦੇ ਕਾਰਨ ਬਹੁਤ ਅਨੰਦ ਕਰਦੇ ਹੋ ਜੋ ਵਰਨਣ ਤੋਂ ਬਾਹਰ ਅਤੇ ਤੇਜ ਨਾਲ ਭਰਪੂਰ ਹੈ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,