Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Other Translations King James Version (KJV) My righteousness is near; my salvation is gone forth, and mine arms shall judge the people; the isles shall wait upon me, and on mine arm shall they trust.
American Standard Version (ASV) My righteousness is near, my salvation is gone forth, and mine arms shall judge the peoples; the isles shall wait for me, and on mine arm shall they trust.
Bible in Basic English (BBE) Suddenly will my righteousness come near, and my salvation will be shining out like the light; the sea-lands will be waiting for me, and they will put their hope in my strong arm.
Darby English Bible (DBY) My righteousness is near, my salvation is gone forth, and mine arms shall judge the peoples: the isles shall wait for me, and in mine arm shall they trust.
World English Bible (WEB) My righteousness is near, my salvation is gone forth, and my arms shall judge the peoples; the isles shall wait for me, and on my arm shall they trust.
Young's Literal Translation (YLT) Near `is' My righteousness, Gone out hath My salvation and Mine arms, Peoples they judge, on Me isles do wait, Yea, on Mine arm they do wait with hope.
Cross Reference Deuteronomy 30:14 in Panjabi 14 ਪਰ ਇਹ ਬਾਣੀ ਤੁਹਾਡੇ ਬਹੁਤ ਨਜ਼ਦੀਕ ਹੈ ਸਗੋਂ ਤੁਹਾਡੇ ਮੂੰਹ ਵਿੱਚ ਅਤੇ ਤੁਹਾਡੇ ਮਨ ਵਿੱਚ ਹੈ, ਤਾਂ ਜੋ ਤੁਸੀਂ ਉਸ ਨੂੰ ਪੂਰਾ ਕਰੋ ।
1 Samuel 2:10 in Panjabi 10 ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ, ਉਹ ਸੁਰਗ ਵੱਲੋਂ ਉਨ੍ਹਾਂ ਉੱਤੇ ਗੱਜੇਗਾ, ਯਹੋਵਾਹ ਧਰਤੀ ਦੀਆਂ ਹੱਦਾਂ ਦਾ ਨਿਆਂ ਕਰੇਗਾ, ਉਹ ਆਪਣੇ ਰਾਜੇ ਨੂੰ ਜ਼ੋਰ ਦੇਵੇਗਾ, ਅਤੇ ਆਪਣੇ ਮਸੀਹ ਦੇ ਸਿੰਗ ਨੂੰ ਉੱਚਾ ਕਰੇਗਾ ।
Psalm 50:4 in Panjabi 4 ਉਹ ਅਕਾਸ਼ ਨੂੰ ਉਤਾਹਾਂ ਪੁਕਾਰਦਾ ਹੈ, ਅਤੇ ਧਰਤੀ ਨੂੰ ਵੀ, ਕਿ ਉਹ ਆਪਣੀ ਪਰਜਾ ਦਾ ਨਿਆਂ ਕਰੇ ।
Psalm 67:4 in Panjabi 4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ । ਸਲਹ ।
Psalm 85:9 in Panjabi 9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ !
Psalm 96:13 in Panjabi 13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ ।
Psalm 98:9 in Panjabi 9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 110:6 in Panjabi 6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 40:10 in Panjabi 10 ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ ।
Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ ।
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 56:1 in Panjabi 1 ਯਹੋਵਾਹ ਇਹ ਆਖਦਾ ਹੈ, ਇਨਸਾਫ਼ ਦੀ ਪਾਲਣਾ ਕਰੋ ਅਤੇ ਧਰਮ ਦੇ ਕੰਮ ਕਰੋ, ਕਿਉਂ ਜੋ ਮੇਰਾ ਛੁਟਕਾਰਾ ਨੇੜੇ ਆਉਣ ਵਾਲਾ ਹੈ, ਅਤੇ ਮੇਰਾ ਧਰਮ ਪਰਗਟ ਹੋਣ ਵਾਲਾ ਹੈ ।
Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ ।
Isaiah 63:5 in Panjabi 5 ਮੈਂ ਨਿਗਾਹ ਕੀਤੀ ਪਰ ਕੋਈ ਸਹਾਇਕ ਨਹੀਂ ਸੀ, ਮੈਂ ਦੰਗ ਰਹਿ ਗਿਆ ਕਿ ਕੋਈ ਸੰਭਾਲਣ ਵਾਲਾ ਨਹੀਂ ਸੀ । ਤਦ ਮੈਂ ਆਪਣੀ ਹੀ ਬਾਂਹ ਨਾਲ ਬਚਾਉਣ ਦਾ ਕੰਮ ਕੀਤਾ, ਅਤੇ ਮੇਰੇ ਗੁੱਸੇ ਨੇ ਹੀ ਮੈਨੂੰ ਸੰਭਾਲਿਆ ।
Ezekiel 47:1 in Panjabi 1 ਫੇਰ ਉਹ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ ।
Joel 3:12 in Panjabi 12 ਕੌਮਾਂ ਆਪਣੇ ਆਪ ਨੂੰ ਉਕਸਾਉਣ ਅਤੇ ਯਹੋਸ਼ਾਫਾਟ ਦੀ ਘਾਟੀ ਵਿੱਚ ਜਾਣ, ਕਿਉਂ ਜੋ ਮੈਂ ਉੱਥੇ ਬੈਠ ਕੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਨਿਆਂ ਕਰਾਂਗਾ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Matthew 3:2 in Panjabi 2 ਤੋਬਾ ਕਰੋ, ਕਿਉਂ ਜੋ ਸਵਰਗ ਰਾਜ ਨੇੜੇ ਹੈ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
John 5:22 in Panjabi 22 ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ ।
Acts 17:31 in Panjabi 31 ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ ।
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 2:16 in Panjabi 16 ਉਸ ਦਿਨ ਵਿੱਚ ਪਰਮੇਸ਼ੁਰ ਮੇਰੀ ਖੁਸ਼ਖਬਰੀ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ ।
Romans 10:6 in Panjabi 6 ਪਰ ਉਹ ਧਾਰਮਿਕਤਾ ਜੋ ਵਿਸ਼ਵਾਸ ਤੋਂ ਹੈ ਇਸ ਤਰ੍ਹਾਂ ਕਹਿੰਦਾ ਹੈ, ਜੋ ਆਪਣੇ ਮਨ ਵਿੱਚ ਇਹ ਨਾ ਆਖ ਕਿ ਅਕਾਸ਼ ਉੱਤੇ ਕੌਣ ਚੜ੍ਹੇਗਾ ਅਰਥਾਤ ਮਸੀਹ ਨੂੰ ਹੇਠਾਂ ਉਤਾਰਨ ਲਈ ?
Romans 10:17 in Panjabi 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
2 Corinthians 5:10 in Panjabi 10 ਕਿਉਂ ਜੋ ਅਸੀਂ ਸਭਨਾਂ ਨੇ ਮਸੀਹ ਦੇ ਨਿਆਂ ਦੇ ਸਿੰਘਾਸਣ ਦੇ ਅੱਗੇ ਪ੍ਰਗਟ ਹੋਣਾ ਹੈ ਕਿ ਹਰੇਕ ਜੋ ਕੁੱਝ ਅਸੀਂ ਸਰੀਰ ਵਿੱਚ ਕੀਤਾ ਭਾਵੇਂ ਭਲਾ ਭਾਵੇਂ ਬੁਰਾ ਆਪੋ ਆਪਣੀਆਂ ਕਰਨੀਆਂ ਦੇ ਅਨੁਸਾਰ ਉਸ ਦਾ ਫਲ ਭੋਗੇ ।