Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Other Translations King James Version (KJV) Awake, awake, put on strength, O arm of the LORD; awake, as in the ancient days, in the generations of old. Art thou not it that hath cut Rahab, and wounded the dragon?
American Standard Version (ASV) Awake, awake, put on strength, O arm of Jehovah; awake, as in the days of old, the generations of ancient times. Is it not thou that didst cut Rahab in pieces, that didst pierce the monster?
Bible in Basic English (BBE) Awake! awake! put on strength, O arm of the Lord, awake! as in the old days, in the generations long past. Was it not by you that Rahab was cut in two, and the dragon Wounded?
Darby English Bible (DBY) Awake, awake, put on strength, O arm of Jehovah; awake, as in the days of old, [as in] the generations of passed ages. Is it not thou that hath hewn Rahab in pieces, [and] pierced the monster?
World English Bible (WEB) Awake, awake, put on strength, arm of Yahweh; awake, as in the days of old, the generations of ancient times. Isn't it you who did cut Rahab in pieces, who pierced the monster?
Young's Literal Translation (YLT) Awake, awake, put on strength, O arm of Jehovah, Awake, as `in' days of old, generations of the ages, Art not Thou it that is hewing down Rahab, Piercing a dragon!
Cross Reference Deuteronomy 4:34 in Panjabi 34 ਕੀ ਪਰਮੇਸ਼ੁਰ ਨੇ ਕਦੀ ਜਤਨ ਕੀਤਾ ਕਿ ਜਾ ਕੇ ਆਪਣੇ ਲਈ ਇੱਕ ਕੌਮ ਨੂੰ ਦੂਜੀ ਕੌਮ ਦੇ ਵਿੱਚੋਂ ਪਰਤਾਵਿਆਂ, ਨਿਸ਼ਾਨਾਂ, ਅਚਰਜ ਕੰਮਾਂ, ਯੁੱਧ, ਸ਼ਕਤੀਸ਼ਾਲੀ ਹੱਥ, ਪਸਾਰੀ ਹੋਈ ਬਾਂਹ ਅਤੇ ਵੱਡੇ-ਵੱਡੇ ਡਰਾਵਿਆਂ ਨਾਲ ਕੱਢ ਲਿਆਵੇ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਤੁਹਾਡੇ ਲਈ ਕੀਤਾ ?
Judges 6:13 in Panjabi 13 ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ ? ਅਤੇ ਉਹ ਸਾਰੇ ਅਚਰਜ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ ।”
Nehemiah 9:7 in Panjabi 7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Job 26:12 in Panjabi 12 ਉਹ ਆਪਣੇ ਬਲ ਤੋਂ ਸਮੁੰਦਰ ਨੂੰ ਉਛਾਲ ਦਿੰਦਾ ਹੈ, ਅਤੇ ਆਪਣੀ ਬੁੱਧ ਨਾਲ ਰਾਹਬ ਨੂੰ ਮਾਰ ਸੁੱਟਦਾ ਹੈ ।
Psalm 7:6 in Panjabi 6 ਹੇ ਯਹੋਵਾਹ, ਆਪਣੇ ਕ੍ਰੋਧ ਨਾਲ ਉੱਠ, ਮੇਰੇ ਵਿਰੋਧੀਆਂ ਦੇ ਗ਼ਜ਼ਬ ਦੇ ਵਿਰੁੱਧ ਉੱਠ, ਅਤੇ ਮੇਰੇ ਲਈ ਜਾਗ । ਤੂੰ ਨਿਆਂ ਦਾ ਹੁਕਮ ਕੀਤਾ ਹੈ ।
Psalm 21:13 in Panjabi 13 ਹੇ ਯਹੋਵਾਹ, ਤੂੰ ਆਪਣੀ ਸਮਰੱਥਾ ਨਾਲ ਮਹਾਨ ਹੋ, ਅਸੀਂ ਗਾਉਂਦੇ ਹੋਏ ਤੇਰੀ ਸ਼ਕਤੀ ਦਾ ਜਸ ਕਰਾਂਗੇ ।
Psalm 44:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪਿਉ-ਦਾਦਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ ।
Psalm 44:23 in Panjabi 23 ਹੇ ਪ੍ਰਭੂ, ਜਾਗ ! ਤੂੰ ਕਾਹਨੂੰ ਸੁੱਤਾ ਹੈਂ ? ਜਾਗ ਉੱਠ ! ਸਦਾ ਤੱਕ ਸਾਨੂੰ ਤਿਆਗ ਨਾ ਦੇ ।
Psalm 59:4 in Panjabi 4 ਮੇਰੀ ਬਦੀ ਤੋਂ ਬਿਨਾ ਓਹ ਭੱਜ ਕੇ ਆਪਣੇ ਆਪ ਨੂੰ ਤਿਆਰ ਕਰਦੇ ਹਨ, ਮੇਰੀ ਸਹਾਇਤਾ ਲਈ ਜਾਗ ਅਤੇ ਵੇਖ !
Psalm 74:13 in Panjabi 13 ਤੂੰ ਆਪਣੀ ਸਮਰੱਥਾ ਨਾਲ ਸਮੁੰਦਰ ਨੂੰ ਪਾੜਿਆ ਹੈ, ਪਾਣੀ ਵਿੱਚ ਜਲ ਜੰਤੂਆਂ ਦੇ ਸਿਰ ਤੂੰ ਭੰਨ ਸੁੱਟੇ ।
Psalm 78:65 in Panjabi 65 ਤਾਂ ਪ੍ਰਭੂ ਸੁੱਤੇ ਹੋਏ ਵਾਂਗੂੰ ਜਾਗ ਉੱਠਿਆ, ਉਸ ਸੂਰਮੇ ਵਾਂਗੂੰ ਜਿਹੜਾ ਨਸ਼ੇ ਵਿੱਚ ਲਲਕਾਰੇ ਮਾਰਦਾ ਹੈ ।
Psalm 87:4 in Panjabi 4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ ।
Psalm 89:10 in Panjabi 10 ਤੂੰ ਰਹਬ ਨੂੰ ਕਿਸੇ ਵੱਢੇ ਹੋਏ ਚੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਵਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ !
Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Isaiah 27:1 in Panjabi 1 ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ ।
Isaiah 30:7 in Panjabi 7 ਮਿਸਰੀ ਵਿਅਰਥ ਅਤੇ ਫੋਕੀ ਸਹਾਇਤਾ ਕਰਦੇ ਹਨ, ਇਸ ਲਈ ਮੈਂ ਉਸ ਨੂੰ “ਰਹਬ-ਜਿਹੜੀ ਬੈਠੀ ਰਹਿੰਦੀ ਹੈ” ਸੱਦਿਆ ਹੈ !
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 53:1 in Panjabi 1 ਸਾਡੇ ਪਰਚਾਰ ਦੀ ਕਿਸ ਨੇ ਪਰਤੀਤ ਕੀਤੀ ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ ?
Isaiah 59:16 in Panjabi 16 ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ ।
Isaiah 62:8 in Panjabi 8 ਯਹੋਵਾਹ ਨੇ ਆਪਣੇ ਸੱਜੇ ਹੱਥ ਨਾਲ, ਅਤੇ ਆਪਣੀ ਬਲਵੰਤ ਭੁਜਾ ਨਾਲ ਸਹੁੰ ਖਾਧੀ ਹੈ ਕਿ ਮੈਂ ਅੱਗੇ ਨੂੰ ਤੇਰਾ ਅੰਨ ਤੇਰੇ ਵੈਰੀਆਂ ਨੂੰ ਭੋਜਨ ਲਈ ਕਦੀ ਨਾ ਦੇਵਾਂਗਾ, ਅਤੇ ਓਪਰੇ ਤੇਰੀ ਨਵੀਂ ਮਧ ਨਾ ਪੀਣਗੇ, ਜਿਸ ਦੇ ਲਈ ਤੂੰ ਮਿਹਨਤ ਕੀਤੀ ਹੈ,
Ezekiel 29:3 in Panjabi 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ ।
Habakkuk 2:19 in Panjabi 19 ਹਾਇ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ ! ਗੁੰਗੇ ਪੱਥਰ ਨੂੰ, ਉੱਠ ! ਭਲਾ, ਇਹ ਸਲਾਹ ਦੇ ਸਕਦਾ ਹੈ ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ ।
Habakkuk 3:13 in Panjabi 13 ਤੂੰ ਆਪਣੀ ਪਰਜਾ ਦੇ ਬਚਾਓ ਲਈ ਨਿਕਲਿਆ, ਆਪਣੇ ਮਸਹ ਕੀਤੇ ਹੋਏ ਦੇ ਬਚਾਓ ਲਈ । ਤੂੰ ਦੁਸ਼ਟ ਦੇ ਘਰਾਣੇ ਦੇ ਮੁਖੀਏ ਨੂੰ ਵੱਢ ਸੁੱਟਿਆ, ਤੂੰ ਗਲੇ ਤੱਕ ਉਸ ਦੀ ਨੀਂਹ ਨੂੰ ਨੰਗਾ ਕੀਤਾ ॥ ਸਲਹ ॥
Luke 1:51 in Panjabi 51 ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ ।
John 12:38 in Panjabi 38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ ? ”
Revelation 11:17 in Panjabi 17 ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।