Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Other Translations King James Version (KJV) Awake, awake; put on thy strength, O Zion; put on thy beautiful garments, O Jerusalem, the holy city: for henceforth there shall no more come into thee the uncircumcised and the unclean.
American Standard Version (ASV) Awake, awake, put on thy strength, O Zion; put on thy beautiful garments, O Jerusalem, the holy city: for henceforth there shall no more come into thee the uncircumcised and the unclean.
Bible in Basic English (BBE) Awake! awake! put on your strength, O Zion; put on your beautiful robes, O Jerusalem, the holy town: for from now there will never again come into you the unclean and those without circumcision.
Darby English Bible (DBY) Awake, awake; put on thy strength, O Zion; put on thy beautiful garments, Jerusalem, the holy city: for henceforth there shall no more come into thee the uncircumcised and the unclean.
World English Bible (WEB) Awake, awake, put on your strength, Zion; put on your beautiful garments, Jerusalem, the holy city: for henceforth there shall no more come into you the uncircumcised and the unclean.
Young's Literal Translation (YLT) Awake, awake, put on thy strength, O Zion, Put on the garments of thy beauty, Jerusalem -- the Holy City; For enter no more into thee again, Do the uncircumcised and unclean.
Cross Reference Exodus 28:2 in Panjabi 2 ਤੂੰ ਆਪਣੇ ਭਰਾ ਹਾਰੂਨ ਲਈ ਪਵਿੱਤਰ ਬਸਤ੍ਰ ਪਰਤਾਪ ਅਤੇ ਸੁਹੱਪਣ ਲਈ ਬਣਾਈਂ ।
Exodus 28:40 in Panjabi 40 ਤੂੰ ਹਾਰੂਨ ਦੇ ਪੁੱਤਰਾਂ ਲਈ ਕੁੜਤੇ ਬਣਾਈਂ ਅਤੇ ਤੂੰ ਉਨ੍ਹਾਂ ਦੇ ਲਈ ਪੇਟੀਆਂ ਬਣਾਈਂ ਨਾਲੇ ਤੂੰ ਉਨ੍ਹਾਂ ਲਈ ਪਰਤਾਪ ਅਤੇ ਸੁਹੱਪਣ ਦੇ ਸਾਫ਼ੇ ਬਣਾਈਂ
Nehemiah 11:1 in Panjabi 1 ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ ।
Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Isaiah 1:21 in Panjabi 21 ਉਹ ਸਤਵੰਤੀ ਨਗਰੀ ਕਿਵੇਂ ਵੇਸਵਾ ਹੋ ਗਈ ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ !
Isaiah 1:26 in Panjabi 26 ਤਦ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ ।
Isaiah 26:2 in Panjabi 2 ਫਾਟਕ ਖੋਲ੍ਹੋ ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ ।
Isaiah 35:8 in Panjabi 8 ਉੱਥੇ ਇੱਕ ਸ਼ਾਹੀ ਮਾਰਗ ਹੋਵੇਗਾ, ਅਤੇ ਉਹ ਮਾਰਗ “ਪਵਿੱਤਰ ਮਾਰਗ” ਕਹਾਵੇਗਾ, ਕੋਈ ਅਸ਼ੁੱਧ ਉਹ ਦੇ ਉੱਤੋਂ ਦੀ ਨਹੀਂ ਲੰਘੇਗਾ, ਉਹ ਮਾਰਗ ਛੁਡਾਏ ਹੋਇਆਂ ਦੇ ਲਈ ਹੋਵੇਗਾ । ਉਸ ਉੱਤੇ ਚੱਲਣ ਵਾਲੇ ਭਾਵੇਂ ਮੂਰਖ ਹੋਣ, ਤਾਂ ਵੀ ਕੁਰਾਹੇ ਨਾ ਪੈਣਗੇ ।
Isaiah 48:2 in Panjabi 2 ਉਹ ਤਾਂ ਆਪਣੇ ਆਪ ਨੂੰ ਪਵਿੱਤਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਜਿਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਢਾਸਣਾ ਲੈਂਦੇ ਹਨ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 51:17 in Panjabi 17 ਹੇ ਯਰੂਸ਼ਲਮ ਜਾਗ, ਜਾਗ ! ਖੜ੍ਹਾ ਹੋ ਜਾ ! ਤੂੰ ਜਿਸ ਨੇ ਯਹੋਵਾਹ ਦੇ ਹੱਥੋਂ ਉਹ ਦੇ ਕ੍ਰੋਧ ਦਾ ਪਿਆਲਾ ਪੀਤਾ, ਤੂੰ ਜਿਸ ਨੇ ਡਗਮਗਾ ਦੇਣ ਵਾਲੇ ਪਿਆਲੇ ਨੂੰ ਪੀ ਕੇ ਖਾਲੀ ਕੀਤਾ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! ।
Ezekiel 44:9 in Panjabi 9 ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ ।
Daniel 10:9 in Panjabi 9 ਪਰ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣੀਆਂ ਅਤੇ ਮੈਂ ਉਸ ਦੀ ਅਵਾਜ਼ ਅਤੇ ਗੱਲਾਂ ਸੁਣਨ ਦੇ ਵੇਲੇ ਘੂਕ ਨੀਂਦ ਵਿੱਚ ਮੂੰਹ ਦੇ ਬਲ ਪੈ ਗਿਆ ਅਤੇ ਮੇਰਾ ਮੂੰਹ ਧਰਤੀ ਵੱਲ ਸੀ ।
Daniel 10:16 in Panjabi 16 ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗ ਸੀ ਮੇਰੇ ਬੁਲ੍ਹਾਂ ਨੂੰ ਛੁਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ ।
Nahum 1:15 in Panjabi 15 ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ !
Haggai 2:4 in Panjabi 4 ਪਰ ਹੇ ਜ਼ਰੁੱਬਾਬਲ, ਤਕੜਾ ਹੋ ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ ।
Zechariah 3:4 in Panjabi 4 ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ ।
Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
Matthew 4:5 in Panjabi 5 ਫਿਰ ਸ਼ੈਤਾਨ, ਉਹ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ ਦੇ ਸਿਖ਼ਰ ਉੱਤੇ ਖੜ੍ਹਾ ਕਰ ਕੇ ਉਹ ਨੂੰ ਕਿਹਾ,
Luke 15:22 in Panjabi 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ ।
Romans 3:22 in Panjabi 22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ । ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ ।
Romans 13:14 in Panjabi 14 ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ ।
Ephesians 4:24 in Panjabi 24 ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ ॥
Ephesians 6:10 in Panjabi 10 ਮੁੱਕਦੀ ਗੱਲ, ਪ੍ਰਭੂ ਵਿੱਚ ਅਤੇ ਉਹ ਦੀ ਸਮਰੱਥਾ ਦੀ ਸ਼ਕਤੀ ਵਿੱਚ ਤਕੜੇ ਹੋਵੋ !
Revelation 19:8 in Panjabi 8 ਇਹ ਉਸ ਨੂੰ ਬਖ਼ਸ਼ਿਆ ਗਿਆ ਕਿ ਸੁੰਦਰ ਅਤੇ ਸਾਫ਼ ਕਤਾਨ ਦੀ ਪੁਸ਼ਾਕ ਪਾਵੇ, ਇਹ ਕਤਾਨ ਤਾਂ ਸੰਤਾਂ ਦਾ ਧਰਮੀ ਕੰਮ ਹੈ ।
Revelation 19:14 in Panjabi 14 ਅਤੇ ਜਿਹੜੀਆਂ ਫ਼ੌਜਾਂ ਸਵਰਗ ਵਿੱਚ ਹਨ, ਉਹ ਚਿੱਟੇ ਅਤੇ ਸਾਫ਼ ਕਤਾਨੀ ਕੱਪੜੇ ਪਹਿਨੀ ਚਿੱਟੇ ਘੋੜਿਆਂ ਉੱਤੇ ਉਹ ਦੇ ਮਗਰ ਮਗਰ ਆਉਂਦੀਆਂ ਹਨ ।
Revelation 21:2 in Panjabi 2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।