Isaiah 52:11 in Panjabi 11 ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ ! ਕਿਸੇ ਅਸ਼ੁੱਧ ਚੀਜ਼ ਨੂੰ ਨਾ ਛੂਹੋ, ਉਹ ਦੇ ਵਿਚਕਾਰੋਂ ਨਿੱਕਲ ਜਾਓ ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ ।
Other Translations King James Version (KJV) Depart ye, depart ye, go ye out from thence, touch no unclean thing; go ye out of the midst of her; be ye clean, that bear the vessels of the LORD.
American Standard Version (ASV) Depart ye, depart ye, go ye out from thence, touch no unclean thing; go ye out of the midst of her; cleanse yourselves, ye that bear the vessels of Jehovah.
Bible in Basic English (BBE) Away! away! go out from there, touching no unclean thing; go out from among her; be clean, you who take up the vessels of the Lord.
Darby English Bible (DBY) -- Depart, depart, go out from thence, touch not what is unclean; go out of the midst of her, be ye clean, that bear the vessels of Jehovah.
World English Bible (WEB) Depart you, depart you, go you out from there, touch no unclean thing; go you out of the midst of her; cleanse yourselves, you who bear the vessels of Yahweh.
Young's Literal Translation (YLT) Turn aside, turn aside, go out thence, The unclean touch not, go out from her midst, Be ye pure, who are bearing the weapons of Jehovah.
Cross Reference Leviticus 5:2 in Panjabi 2 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ ।
Leviticus 10:3 in Panjabi 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । “ ਅਤੇ ਹਾਰੂਨ ਚੁੱਪ ਰਿਹਾ ।
Leviticus 11:26 in Panjabi 26 ਸਾਰੇ ਪਸ਼ੂ ਜਿਨ੍ਹਾਂ ਦੇ ਖੁਰ ਪਾਟੇ ਹੋਏ ਹਨ, ਪਰ ਪੂਰੀ ਤਰ੍ਹਾਂ ਚਿਰੇ ਹੋਏ ਨਹੀਂ ਹਨ, ਅਤੇ ਜੁਗਾਲੀ ਨਹੀਂ ਕਰਦੇ, ਇਹ ਸਾਰੇ ਤੁਹਾਡੇ ਲਈ ਅਸ਼ੁੱਧ ਹਨ, ਜੋ ਕੋਈ ਉਨ੍ਹਾਂ ਨੂੰ ਛੂਹੇ ਉਹ ਅਸ਼ੁੱਧ ਠਹਿਰੇਗਾ ।
Leviticus 11:45 in Panjabi 45 ਕਿਉਂ ਜੋ ਮੈਂ ਉਹੋ ਯਹੋਵਾਹ ਹਾਂ ਜਿਹੜਾ ਤੁਹਾਨੂੰ ਮਿਸਰ ਦੇਸ਼ ਵਿੱਚੋਂ ਇਸ ਲਈ ਕੱਢ ਲਿਆਇਆ ਹਾਂ, ਤਾਂ ਜੋ ਤੁਹਾਡਾ ਪਰਮੇਸ਼ੁਰ ਠਹਿਰਾਂ, ਇਸ ਲਈ ਤੁਸੀਂ ਪਵਿੱਤਰ ਬਣੋ ਕਿਉਂ ਜੋ ਮੈਂ ਪਵਿੱਤਰ ਹਾਂ ।
Leviticus 11:47 in Panjabi 47 ਤਾਂ ਜੋ ਸ਼ੁੱਧ ਅਤੇ ਅਸ਼ੁੱਧ ਅਤੇ ਖਾਣ ਯੋਗ ਅਤੇ ਨਾ ਖਾਣ ਯੋਗ ਪਸ਼ੂ ਦੇ ਵਿਚਕਾਰ ਅੰਤਰ ਕੀਤਾ ਜਾਵੇ ।
Leviticus 15:5 in Panjabi 5 ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ ।
Leviticus 22:2 in Panjabi 2 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ । ਮੈਂ ਯਹੋਵਾਹ ਹਾਂ ।
Ezra 1:7 in Panjabi 7 ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ ।
Ezra 8:25 in Panjabi 25 ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ ।
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Jeremiah 50:8 in Panjabi 8 ਬਾਬਲ ਦੇ ਵਿਚਕਾਰੋਂ ਨੱਠੋ ਅਤੇ ਕਸਦੀਆਂ ਦੇ ਦੇਸ ਵਿੱਚੋਂ ਨਿਕਲੋ ਅਤੇ ਇੱਜੜ ਦੇ ਅੱਗੇ ਬੱਕਰਿਆਂ ਵਾਂਗੂੰ ਹੋਵੋ
Jeremiah 51:6 in Panjabi 6 ਬਾਬਲ ਦੇ ਵਿਚਕਾਰੋ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ ।
Jeremiah 51:45 in Panjabi 45 ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾਹ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ !
Ezekiel 44:23 in Panjabi 23 ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ ।
Haggai 2:13 in Panjabi 13 ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ ।
Zechariah 2:6 in Panjabi 6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ ।
Acts 10:14 in Panjabi 14 ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾ ਮਾੜੀ ਚੀਜ਼ ਕਦੇ ਨਹੀਂ ਖਾਧੀ ।
Acts 10:28 in Panjabi 28 ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ ।
Romans 14:14 in Panjabi 14 ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ ।
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Ephesians 5:11 in Panjabi 11 ਅਤੇ ਅਨ੍ਹੇਰੇ ਦੇ ਬੇਫਲ ਕੰਮਾਂ ਵਿੱਚ ਸਾਂਝੀ ਨਾ ਹੋਵੋ ਪਰ ਉਨ੍ਹਾਂ ਨੂੰ ਉਜਾਗਰ ਕਰੋ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
Revelation 18:4 in Panjabi 4 ਮੈਂ ਇੱਕ ਹੋਰ ਅਵਾਜ਼ ਅਕਾਸ਼ ਤੋਂ ਇਹ ਆਖਦੇ ਸੁਣੀ, ਹੇ ਮੇਰੀ ਪਰਜਾ, ਉਹ ਦੇ ਵਿੱਚੋਂ ਨਿੱਕਲ ਆਓ ! ਕਿਤੇ ਤੁਸੀਂ ਉਹ ਦੇ ਪਾਪਾਂ ਦੇ ਭਾਗੀ ਬਣੋ, ਕਿਤੇ ਤੁਸੀਂ ਉਹ ਦੀਆਂ ਮਹਾਂਮਾਰੀਆਂ ਵਿੱਚ ਸਾਂਝੀ ਹੋਵੋ !