Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Other Translations King James Version (KJV) So shall he sprinkle many nations; the kings shall shut their mouths at him: for that which had not been told them shall they see; and that which they had not heard shall they consider.
American Standard Version (ASV) so shall he sprinkle many nations; kings shall shut their mouths at him: for that which had not been told them shall they see; and that which they had not heard shall they understand.
Bible in Basic English (BBE) So will nations give him honour; kings will keep quiet because of him: for what had not been made clear to them they will see; and they will give their minds to what had not come to their ears.
Darby English Bible (DBY) -- so shall he astonish many nations; kings shall shut their mouths at him: for what had not been told them shall they see, and what they had not heard shall they consider.
World English Bible (WEB) so shall he sprinkle many nations; kings shall shut their mouths at him: for that which had not been told them shall they see; and that which they had not heard shall they understand.
Young's Literal Translation (YLT) So doth he sprinkle many nations. Concerning him kings shut their mouth, For that which was not recounted to them they have seen, And that which they had not heard they have understood!
Cross Reference Numbers 8:7 in Panjabi 7 ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ ।
Job 29:9 in Panjabi 9 ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ ।
Job 40:4 in Panjabi 4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ ।
Psalm 72:9 in Panjabi 9 ਜੰਗਲ ਦੇ ਰਹਿਣ ਵਾਲੇ ਉਹ ਦੇ ਅੱਗੇ ਗੋਡੇ ਨਿਵਾਉਣਗੇ, ਅਤੇ ਉਹ ਦੇ ਵੈਰੀ ਖਾਕ ਚੱਟਣਗੇ !
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 49:23 in Panjabi 23 ਰਾਜੇ ਤੇਰੇ ਪਾਲਣ ਵਾਲੇ, ਅਤੇ ਉਨ੍ਹਾਂ ਦੀਆਂ ਰਾਣੀਆਂ ਤੇਰੀਆਂ ਦਾਈਆਂ ਹੋਣਗੀਆਂ, ਉਹ ਮੂੰਹ ਭਾਰ ਡਿੱਗ ਕੇ ਤੈਨੂੰ ਮੱਥਾ ਟੇਕਣਗੇ, ਅਤੇ ਤੇਰੇ ਪੈਰਾਂ ਦੀ ਖ਼ਾਕ ਚੱਟਣਗੇ, ਤਾਂ ਤੂੰ ਜਾਣੇਂਗੀ ਕਿ ਮੈਂ ਯਹੋਵਾਹ ਹਾਂ, ਅਤੇ ਮੇਰੇ ਉਡੀਕਣ ਵਾਲੇ ਕਦੇ ਸ਼ਰਮਿੰਦੇ ਨਾ ਹੋਣਗੇ ।
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Micah 7:16 in Panjabi 16 ਕੌਮਾਂ ਵੇਖਣਗੀਆਂ ਅਤੇ ਆਪਣੇ ਬਲ ਦੇ ਸਾਰੇ ਕੰਮਾਂ ਤੋਂ ਸ਼ਰਮਿੰਦਾ ਹੋਣਗੀਆਂ, ਉਹ ਆਪਣੇ ਹੱਥ ਆਪਣੇ ਮੂੰਹਾਂ ਉੱਤੇ ਰੱਖਣਗੀਆਂ, ਉਹਨਾਂ ਦੇ ਕੰਨ ਬੋਲੇ ਹੋ ਜਾਣਗੇ ।
Zechariah 2:13 in Panjabi 13 ਹੇ ਸਾਰੇ ਮਨੁੱਖੋ, ਯਹੋਵਾਹ ਦੇ ਅੱਗੇ ਚੁੱਪ ਹੋ ਜਾਓ, ਕਿਉਂ ਜੋ ਉਹ ਆਪਣੇ ਪਵਿੱਤਰ ਸਥਾਨ ਤੋਂ ਜਾਗ ਉੱਠਿਆ ਹੈ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Romans 15:20 in Panjabi 20 ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
Ephesians 3:5 in Panjabi 5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ !
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Hebrews 9:13 in Panjabi 13 ਕਿਉਂਕਿ ਜੇ ਬੱਕਰਿਆਂ ਅਤੇ ਵੱਛਿਆਂ ਦਾ ਲਹੂ ਅਤੇ ਵਹਿੜ ਦੀ ਸੁਆਹ ਜਿਹੜੀ ਭ੍ਰਿਸ਼ਟ ਲੋਕਾਂ ਉੱਤੇ ਛਿੜਕੀ ਜਾਵੇ ਸਰੀਰ ਦੇ ਸ਼ੁੱਧ ਕਰਨ ਲਈ ਪਵਿੱਤਰ ਕਰਦੀ ਹੈ
Hebrews 10:22 in Panjabi 22 ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਅੰਤਹਕਰਨ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ ।
Hebrews 11:28 in Panjabi 28 ਵਿਸ਼ਵਾਸ ਨਾਲ ਉਹ ਨੇ ਪਸਾਹ ਦੇ ਤਿਉਹਾਰ ਨੂੰ ਅਤੇ ਲਹੂ ਛਿੜਕਣ ਦੀ ਵਿਧੀ ਨੂੰ ਮੰਨਿਆ ਤਾਂ ਜੋ ਅਜਿਹਾ ਨਾ ਹੋਵੇ ਕਿ ਪਲੋਠਿਆਂ ਦਾ ਨਾਸ ਕਰਨ ਵਾਲਾ ਉਨ੍ਹਾਂ ਨੂੰ ਹੱਥ ਲਾਵੇ ।
Hebrews 12:24 in Panjabi 24 ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।