Isaiah 52:7 in Panjabi 7 ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ ।
Other Translations King James Version (KJV) How beautiful upon the mountains are the feet of him that bringeth good tidings, that publisheth peace; that bringeth good tidings of good, that publisheth salvation; that saith unto Zion, Thy God reigneth!
American Standard Version (ASV) How beautiful upon the mountains are the feet of him that bringeth good tidings, that publisheth peace, that bringeth good tidings of good, that publisheth salvation, that saith unto Zion, Thy God reigneth!
Bible in Basic English (BBE) How beautiful on the mountains are the feet of him who comes with good news, who gives word of peace, saying that salvation is near; who says to Zion, Your God is ruling!
Darby English Bible (DBY) How beautiful upon the mountains are the feet of him that announceth glad tidings, that publisheth peace; that announceth glad tidings of good, that publisheth salvation, that saith unto Zion, Thy God reigneth!
World English Bible (WEB) How beautiful on the mountains are the feet of him who brings good news, who publishes peace, who brings good news of good, who publishes salvation, who says to Zion, Your God reigns!
Young's Literal Translation (YLT) How comely on the mountains, Have been the feet of one proclaiming tidings, Sounding peace, proclaiming good tidings, Sounding salvation, Saying to Zion, `Reigned hath thy God.'
Cross Reference Psalm 59:13 in Panjabi 13 ਕ੍ਰੋਧ ਨਾਲ ਉਨ੍ਹਾਂ ਦਾ ਅੰਤ ਕਰ, ਉਨ੍ਹਾਂ ਦਾ ਅੰਤ ਕਰ ! ਉਨ੍ਹਾਂ ਦਾ ਕੱਖ ਨਾ ਰਹੇ, ਤਾਂ ਲੋਕ ਜਾਣਨ ਕਿ ਪਰਮੇਸ਼ੁਰ ਯਾਕੂਬ ਉੱਤੇ, ਸਗੋਂ ਧਰਤੀ ਦੇ ਅੰਤ ਉੱਤੇ ਰਾਜ ਕਰਦਾ ਹੈ ! ਸਲਹ ।
Psalm 68:11 in Panjabi 11 ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ, —
Psalm 93:1 in Panjabi 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ ।
Psalm 96:10 in Panjabi 10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਤਾਂ ਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ ।
Psalm 97:1 in Panjabi 1 ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ !
Psalm 99:1 in Panjabi 1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !
Song of Solomon 2:8 in Panjabi 8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ !
Isaiah 24:23 in Panjabi 23 ਤਦ ਚੰਦ ਘਾਬਰ ਜਾਵੇਗਾ, ਅਤੇ ਸੂਰਜ ਲਾਜ ਖਾਵੇਗਾ, ਕਿਉਂ ਜੋ ਸੈਨਾਂ ਦਾ ਯਹੋਵਾਹ ਸੀਯੋਨ ਪਰਬਤ ਉੱਤੇ ਯਰੂਸ਼ਲਮ ਵਿੱਚ, ਅਤੇ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਅੱਗੇ ਪਰਤਾਪ ਨਾਲ ਰਾਜ ਕਰੇਗਾ ।
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Isaiah 40:9 in Panjabi 9 ਹੇ ਸੀਯੋਨ ਖੁਸ਼ਖਬਰੀ ਦੇ ਸੁਣਾਉਣ ਵਾਲੀ, ਉੱਚੇ ਪਹਾੜ ਉੱਤੇ ਚੜ੍ਹ ਜਾ ! ਹੇ ਯਰੂਸ਼ਲਮ, ਖੁਸ਼ਖਬਰੀ ਦੇ ਸੁਣਾਉਣ ਵਾਲੀ, ਆਪਣੀ ਅਵਾਜ਼ ਜ਼ੋਰ ਨਾਲ ਉੱਚੀ ਕਰ ਕੇ ਚੁੱਕ ! ਉੱਚੀ ਕਰ ਕੇ ਚੁੱਕ, ਨਾ ਡਰ, ਯਹੂਦਾਹ ਦੇ ਸ਼ਹਿਰਾਂ ਨੂੰ ਆਖ, ਆਪਣੇ ਪਰਮੇਸ਼ੁਰ ਨੂੰ ਵੇਖੋ !
Isaiah 61:1 in Panjabi 1 ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁੱਟਣ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ,
Micah 4:7 in Panjabi 7 ਮੈਂ ਲੰਗੜਿਆਂ ਨੂੰ ਇੱਕ ਬਕੀਆ ਬਣਾ ਦਿਆਂਗਾ, ਅਤੇ ਦੂਰ ਕੱਢੇ ਹੋਇਆਂ ਨੂੰ ਇੱਕ ਤਕੜੀ ਕੌਮ, ਅਤੇ ਯਹੋਵਾਹ ਸੀਯੋਨ ਪਹਾੜ ਉੱਤੋਂ ਉਹਨਾਂ ਉੱਤੇ ਰਾਜ ਕਰੇਗਾ, - ਹਾਂ, ਹੁਣ ਤੋਂ ਲੈ ਕੇ ਸਦਾ ਤੱਕ ।”
Nahum 1:15 in Panjabi 15 ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ !
Zechariah 9:9 in Panjabi 9 ਹੇ ਸੀਯੋਨ ਦੀਏ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ ! ਦੇਖ, ਤੇਰਾ ਪਾਤਸ਼ਾਹ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੇ ਦੇ ਜੁਆਨ ਬੱਚੇ ਉੱਤੇ ਸਵਾਰ ਹੈ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Mark 13:10 in Panjabi 10 ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 2:10 in Panjabi 10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
Luke 24:47 in Panjabi 47 ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ ।
Acts 10:36 in Panjabi 36 ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ ।
Romans 10:12 in Panjabi 12 ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁੱਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ ।
Ephesians 6:15 in Panjabi 15 ਅਤੇ ਮਿਲਾਪ ਦੀ ਖੁਸ਼ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖੜੇ ਹੋ ਜਾਓ !
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 14:6 in Panjabi 6 ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ ।