Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ ।
Other Translations King James Version (KJV) Break forth into joy, sing together, ye waste places of Jerusalem: for the LORD hath comforted his people, he hath redeemed Jerusalem.
American Standard Version (ASV) Break forth into joy, sing together, ye waste places of Jerusalem; for Jehovah hath comforted his people, he hath redeemed Jerusalem.
Bible in Basic English (BBE) Give sounds of joy, make melody together, waste places of Jerusalem: for the Lord has given comfort to his people, he has taken up the cause of Jerusalem.
Darby English Bible (DBY) Break forth, sing aloud together, waste places of Jerusalem; for Jehovah comforteth his people, he hath redeemed Jerusalem.
World English Bible (WEB) Break forth into joy, sing together, you waste places of Jerusalem; for Yahweh has comforted his people, he has redeemed Jerusalem.
Young's Literal Translation (YLT) Break forth, sing together, O wastes of Jerusalem, For Jehovah hath comforted His people, He hath redeemed Jerusalem.
Cross Reference Psalm 96:11 in Panjabi 11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
Psalm 98:4 in Panjabi 4 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,
Isaiah 14:7 in Panjabi 7 ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 44:26 in Panjabi 26 ਮੈਂ ਆਪਣੇ ਦਾਸ ਦੇ ਬਚਨ ਕਾਇਮ ਰੱਖਦਾ, ਅਤੇ ਆਪਣੇ ਦੂਤਾਂ ਦੀ ਯੋਜਨਾ ਪੂਰੀ ਕਰਦਾ ਹਾਂ, ਮੈਂ ਯਰੂਸ਼ਲਮ ਦੇ ਵਿਖੇ ਆਖਦਾ ਹਾਂ, ਉਹ ਆਬਾਦ ਹੋ ਜਾਵੇਗਾ, ਅਤੇ ਯਹੂਦਾਹ ਦੇ ਸ਼ਹਿਰਾਂ ਦੇ ਵਿਖੇ, ਉਹ ਉਸਾਰੇ ਜਾਣਗੇ ਅਤੇ ਮੈਂ ਉਨ੍ਹਾਂ ਦੇ ਖੰਡਰਾਂ ਨੂੰ ਖੜ੍ਹਾ ਕਰਾਂਗਾ, -
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 51:3 in Panjabi 3 ਯਹੋਵਾਹ ਤਾਂ ਸੀਯੋਨ ਨੂੰ ਦਿਲਾਸਾ ਦੇਵੇਗਾ, ਉਹ ਦੇ ਸਾਰਿਆਂ ਵਿਰਾਨਿਆਂ ਨੂੰ ਦਿਲਾਸਾ ਦੇਵੇਗਾ, ਉਹ ਉਸ ਦੀ ਉਜਾੜ ਨੂੰ ਅਦਨ ਵਾਂਗੂੰ, ਅਤੇ ਉਸ ਦੀ ਸੁੱਕੀ ਭੂਮੀ ਯਹੋਵਾਹ ਦੇ ਬਾਗ ਵਾਂਗੂੰ ਬਣਾ ਦੇਵੇਗਾ । ਖੁਸ਼ੀ ਅਨੰਦ ਉਹ ਦੇ ਵਿੱਚ ਪਾਇਆ ਜਾਵੇਗਾ, ਨਾਲੇ ਧੰਨਵਾਦ ਅਤੇ ਭਜਨ ਦੀ ਅਵਾਜ਼ ਵੀ ।
Isaiah 54:1 in Panjabi 1 ਹੇ ਬਾਂਝ, ਤੂੰ ਜੋ ਨਹੀਂ ਜਣੀ, ਜੈਕਾਰਾ ਗਜਾ ! ਖੁੱਲ੍ਹ ਕੇ ਜੈਕਾਰਾ ਗਜਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ ! ਕਿਉਂ ਜੋ ਛੱਡੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਦਾ ਬਚਨ ਹੈ ।
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Isaiah 61:4 in Panjabi 4 ਉਹ ਪ੍ਰਾਚੀਨ ਬਰਬਾਦੀਆਂ ਨੂੰ ਬਣਾਉਣਗੇ, ਉਹ ਪਹਿਲੇ ਵਿਰਾਨਿਆਂ ਨੂੰ ਉਸਾਰਨਗੇ, ਉਹ ਬਰਬਾਦ ਸ਼ਹਿਰਾਂ ਨੂੰ, ਜਿਹੜੇ ਬਹੁਤ ਪੀੜ੍ਹੀਆਂ ਤੋਂ ਵਿਰਾਨ ਪਏ ਸਨ, ਉਹਨਾਂ ਨੂੰ ਨਵੇਂ ਸਿਰਿਓਂ ਉਸਾਰਨਗੇ ।
Isaiah 65:18 in Panjabi 18 ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ ।
Isaiah 66:10 in Panjabi 10 ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ !
Zephaniah 3:14 in Panjabi 14 ਹੇ ਸੀਯੋਨ ਦੀਏ ਧੀਏ, ਉੱਚੀ ਅਵਾਜ਼ ਨਾਲ ਗਾ, ਹੇ ਇਸਰਾਏਲ, ਜੈਕਾਰਾ ਗਜਾ, ਹੇ ਯਰੂਸ਼ਲਮ ਦੀਏ ਧੀਏ, ਸਾਰੇ ਦਿਲ ਨਾਲ ਅਨੰਦ ਕਰ ਅਤੇ ਮਗਨ ਹੋ !
Galatians 4:27 in Panjabi 27 ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ ।