Isaiah 53:12 in Panjabi 12 ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ ।
Other Translations King James Version (KJV) Therefore will I divide him a portion with the great, and he shall divide the spoil with the strong; because he hath poured out his soul unto death: and he was numbered with the transgressors; and he bare the sin of many, and made intercession for the transgressors.
American Standard Version (ASV) Therefore will I divide him a portion with the great, and he shall divide the spoil with the strong; because he poured out his soul unto death, and was numbered with the transgressors: yet he bare the sin of many, and made intercession for the transgressors.
Bible in Basic English (BBE) For this cause he will have a heritage with the great, and he will have a part in the goods of war with the strong, because he gave up his life, and was numbered with the evil-doers; taking on himself the sins of the people, and making prayer for the wrongdoers.
Darby English Bible (DBY) Therefore will I assign him a portion with the great, and he shall divide the spoil with the strong: because he hath poured out his soul unto death, and was reckoned with the transgressors; and he bore the sin of many, and made intercession for the transgressors.
World English Bible (WEB) Therefore will I divide him a portion with the great, and he shall divide the spoil with the strong; because he poured out his soul to death, and was numbered with the transgressors: yet he bore the sin of many, and made intercession for the transgressors.
Young's Literal Translation (YLT) Therefore I give a portion to him among the many, And with the mighty he apportioneth spoil, Because that he exposed to death his soul, And with transgressors he was numbered, And he the sin of many hath borne, And for transgressors he intercedeth.
Cross Reference Genesis 3:15 in Panjabi 15 ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ । ਉਹ ਤੇਰੇ ਸਿਰ ਨੂੰ ਫੇਂਵੇਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ ।
Psalm 2:8 in Panjabi 8 ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮੀਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ ।
Psalm 22:14 in Panjabi 14 ਮੈਂ ਪਾਣੀ ਵਾਂਗੂੰ ਡੋਹਲਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ ।
Isaiah 49:24 in Panjabi 24 ਕੀ ਲੁੱਟ ਸੂਰਮੇ ਕੋਲੋਂ ਲਈ ਜਾਵੇਗੀ ? ਜਾਂ ਦੁਸ਼ਟ ਦੇ ਹੱਥੋਂ ਕੈਦੀ ਛੁਡਾਏ ਜਾਣਗੇ ?
Isaiah 52:13 in Panjabi 13 ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ ।
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 53:8 in Panjabi 8 ਜ਼ੁਲਮ ਕਰਕੇ ਅਤੇ ਦੋਸ਼ ਲਾ ਕੇ ਉਹ ਨੂੰ ਫੜ੍ਹਿਆ ਗਿਆ, ਉਸ ਦੀ ਪੀੜ੍ਹੀ ਵਿੱਚੋਂ ਕਿਸ ਨੇ ਧਿਆਨ ਦਿੱਤਾ ਕਿ ਉਹ ਜੀਉਂਦਿਆਂ ਦੀ ਧਰਤੀ ਤੋਂ ਕੱਟਿਆ ਗਿਆ ? ਮੇਰੀ ਪਰਜਾ ਦੇ ਅਪਰਾਧ ਦੇ ਕਾਰਨ ਉਸ ਨੂੰ ਮਾਰ ਪਈ,
Isaiah 53:10 in Panjabi 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ । ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ ।
Daniel 2:45 in Panjabi 45 ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ ।
Matthew 12:28 in Panjabi 28 ਪਰ ਜੇ ਮੈਂ ਪਰਮੇਸ਼ੁਰ ਦੇ ਆਤਮਾ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਪਰਮੇਸ਼ੁਰ ਦਾ ਰਾਜ ਤੁਹਾਡੇ ਉੱਤੇ ਆ ਚੁੱਕਿਆ ਹੈ ।
Matthew 26:38 in Panjabi 38 ਫੇਰ ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਮਨ ਬਹੁਤ ਉਦਾਸ ਹੈ, ਸਗੋਂ ਮਰਨ ਦੇ ਦਰਜੇ ਤੱਕ । ਤੁਸੀਂ ਇੱਥੇ ਠਹਿਰੋ ਅਤੇ ਮੇਰੇ ਨਾਲ ਜਾਗਦੇ ਰਹੋ ।
Matthew 26:42 in Panjabi 42 ਫੇਰ ਉਹ ਦੂਜੀ ਵਾਰ ਗਿਆ ਅਤੇ ਇਹ ਕਹਿ ਕੇ ਉਹ ਨੇ ਪ੍ਰਾਰਥਨਾ ਕੀਤੀ, ਹੇ ਮੇਰੇ ਪਿਤਾ, ਜੇ ਇਹ ਮੇਰੇ ਪੀਣ ਬਿਨ੍ਹਾਂ ਨਹੀਂ ਟਲ ਸਕਦਾ ਤਾਂ ਤੇਰੀ ਮਰਜ਼ੀ ਪੂਰੀ ਹੋਵੇ ।
Mark 15:27 in Panjabi 27 ਉਨ੍ਹਾਂ ਨੇ ਉਹ ਦੇ ਨਾਲ ਦੋ ਡਾਕੂਆਂ ਨੂੰ ਇੱਕ ਉਹ ਦੇ ਸੱਜੇ ਤੇ ਦੂਜਾ ਉਹ ਦੇ ਖੱਬੇ ਸਲੀਬ ਉੱਤੇ ਚੜ੍ਹਾਇਆ ।
Luke 22:37 in Panjabi 37 ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁੱਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ ।
Luke 23:25 in Panjabi 25 ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ ।
Luke 23:32 in Panjabi 32 ਹੋਰ ਦੋ ਮਨੁੱਖਾਂ ਨੂੰ ਵੀ ਜੋ ਅਪਰਾਧੀ ਸਨ, ਉਸ ਦੇ ਨਾਲ ਸਲੀਬ ਚੜ੍ਹਾਉਣ ਲਈ ਲੈ ਕੇ ਜਾਂਦੇ ਸਨ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
Romans 8:34 in Panjabi 34 ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ ।
Philippians 2:8 in Panjabi 8 ਅਤੇ ਮਨੁੱਖ ਦੀ ਸ਼ਕਲ ਵਿੱਚ ਪਰਗਟ ਹੋ ਕੇ ਆਪਣੇ ਆਪ ਨੂੰ ਨੀਵਿਆਂ ਕੀਤਾ ਅਤੇ ਮੌਤ ਤੱਕ ਸਗੋਂ ਸਲੀਬ ਦੀ ਮੌਤ ਤੱਕ ਆਗਿਆਕਾਰ ਬਣਿਆ ।
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
Colossians 1:13 in Panjabi 13 ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ ।
Colossians 2:15 in Panjabi 15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ ।
1 Timothy 2:5 in Panjabi 5 ਕਿਉਂ ਜੋ ਪਰਮੇਸ਼ੁਰ ਇੱਕੋ ਹੈ ਅਤੇ ਪਰਮੇਸ਼ੁਰ ਅਤੇ ਮਨੁੱਖਾਂ ਵਿੱਚ ਇੱਕੋ ਵਿਚੋਲਾ ਹੈ ਜਿਹੜਾ ਆਪ ਮਨੁੱਖ ਹੈ ਅਰਥਾਤ ਮਸੀਹ ਯਿਸੂ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 7:25 in Panjabi 25 ਇਸ ਲਈ ਉਹ ਉਨ੍ਹਾਂ ਦਾ ਜਿਹੜੇ ਉਹ ਦੇ ਰਾਹੀਂ ਪਰਮੇਸ਼ੁਰ ਦੇ ਕੋਲ ਆਉਂਦੇ ਹਨ, ਪੂਰਾ ਛੁਟਕਾਰਾ ਕਰ ਸਕਦਾ ਹੈ ਕਿਉਂ ਜੋ ਉਹ ਉਨ੍ਹਾਂ ਦੀ ਸਿਫ਼ਾਰਸ਼ ਕਰਨ ਨੂੰ ਸਦਾ ਜਿਉਂਦਾ ਹੈ ।
Hebrews 9:24 in Panjabi 24 ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
Hebrews 9:28 in Panjabi 28 ਉਸ ਤਰ੍ਹਾਂ ਮਸੀਹ ਵੀ ਬਹੁਤਿਆਂ ਦੇ ਪਾਪਾਂ ਨੂੰ ਚੁੱਕਣ ਲਈ ਇੱਕੋ ਹੀ ਵਾਰ ਬਲੀਦਾਨ ਹੋਇਆ ਅਤੇ ਉਹਨਾਂ ਉੱਤੇ ਜਿਹੜੇ ਉਹ ਨੂੰ ਉਡੀਕਦੇ ਹਨ ਪਾਪ ਦੇ ਕੰਮਾਂ ਤੋਂ ਅੱਲਗ ਹੋ ਕੇ ਮੁਕਤੀ ਦੇ ਲਈ ਦੂਜੀ ਵਾਰ ਪਰਗਟ ਹੋਵੇਗਾ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 John 2:1 in Panjabi 1 ਹੇ ਮੇਰੇ ਬੱਚਿਓ, ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਲਿਖਦਾ ਹਾਂ ਕਿ ਤੁਸੀਂ ਪਾਪ ਨਾ ਕਰੋ ਅਤੇ ਜੇ ਕੋਈ ਪਾਪ ਕਰੇ ਤਾਂ ਪਿਤਾ ਦੇ ਕੋਲ ਸਾਡਾ ਪੱਖ ਰੱਖਣ ਵਾਲਾ ਇੱਕ ਹੈ ਅਰਥਾਤ ਯਿਸੂ ਮਸੀਹ ਜਿਹੜਾ ਧਰਮੀ ਹੈ ।
1 John 2:12 in Panjabi 12 ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ ।