Isaiah 53:3 in Panjabi 3 ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ ॥
Other Translations King James Version (KJV) He is despised and rejected of men; a man of sorrows, and acquainted with grief: and we hid as it were our faces from him; he was despised, and we esteemed him not.
American Standard Version (ASV) He was despised, and rejected of men; a man of sorrows, and acquainted with grief: and as one from whom men hide their face he was despised; and we esteemed him not.
Bible in Basic English (BBE) Men made sport of him, turning away from him; he was a man of sorrows, marked by disease; and like one from whom men's faces are turned away, he was looked down on, and we put no value on him.
Darby English Bible (DBY) He is despised and left alone of men; a man of sorrows, and acquainted with grief, and like one from whom [men] hide their faces; -- despised, and we esteemed him not.
World English Bible (WEB) He was despised, and rejected by men; a man of suffering, and acquainted with disease: and as one from whom men hide their face he was despised; and we didn't respect him.
Young's Literal Translation (YLT) He is despised, and left of men, A man of pains, and acquainted with sickness, And as one hiding the face from us, He is despised, and we esteemed him not.
Cross Reference Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Psalm 22:6 in Panjabi 6 ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ ।
Psalm 69:10 in Panjabi 10 ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ !
Psalm 69:19 in Panjabi 19 ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ ।
Psalm 69:29 in Panjabi 29 ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ ।
Isaiah 49:7 in Panjabi 7 ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ ।
Isaiah 50:6 in Panjabi 6 ਮੈਂ ਆਪਣੀ ਪਿੱਠ ਮਾਰਨ ਵਾਲਿਆਂ ਨੂੰ, ਅਤੇ ਆਪਣੀਆਂ ਗੱਲ੍ਹਾਂ ਦਾੜ੍ਹੀ ਪੁੱਟਣ ਵਾਲਿਆਂ ਨੂੰ ਦਿੱਤੀਆਂ, ਮੈਂ ਆਪਣਾ ਮੂੰਹ ਸ਼ਰਮਿੰਦਗੀ ਅਤੇ ਥੁੱਕ ਤੋਂ ਨਾ ਲੁਕਾਇਆ ।
Isaiah 53:4 in Panjabi 4 ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ ।
Isaiah 53:10 in Panjabi 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ । ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ ।
Micah 5:1 in Panjabi 1 ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ ।
Zechariah 11:8 in Panjabi 8 ਮੈਂ ਇੱਕ ਮਹੀਨੇ ਵਿੱਚ ਤਿੰਨਾਂ ਅਯਾਲੀਆਂ ਨੂੰ ਵੱਢ ਸੁੱਟਿਆ, ਜਿਨ੍ਹਾਂ ਤੋਂ ਮੇਰੀ ਜਾਨ ਦੁਖੀ ਸੀ ਅਤੇ ਉਹਨਾਂ ਦੀ ਜਾਨ ਵੀ ਮੇਰੇ ਤੋਂ ਨਫ਼ਰਤ ਕਰਦੀ ਸੀ ।
Zechariah 11:12 in Panjabi 12 ਤਦ ਮੈਂ ਉਹਨਾਂ ਨੂੰ ਕਿਹਾ, ਜੇ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਤਾਂ ਮੇਰੀ ਮਜ਼ਦੂਰੀ ਮੈਨੂੰ ਦਿਓ, ਨਹੀਂ ਤਾਂ, ਨਾ ਸਹੀ । ਉਹਨਾਂ ਨੇ ਤੋਲ ਕੇ ਤੀਹ ਰੁਪਏ ਮੇਰੀ ਮਜ਼ਦੂਰੀ ਦੇ ਮੈਨੂੰ ਦਿੱਤੇ ।
Matthew 26:37 in Panjabi 37 ਅਤੇ ਪਤਰਸ ਅਤੇ ਜ਼ਬਦੀ ਦੇ ਦੋਵੇਂ ਪੁੱਤਰਾਂ ਨੂੰ ਨਾਲ ਲੈ ਕੇ ਉਹ ਉਦਾਸ ਅਤੇ ਬਹੁਤ ਦੁੱਖੀ ਹੋਣ ਲੱਗਾ ।
Matthew 26:67 in Panjabi 67 ਤਦ ਉਨ੍ਹਾਂ ਨੇ ਉਹ ਦੇ ਮੂੰਹ ਉੱਤੇ ਥੁੱਕਿਆ ਅਤੇ ਉਹ ਨੂੰ ਮੁੱਕੇ ਮਾਰੇ ਅਤੇ ਹੋਰਨਾਂ ਨੇ ਚਪੇੜਾਂ ਮਾਰ ਕੇ ਕਿਹਾ,
Matthew 27:9 in Panjabi 9 ਤਦ ਜਿਹੜਾ ਬਚਨ ਯਿਰਮਿਯਾਹ ਨਬੀ ਦੀ ਰਾਹੀਂ ਕਿਹਾ ਗਿਆ ਸੀ ਪੂਰਾ ਹੋਇਆ, ਕਿ ਉਨ੍ਹਾਂ ਨੇ ਤੀਹ ਰੁਪਏ ਲਏ ਅਰਥਾਤ ਉਸ ਦਾ ਮੁੱਲ ਜਿਹ ਦਾ ਇਸਰਾਏਲ ਦੇ ਵੰਸ਼ ਵਿੱਚੋਂ ਕਈਆਂ ਨੇ ਮੁੱਲ ਠਹਿਰਾਇਆ ।
Matthew 27:39 in Panjabi 39 ਅਤੇ ਆਉਣ ਜਾਣ ਵਾਲੇ ਉਸ ਦਾ ਅਪਮਾਨ ਕਰ ਕੇ ਅਤੇ ਸਿਰ ਹਿਲਾ ਕੇ ਕਹਿਣ ਲੱਗੇ,
Matthew 27:63 in Panjabi 63 ਮਹਾਰਾਜ, ਸਾਨੂੰ ਯਾਦ ਹੈ ਕਿ ਉਹ ਧੋਖ਼ੇਬਾਜ ਆਪਣੇ ਜਿਉਂਦੇ ਜੀ ਕਹਿ ਗਿਆ ਸੀ, ਜੋ ਮੈਂ ਤਿੰਨਾਂ ਦਿਨਾਂ ਬਾਅਦ ਜੀ ਉੱਠਾਂਗਾ ।
Mark 9:12 in Panjabi 12 ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁੱਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ ?
Mark 14:34 in Panjabi 34 ਉਸ ਨੇ ਉਨ੍ਹਾਂ ਨੂੰ ਆਖਿਆ, ਮੇਰਾ ਜੀ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੱਕ । ਤੁਸੀਂ ਐਥੇ ਠਹਿਰੋ ਅਤੇ ਜਾਗਦੇ ਰਹੋ ।
Mark 15:19 in Panjabi 19 ਅਤੇ ਉਹ ਦੇ ਸਿਰ ਉੱਤੇ ਕਾਨੇ ਮਾਰਦੇ ਅਤੇ ਉਸ ਉੱਤੇ ਥੁੱਕਦੇ ਅਤੇ ਗੋਡੇ ਟੇਕ ਕੇ ਉਹ ਨੂੰ ਮੱਥਾ ਟੇਕਦੇ ਸਨ ।
Luke 8:53 in Panjabi 53 ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ ।
Luke 9:22 in Panjabi 22 ਤਦ ਯਿਸੂ ਨੇ ਉਹਨਾਂ ਨੂੰ ਆਖਿਆ ਇਹ ਜ਼ਰੂਰੀ ਹੈ ਕਿ ਮਨੁੱਖ ਦਾ ਪੁੱਤਰ ਬਹੁਤ ਦੁੱਖ ਝੱਲੇ ਅਤੇ ਬਜ਼ੁਰਗਾਂ, ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੁਆਰਾ ਰੱਦਿਆ ਜਾਏ ਅਤੇ ਮਾਰ ਸੁੱਟਿਆ ਜਾਏ ਅਤੇ ਤੀਜੇ ਦਿਨ ਜੀ ਉੱਠੇ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Luke 18:31 in Panjabi 31 ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁੱਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ ।
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Luke 23:18 in Panjabi 18 ਤਦ ਉਨ੍ਹਾਂ ਸਭਨਾਂ ਨੇ ਰਲ ਕੇ ਰੌਲ਼ਾ ਪਾਇਆ ਅਤੇ ਆਖਿਆ ਕਿ ਇਸ ਨੂੰ ਮਾਰ ਦਿਓ ! ਅਤੇ ਬਰੱਬਾ ਨੂੰ ਸਾਡੇ ਲਈ ਰਿਹਾ ਕਰ ਦਿਓ !
John 1:10 in Panjabi 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ ।
John 8:48 in Panjabi 48 ਯਹੂਦੀਆਂ ਨੇ ਆਖਿਆ, “ਕੀ ਅਸੀਂ ਠੀਕ ਨਹੀਂ ਕਹਿੰਦੇ ਕਿ ਤੂੰ ਇੱਕ ਸਾਮਰੀ ਹੈ ਅਤੇ ਤੇਰੇ ਅੰਦਰ ਇੱਕ ਭੂਤ ਹੈ ।”
John 11:35 in Panjabi 35 ਯਿਸੂ ਰੋਇਆ,
Acts 3:13 in Panjabi 13 ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ ।
Hebrews 2:15 in Panjabi 15 ਅਤੇ ਉਨ੍ਹਾਂ ਨੂੰ ਛੁਡਾਵੇ ਜਿਹੜੇ ਮੌਤ ਦੇ ਡਰ ਕਾਰਨ ਸਾਰੀ ਉਮਰ ਗੁਲਾਮੀ ਵਿੱਚ ਫਸੇ ਹੋਏ ਸਨ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।