Isaiah 54:14 in Panjabi 14 ਤੂੰ ਧਰਮ ਨਾਲ ਕਾਇਮ ਰਹੇਂਗੀ, ਅਤੇ ਜ਼ੁਲਮ ਤੋਂ ਦੂਰ ਰਹੇਂਗੀ, ਇਸ ਲਈ ਤੂੰ ਨਾ ਡਰੇਂਗੀ, ਅਤੇ ਖੌਫ਼ ਨਾ ਖਾਵੇਂਗੀ, ਕਿਉਂ ਜੋ ਉਹ ਤੇਰੇ ਨੇੜੇ ਨਾ ਆਵੇਗਾ ।
Other Translations King James Version (KJV) In righteousness shalt thou be established: thou shalt be far from oppression; for thou shalt not fear: and from terror; for it shall not come near thee.
American Standard Version (ASV) In righteousness shalt thou be established: thou shalt be far from oppression, for thou shalt not fear; and from terror, for it shall not come near thee.
Bible in Basic English (BBE) All your rights will be made certain to you: have no fear of evil, and destruction will not come near you.
Darby English Bible (DBY) In righteousness shalt thou be established: thou shalt be far from oppression, for thou shalt not fear; and from terror, for it shall not come near thee.
World English Bible (WEB) In righteousness shall you be established: you shall be far from oppression, for you shall not be afraid; and from terror, for it shall not come near you.
Young's Literal Translation (YLT) In righteousness thou establishest thyself, Be far from oppression, for thou fearest not, And from ruin, for it cometh not near unto thee.
Cross Reference Proverbs 3:25 in Panjabi 25 ਅਚਾਨਕ ਆਉਣ ਵਾਲੇ ਭੈ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,
Isaiah 1:26 in Panjabi 26 ਤਦ ਮੈਂ ਤੇਰੇ ਨਿਆਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ ।
Isaiah 2:4 in Panjabi 4 ਉਹ ਕੌਮਾਂ ਵਿੱਚ ਨਿਆਂ ਕਰੇਗਾ, ਅਤੇ ਬਹੁਤੀਆਂ ਉੱਮਤਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲ ਅਤੇ ਆਪਣੇ ਬਰਛਿਆਂ ਨੂੰ ਦਾਤੀਆਂ ਬਣਾਉਣਗੇ । ਕੌਮ-ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ ।
Isaiah 9:4 in Panjabi 4 ਕਿਉਂ ਜੋ ਤੂੰ ਉਸ ਦੇ ਭਾਰੇ ਜੂਲੇ ਨੂੰ, ਉਸ ਦੇ ਮੋਢੇ ਦੀ ਲਾਠੀ ਨੂੰ, ਅਤੇ ਉਸ ਦੇ ਸਤਾਉਣ ਵਾਲੇ ਦੀ ਸੋਟੀ ਨੂੰ, ਤੂੰ ਟੁੱਕੜੇ-ਟੁੱਕੜੇ ਕੀਤਾ ਹੈ, ਜਿਵੇਂ ਮਿਦਯਾਨ ਦੇ ਦਿਨ ਵਿੱਚ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Isaiah 51:13 in Panjabi 13 ਤੂੰ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰ ਦਿੱਤਾ, ਜੋ ਅਕਾਸ਼ ਦਾ ਤਾਣਨ ਵਾਲਾ ਅਤੇ ਧਰਤੀ ਦੀ ਨੀਂਹ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਿਹੜਾ ਨਾਸ ਕਰਨ ਲਈ ਤਿਆਰ ਹੈ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ ?
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 23:3 in Panjabi 3 ਮੈਂ ਆਪਣੇ ਇੱਜੜ ਦੇ ਬੱਕੀਏ ਉਹਨਾਂ ਦੇਸਾਂ ਵਿੱਚੋਂ ਇੱਕਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ । ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Jeremiah 30:10 in Panjabi 10 ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਾਬਰ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ ।
Jeremiah 31:23 in Panjabi 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਰਕਤ ਦੇਵੇ ! ।
Ezekiel 36:27 in Panjabi 27 ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ । ਤੁਸੀਂ ਮੇਰੇ ਨਿਆਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ ।
Ezekiel 37:23 in Panjabi 23 ਨਾ ਹੀ ਅੱਗੇ ਨੂੰ ਉਹ ਆਪਣੀਆਂ ਮੂਰਤੀਆਂ ਨਾਲ, ਨਾ ਹੀ ਆਪਣੀਆਂ ਘਿਣਾਉਣੀਆਂ ਵਸਤੂਆਂ ਨਾਲ ਅਤੇ ਨਾ ਹੀ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਕਰਨਗੇ, ਸਗੋਂ ਮੈਂ ਉਹਨਾਂ ਨੂੰ ਉਹਨਾਂ ਦੇ ਸਾਰਿਆਂ ਵੱਸੇਬਿਆਂ ਵਿੱਚੋਂ ਜਿੱਥੇ ਉਹਨਾਂ ਨੇ ਪਾਪ ਕੀਤਾ ਹੈ, ਬਚਾਵਾਂਗਾ ਅਤੇ ਉਹਨਾਂ ਨੂੰ ਸ਼ੁੱਧ ਕਰਾਂਗਾ, ਇਸ ਲਈ ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ।
Joel 3:17 in Panjabi 17 ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਹਾੜ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ ।
Micah 4:3 in Panjabi 3 ਉਹ ਬਹੁਤੀਆਂ ਉੱਮਤਾਂ ਦਾ ਨਿਆਂ ਕਰੇਗਾ, ਅਤੇ ਦੂਰ-ਦੂਰ ਦੀਆਂ ਤਕੜੀਆਂ ਕੌਮਾਂ ਦਾ ਫ਼ੈਸਲਾ ਕਰੇਗਾ, ਉਹ ਆਪਣੀਆਂ ਤਲਵਾਰਾਂ ਨੂੰ ਕੁੱਟ ਕੇ ਹੱਲ ਦੇ ਫਾਲੇ ਬਣਾਉਣਗੇ, ਅਤੇ ਆਪਣੇ ਬਰਛੀਆਂ ਨੂੰ ਦਾਤ । ਕੌਮ, ਕੌਮ ਉੱਤੇ ਤਲਵਾਰ ਨਹੀਂ ਚੁੱਕੇਗੀ, ਅਤੇ ਉਹ ਫੇਰ ਕਦੀ ਵੀ ਲੜਾਈ ਨਾ ਸਿੱਖਣਗੇ ।
Zephaniah 3:13 in Panjabi 13 ਇਸਰਾਏਲ ਦੇ ਬਚੇ ਹੋਏ ਲੋਕ ਬਦੀ ਨਾ ਕਰਨਗੇ, ਨਾ ਝੂਠ ਬੋਲਣਗੇ ਅਤੇ ਨਾ ਉਹਨਾਂ ਦੇ ਮੂੰਹ ਵਿੱਚ ਫਰੇਬ ਦੀਆਂ ਗੱਲਾਂ ਨਿੱਕਲਣਗੀਆਂ, ਕਿਉਂ ਜੋ ਉਹ ਚਰਨਗੇ ਅਤੇ ਲੰਮੇ ਪੈਣਗੇ ਅਤੇ ਕੋਈ ਉਹਨਾਂ ਨੂੰ ਨਾ ਡਰਾਵੇਗਾ ।”
Zechariah 2:4 in Panjabi 4 ਉਸ ਨੇ ਉਹ ਨੂੰ ਕਿਹਾ, ਦੌੜ ਕੇ ਉਸ ਜੁਆਨ ਨੂੰ ਕਹਿ ਕਿ ਯਰੂਸ਼ਲਮ ਆਦਮੀਆਂ ਅਤੇ ਆਪਣੇ ਵਿੱਚ ਦੇ ਪਸ਼ੂਆਂ ਦੇ ਵਾਧੇ ਦੇ ਕਾਰਨ, ਬਿਨ੍ਹਾਂ ਸ਼ਹਿਰ ਪਨਾਹ ਵਾਲੇ ਪਿੰਡਾਂ ਵਾਂਗੂੰ ਵੱਸੇਗਾ ।
Zechariah 8:3 in Panjabi 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਹਾੜ “ਪਵਿੱਤਰ ਪਹਾੜ” ਕਹਾਵੇਗਾ ।
Zechariah 9:8 in Panjabi 8 ਮੈਂ ਆਪਣੇ ਘਰ ਦੀ ਰਾਖੀ ਲਈ ਡੇਰਾ ਲਾਵਾਂਗਾ ਕਿ ਕੋਈ ਆ ਜਾ ਨਾ ਸਕੇ, ਫੇਰ ਕੋਈ ਦੁੱਖ ਦੇਣ ਵਾਲਾ ਉਹਨਾਂ ਦੇ ਵਿਰੁੱਧ ਨਾ ਲੰਘੇਗਾ, ਕਿਉਂ ਜੋ ਹੁਣ ਤਾਂ ਮੈਂ ਆਪਣੀਆਂ ਅੱਖਾਂ ਦੇ ਨਾਲ ਦੇਖ ਲਿਆ ਹੈ ।
2 Peter 3:13 in Panjabi 13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।