Isaiah 54:17 in Panjabi 17 ਹਰੇਕ ਹਥਿਆਰ ਜੋ ਤੇਰੇ ਵਿਰੁੱਧ ਬਣਾਇਆ ਜਾਵੇ ਨਿਕੰਮਾ ਹੋਵੇਗਾ, ਹਰੇਕ ਜੀਭ ਜੋ ਤੇਰੇ ਵਿਰੁੱਧ ਨਿਆਂ ਲਈ ਉੱਠੇ, ਤੂੰ ਉਸ ਨੂੰ ਦੋਸ਼ੀ ਠਹਿਰਾਵੇਂਗੀ - ਇਹ ਯਹੋਵਾਹ ਦੇ ਦਾਸਾਂ ਦਾ ਅਧਿਕਾਰ ਹੈ, ਅਤੇ ਉਹ ਮੇਰੇ ਕਾਰਨ ਧਰਮੀ ਠਹਿਰਣਗੇ, ਯਹੋਵਾਹ ਦਾ ਵਾਕ ਹੈ ।
Other Translations King James Version (KJV) No weapon that is formed against thee shall prosper; and every tongue that shall rise against thee in judgment thou shalt condemn. This is the heritage of the servants of the LORD, and their righteousness is of me, saith the LORD.
American Standard Version (ASV) No weapon that is formed against thee shall prosper; and every tongue that shall rise against thee in judgment thou shalt condemn. This is the heritage of the servants of Jehovah, and their righteousness which is of me, saith Jehovah.
Bible in Basic English (BBE) No instrument of war which is formed against you will be of any use; and every tongue which says evil against you will be judged false. This is the heritage of the servants of the Lord, and their righteousness comes from me, says the Lord.
Darby English Bible (DBY) No weapon that is prepared against thee shall prosper; and every tongue that riseth against thee in judgment, thou shalt condemn. This is the inheritance of the servants of Jehovah; and their righteousness is of me, saith Jehovah.
World English Bible (WEB) No weapon that is formed against you shall prosper; and every tongue that shall rise against you in judgment you shall condemn. This is the heritage of the servants of Yahweh, and their righteousness which is of me, says Yahweh.
Young's Literal Translation (YLT) No weapon formed against thee prospereth, And every tongue rising against thee, In judgment thou condemnest. This `is' the inheritance of the servants of Jehovah, And their righteousness from me, an affirmation of Jehovah!
Cross Reference Job 1:11 in Panjabi 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 2:5 in Panjabi 5 ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 22:5 in Panjabi 5 ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ ?
Job 42:7 in Panjabi 7 ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅਯੂੱਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅਯੂੱਬ ਬੋਲਿਆ ।
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 32:6 in Panjabi 6 ਇਸ ਕਰਕੇ ਹਰ ਇੱਕ ਸੰਤ ਤੇਰੇ ਮਿਲ ਜਾਣ ਦੇ ਵੇਲੇ ਤੇਰੇ ਅੱਗੇ ਪ੍ਰਾਰਥਨਾ ਕਰੇ, ਸੱਚ-ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, ਤਾਂ ਓਹ ਉਸ ਤੱਕ ਕਦੇ ਨਹੀਂ ਪਹੁੰਚਣਗੇ ।
Psalm 61:5 in Panjabi 5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ ।
Psalm 71:16 in Panjabi 16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ ।
Psalm 71:19 in Panjabi 19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ ?
Isaiah 29:8 in Panjabi 8 ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ ।
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Isaiah 50:8 in Panjabi 8 ਮੈਨੂੰ ਧਰਮੀ ਠਹਿਰਾਉਣ ਵਾਲਾ ਨੇੜੇ ਹੈ, ਕੌਣ ਮੇਰੇ ਨਾਲ ਝਗੜੇਗਾ ? ਆਓ, ਅਸੀਂ ਆਹਮੋ-ਸਾਹਮਣੇ ਖੜ੍ਹੇ ਹੋਈਏ, ਮੇਰਾ ਵਿਰੋਧੀ ਕੌਣ ਹੈ ? ਉਹ ਮੇਰੇ ਨੇੜੇ ਆਵੇ !
Isaiah 54:15 in Panjabi 15 ਵੇਖ, ਉਹ ਝਗੜਾ ਛੇੜਦੇ ਹਨ, ਪਰ ਮੇਰੀ ਵੱਲੋਂ ਨਹੀਂ, ਜਿਹੜਾ ਤੇਰੇ ਨਾਲ ਝਗੜੇ ਉਹ ਤੇਰੇ ਕਾਰਨ ਡਿੱਗੇਗਾ ।
Isaiah 58:14 in Panjabi 14 ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖਵਾਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ ।
Isaiah 61:10 in Panjabi 10 ਮੈਂ ਯਹੋਵਾਹ ਵਿੱਚ ਬਹੁਤ ਖੁਸ਼ ਹੋਵਾਂਗਾ, ਮੇਰਾ ਪ੍ਰਾਣ ਮੇਰੇ ਪਰਮੇਸ਼ੁਰ ਵਿੱਚ ਮਗਨ ਹੋਵੇਗਾ, ਕਿਉਂ ਜੋ ਉਸ ਨੇ ਮੈਨੂੰ ਮੁਕਤੀ ਦੇ ਬਸਤਰ ਪਵਾਏ ਹਨ, ਅਤੇ ਉਸ ਨੇ ਧਰਮ ਦੇ ਚੋਗੇ ਨਾਲ ਮੈਨੂੰ ਢੱਕਿਆ ਹੈ, ਜਿਵੇਂ ਲਾੜਾ ਸਿਹਰੇ ਨਾਲ ਆਪਣੇ ਆਪ ਨੂੰ ਸੁਆਰਦਾ, ਅਤੇ ਲਾੜੀ ਆਪਣਿਆਂ ਗਹਿਣਿਆਂ ਨਾਲ ਆਪਣੇ ਆਪ ਨੂੰ ਸ਼ਿੰਗਾਰਦੀ ਹੈ ।
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Ezekiel 38:9 in Panjabi 9 ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ ।
Daniel 3:26 in Panjabi 26 ਫਿਰ ਨਬੂਕਦਨੱਸਰ ਅੱਗ ਦੀ ਬਲਦੀ ਹੋਈ ਭੱਠੀ ਦੇ ਬੂਹੇ ਦੇ ਨੇੜੇ ਆਇਆ । ਉਹ ਬੋਲਿਆ, ਹੇ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਤ ਮਹਾਨ ਪਰਮੇਸ਼ੁਰ ਦੇ ਬੰਦਿਓ, ਬਾਹਰ ਨਿੱਕਲ ਕੇ ਐਧਰ ਆਓ ! ਤਦ ਸ਼ਦਰਕ, ਮੇਸ਼ਕ, ਤੇ ਅਬਦ-ਨਗੋ ਅੱਗ ਵਿੱਚੋਂ ਨਿੱਕਲ ਆਏ ।
Daniel 6:20 in Panjabi 20 ਅਤੇ ਜਦੋਂ ਉਹ ਘੁਰੇ ਮੁੱਢ ਦਾਨੀਏਲ ਕੋਲ ਜਾ ਪਹੁੰਚਿਆ ਤਾਂ ਚਿੰਤਾ ਦੀ ਅਵਾਜ਼ ਨਾਲ ਪੁਕਾਰਿਆ । ਰਾਜੇ ਨੇ ਦਾਨੀਏਲ ਨੂੰ ਆਖਿਆ, ਹੇ ਦਾਨੀਏਲ, ਜੀਉਂਦੇ ਪਰਮੇਸ਼ੁਰ ਦੇ ਉਪਾਸਕ, ਕੀ ਤੇਰਾ ਪਰਮੇਸ਼ੁਰ ਜਿਹ ਦੀ ਉਪਾਸਨਾ ਤੂੰ ਸਦਾ ਕਰਦਾ ਹੈਂ ਤੈਨੂੰ ਸ਼ੇਰਾਂ ਤੋਂ ਛੁਡਾਉਣ ਜੋਗ ਹੋਇਆ ?
Zechariah 3:1 in Panjabi 1 ਫੇਰ ਉਸ ਨੇ ਮੈਨੂੰ ਦਿਖਾਇਆ ਕਿ ਪ੍ਰਧਾਨ ਜਾਜਕ ਯਹੋਸ਼ੁਆ ਯਹੋਵਾਹ ਦੇ ਦੂਤ ਦੇ ਸਨਮੁਖ ਖੜ੍ਹਾ ਹੈ ਅਤੇ ਸ਼ੈਤਾਨ ਉਸ ਨਾਲ ਵਿਰੋਧ ਕਰਨ ਦੇ ਲਈ ਉਸ ਦੇ ਸੱਜੇ ਪਾਸੇ ਖੜ੍ਹਾ ਹੈ ।
Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
Romans 3:22 in Panjabi 22 ਅਰਥਾਤ ਪਰਮੇਸ਼ੁਰ ਦੀ ਉਹ ਧਾਰਮਿਕਤਾ ਜੋ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਨਾਲ ਮਿਲਦੀ ਹੈ । ਇਹ ਉਨ੍ਹਾਂ ਸਭਨਾਂ ਦੇ ਲਈ ਹੈ ਜਿਹੜੇ ਵਿਸ਼ਵਾਸ ਕਰਦੇ ਹਨ ਕਿਉਂ ਜੋ ਕੁੱਝ ਫ਼ਰਕ ਨਹੀਂ ਹੈ ।
Romans 6:22 in Panjabi 22 ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 10:4 in Panjabi 4 ਕਿਉਂ ਜੋ ਧਾਰਮਿਕਤਾ ਲਈ ਮਸੀਹ ਹਰੇਕ ਵਿਸ਼ਵਾਸ ਕਰਨ ਵਾਲੇ ਦੇ ਲਈ ਬਿਵਸਥਾ ਦਾ ਅੰਤ ਹੈ ।
1 Corinthians 1:30 in Panjabi 30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
Revelation 12:10 in Panjabi 10 ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ - ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ !