Isaiah 54:3 in Panjabi 3 ਤੂੰ ਤਾਂ ਸੱਜੇ ਖੱਬੇ ਫੈਲੇਂਗੀ, ਤੇਰੀ ਅੰਸ ਕੌਮਾਂ ਉੱਤੇ ਕਬਜ਼ਾ ਕਰੇਗੀ, ਅਤੇ ਉੱਜੜੇ ਹੋਏ ਸ਼ਹਿਰਾਂ ਨੂੰ ਵਸਾਵੇਗੀ ।
Other Translations King James Version (KJV) For thou shalt break forth on the right hand and on the left; and thy seed shall inherit the Gentiles, and make the desolate cities to be inhabited.
American Standard Version (ASV) For thou shalt spread aboard on the right hand and on the left; and thy seed shall possess the nations, and make the desolate cities to be inhabited.
Bible in Basic English (BBE) For I will make wide your limits on the right hand and on the left; and your seed will take the nations for a heritage, and make the waste towns full of people.
Darby English Bible (DBY) For thou shalt spread abroad on the right hand and on the left; and thy seed shall possess nations, and they shall make desolate cities to be inhabited.
World English Bible (WEB) For you shall spread aboard on the right hand and on the left; and your seed shall possess the nations, and make the desolate cities to be inhabited.
Young's Literal Translation (YLT) For right and left thou breakest forth, And thy seed doth nations possess,
Cross Reference Genesis 28:14 in Panjabi 14 ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ ।
Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Psalm 72:8 in Panjabi 8 ਉਹ ਸਮੁੰਦਰ ਤੋਂ ਲੈ ਕੇ ਸਮੁੰਦਰ ਤੱਕ ਅਤੇ ਧਰਤੀ ਤੋਂ ਲੈ ਕੇ ਦਰਿਆ ਦੇ ਬੰਨੇ ਤੱਕ ਰਾਜ ਕਰੇਗਾ ।
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 11:9 in Panjabi 9 ਮੇਰੇ ਸਾਰੇ ਪਵਿੱਤਰ ਪਰਬਤ ਵਿੱਚ ਨਾ ਕੋਈ ਦੁੱਖ ਦੇਵੇਗਾ, ਨਾ ਨਾਸ ਕਰੇਗਾ, ਕਿਉਂ ਜੋ ਧਰਤੀ ਯਹੋਵਾਹ ਦੇ ਗਿਆਨ ਨਾਲ ਅਜਿਹੀ ਭਰੀ ਹੋਈ ਹੋਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਿਆ ਹੋਇਆ ਹੈ ।
Isaiah 35:1 in Panjabi 1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।
Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 43:5 in Panjabi 5 ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ ।
Isaiah 49:8 in Panjabi 8 ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,
Isaiah 49:12 in Panjabi 12 ਵੇਖੋ, ਉਹ ਦੂਰੋਂ ਆਉਣਗੇ, ਅਤੇ ਵੇਖੋ, ਉਹ ਉੱਤਰ ਵੱਲੋਂ ਤੇ ਪੱਛਮ ਵੱਲੋਂ, ਅਤੇ ਸਿਨੀਮ ਦੇਸ ਤੋਂ ਆਉਣਗੇ ।
Isaiah 49:18 in Panjabi 18 ਤੁਸੀਂ ਆਪਣੀਆਂ ਅੱਖਾਂ ਆਲੇ-ਦੁਆਲੇ ਚੁੱਕ ਕੇ ਵੇਖੋ, ਉਹ ਸਾਰੇ ਇਕੱਠੇ ਹੁੰਦੇ ਤੇ ਤੇਰੇ ਕੋਲ ਆਉਂਦੇ ਹਨ, ਆਪਣੇ ਜੀਵਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਤੂੰ ਤਾਂ ਉਹਨਾਂ ਸਾਰਿਆਂ ਨੂੰ ਗਹਿਣੇ ਵਾਂਗੂੰ ਪਹਿਨੇਂਗੀ, ਅਤੇ ਉਹਨਾਂ ਨੂੰ ਲਾੜੀ ਵਾਂਗੂੰ ਆਪਣੇ ਉੱਤੇ ਬੰਨ੍ਹੇਗੀ ।
Isaiah 52:9 in Panjabi 9 ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 60:3 in Panjabi 3 ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ ।
Isaiah 61:5 in Panjabi 5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
Ezekiel 36:35 in Panjabi 35 ਉਹ ਆਖਣਗੇ ਕਿ ਇਹ ਧਰਤੀ ਜਿਹੜੀ ਵਿਰਾਨ ਪਈ ਹੋਈ ਸੀ ਅਦਨ ਦੇ ਬਾਗ ਵਾਂਗੂੰ ਹੋ ਗਈ । ਬਰਬਾਦ, ਉੱਜੜੇ ਅਤੇ ਢਾਹੇ ਹੋਏ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਸਦੇ ਹੋ ਗਏ ।
Romans 9:25 in Panjabi 25 ਜਿਵੇਂ ਹੋਸ਼ੇਆ ਦੀ ਪੁਸਤਕ ਵਿੱਚ ਵੀ ਉਹ ਕਹਿੰਦਾ ਹੈ, ਕਿ ਜਿਹੜੀ ਮੇਰੀ ਪਰਜਾ ਨਹੀਂ ਸੀ, ਉਹ ਨੂੰ ਮੈਂ ਆਪਣੀ ਪਰਜਾ ਆਖਾਂਗਾ ਅਤੇ ਜਿਹੜੀ ਪਿਆਰੀ ਨਹੀਂ ਸੀ, ਉਹ ਨੂੰ ਪਿਆਰੀ ਆਖਾਂਗਾ ।
Romans 10:18 in Panjabi 18 ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ ? ਬੇਸ਼ਕ ! ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਹਨਾਂ ਦੇ ਸ਼ਬਦ ।
Romans 11:12 in Panjabi 12 ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁੱਝ ਨਾ ਹੋਵੇਗੀ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।