Isaiah 54:8 in Panjabi 8 ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ ।
Other Translations King James Version (KJV) In a little wrath I hid my face from thee for a moment; but with everlasting kindness will I have mercy on thee, saith the LORD thy Redeemer.
American Standard Version (ASV) In overflowing wrath I hid my face from thee for a moment; but with everlasting lovingkindness will I have mercy on thee, saith Jehovah thy Redeemer.
Bible in Basic English (BBE) In overflowing wrath my face was veiled from you for a minute, but I will have pity on you for ever, says the Lord who takes up your cause.
Darby English Bible (DBY) In the outpouring of wrath have I hid my face from thee for a moment; but with everlasting loving-kindness will I have mercy on thee, saith Jehovah, thy Redeemer.
World English Bible (WEB) In overflowing wrath I hid my face from you for a moment; but with everlasting loving kindness will I have mercy on you, says Yahweh your Redeemer.
Young's Literal Translation (YLT) In overflowing wrath I hid my face `for' a moment from thee, And in kindness age-during I have loved thee, Said thy Redeemer -- Jehovah!
Cross Reference Psalm 13:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ ? ਕੀ ਸਦਾ ਲਈ ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ ?
Psalm 27:9 in Panjabi 9 ਆਪਣਾ ਮੁੱਖ ਮੇਰੇ ਤੋਂ ਨਾ ਲੁਕਾ, ਆਪਣੇ ਦਾਸ ਨੂੰ ਕ੍ਰੋਧ ਨਾਲ ਦੂਰ ਨਾ ਕਰ, ਤੂੰ ਮੇਰਾ ਸਹਾਇਕ ਰਿਹਾ ਹੈਂ, ਨਾ ਮੈਨੂੰ ਛੱਡ, ਨਾ ਮੈਨੂੰ ਤਿਆਗ, ਹੇ ਮੇਰੇ ਮੁਕਤੀ ਦੇ ਪਰਮੇਸ਼ੁਰ !
Psalm 103:17 in Panjabi 17 ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ, ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 45:15 in Panjabi 15 ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ ।
Isaiah 47:6 in Panjabi 6 ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮੀਰਾਸ ਨੂੰ ਭ੍ਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ ।
Isaiah 48:17 in Panjabi 17 ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ ।
Isaiah 49:26 in Panjabi 26 ਮੈਂ ਤੇਰੇ ਸਤਾਉਣ ਵਾਲਿਆਂ ਨੂੰ ਉਹਨਾਂ ਦਾ ਆਪਣਾ ਮਾਸ ਖੁਆਵਾਂਗਾ, ਉਹ ਆਪਣੇ ਲਹੂ ਨਾਲ ਮਸਤਾਨੇ ਹੋਣਗੇ ਜਿਵੇਂ ਮਧ ਨਾਲ, ਅਤੇ ਸਾਰੇ ਪ੍ਰਾਣੀ ਜਾਣਨਗੇ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਅਤੇ ਤੇਰਾ ਛੁਟਕਾਰਾ ਦੇਣ ਵਾਲਾ, ਯਾਕੂਬ ਦਾ ਸ਼ਕਤੀਮਾਨ ਮੈਂ ਹੀ ਹਾਂ ।
Isaiah 54:5 in Panjabi 5 ਤੇਰਾ ਪਤੀ ਤਾਂ ਤੇਰਾ ਕਰਤਾਰ ਹੈ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ । ਤੇਰਾ ਛੁਡਾਉਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ, ਉਹ ਸਾਰੀ ਧਰਤੀ ਦਾ ਪਰਮੇਸ਼ੁਰ ਸੱਦਿਆ ਜਾਵੇਗਾ ।
Isaiah 54:10 in Panjabi 10 ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ ।
Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Isaiah 57:16 in Panjabi 16 ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ ।
Isaiah 60:10 in Panjabi 10 ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ ।
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Ezekiel 39:23 in Panjabi 23 ਕੌਮਾਂ ਜਾਣਨਗੀਆਂ ਕਿ ਇਸਰਾਏਲ ਦਾ ਘਰਾਣਾ ਆਪਣੇ ਪਾਪਾਂ ਦੇ ਕਾਰਨ ਗੁਲਾਮੀ ਵਿੱਚ ਪਿਆ, ਕਿਉਂ ਜੋ ਉਹ ਮੇਰੇ ਤੋਂ ਆਕੀ ਹੋਇਆ, ਇਸ ਲਈ ਮੈਂ ਉਹਨਾਂ ਕੋਲੋਂ ਆਪਣਾ ਮੂੰਹ ਲੁਕਾ ਲਿਆ ਅਤੇ ਉਹਨਾਂ ਨੂੰ ਉਹਨਾਂ ਦੇ ਵਿਰੋਧਤਾ ਦੇ ਹੱਥ ਵਿੱਚ ਦੇ ਦਿੱਤਾ । ਤਾਂ ਉਹ ਸਾਰੇ ਦੇ ਸਾਰੇ ਤਲਵਾਰ ਨਾਲ ਡਿੱਗ ਪਏ ।
Zechariah 1:15 in Panjabi 15 ਮੈਂ ਇਹਨਾਂ ਕੌਮਾਂ ਨਾਲ ਅੱਤ ਵੱਡਾ ਕ੍ਰੋਧਵਾਨ ਰਿਹਾ ਜਿਹੜੀਆਂ ਅਰਾਮ ਵਿੱਚ ਸਨ, ਕਿਉਂ ਜੋ ਮੇਰਾ ਕ੍ਰੋਧ ਥੋੜ੍ਹਾ ਜਿਹਾ ਸੀ ਪਰ ਉਹਨਾਂ ਨੇ ਉਨ੍ਹਾਂ ਬਿਪਤਾਵਾਂ ਨੂੰ ਵਧਾ ਦਿੱਤਾ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
1 Timothy 1:16 in Panjabi 16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ ।