Isaiah 55:1 in Panjabi 1 ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ !
Other Translations King James Version (KJV) Ho, every one that thirsteth, come ye to the waters, and he that hath no money; come ye, buy, and eat; yea, come, buy wine and milk without money and without price.
American Standard Version (ASV) Ho, every one that thirsteth, come ye to the waters, and he that hath no money; come ye, buy, and eat; yea, come, buy wine and milk without money and without price.
Bible in Basic English (BBE) Ho! everyone in need, come to the waters, and he who has no strength, let him get food: come, get bread without money; wine and milk without price.
Darby English Bible (DBY) Ho, every one that thirsteth, come ye to the waters; and he that hath no money, come ye, buy, and eat: yea, come, buy wine and milk without money and without price!
World English Bible (WEB) Ho, everyone who thirsts, come you to the waters, and he who has no money; come you, buy, and eat; yes, come, buy wine and milk without money and without price.
Young's Literal Translation (YLT) Ho, every thirsty one, come ye to the waters, And he who hath no money, Come ye, buy and eat, yea, come, buy Without money and without price, wine and milk.
Cross Reference Ruth 4:1 in Panjabi 1 ਤਦ ਬੋਅਜ਼ ਨਗਰ ਦੇ ਫਾਟਕ ਦੇ ਕੋਲ ਗਿਆ ਅਤੇ ਉੱਥੇ ਜਾ ਕੇ ਬੈਠਿਆ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਸ ਦੀ ਗੱਲ ਬੋਅਜ਼ ਨੇ ਕੀਤੀ ਸੀ, ਕੋਲੋਂ ਲੰਘ ਰਿਹਾ ਸੀ । ਤਦ ਬੋਅਜ਼ ਨੇ ਕਿਹਾ, “ਹੇ ਮਿੱਤਰ ! ਇੱਥੇ ਆ ਅਤੇ ਇੱਕ ਪਾਸੇ ਬੈਠ”, ਤਾਂ ਉਹ ਮੁੜ ਕੇ ਇੱਕ ਪਾਸੇ ਆ ਕੇ ਬੈਠ ਗਿਆ ।
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 143:6 in Panjabi 6 ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ, ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ । ਸਲਹ ।
Proverbs 1:21 in Panjabi 21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,
Proverbs 8:4 in Panjabi 4 ਹੇ ਮਨੁੱਖੋ, ਮੈਂ ਤੁਹਾਨੂੰ ਹੀ ਪੁਕਾਰਦੀ ਹਾਂ, ਅਤੇ ਆਦਮ ਵੰਸ਼ੀਆਂ ਲਈ ਮੇਰੀ ਅਵਾਜ਼ ਹੈ !
Song of Solomon 1:2 in Panjabi 2 ਉਹ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ ।
Song of Solomon 1:4 in Panjabi 4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ । ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ ।
Song of Solomon 5:1 in Panjabi 1 ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ । ਸਹੇਲੀਆਂ ਸਾਥੀਓ, ਖਾਓ ! ਪਿਆਰਿਓ, ਪੀਓ, ਰੱਜ ਕੇ ਪੀਓ !
Isaiah 41:17 in Panjabi 17 ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ ।
Isaiah 44:3 in Panjabi 3 ਮੈਂ ਤਾਂ ਤਿਹਾਈ ਜਮੀਨ ਉੱਤੇ ਪਾਣੀ, ਅਤੇ ਸੁੱਕੀ ਸੜੀ ਭੂਮੀ ਉੱਤੇ ਨਦੀਆਂ ਵਗਾਵਾਂਗਾ, ਮੈਂ ਆਪਣਾ ਆਤਮਾ ਤੇਰੀ ਅੰਸ ਉੱਤੇ, ਅਤੇ ਤੇਰੀ ਸੰਤਾਨ ਉੱਤੇ ਆਪਣੀ ਬਰਕਤ ਵਹਾਵਾਂਗਾ ।
Isaiah 52:3 in Panjabi 3 ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ ।
Lamentations 5:4 in Panjabi 4 ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ ।
Hosea 14:4 in Panjabi 4 ਮੈਂ ਉਹਨਾਂ ਦੇ ਫਿਰ ਜਾਣ ਦਾ ਇਲਾਜ ਕਰਾਂਗਾ, ਮੈਂ ਖੁੱਲ੍ਹੇ ਦਿਲ ਨਾਲ ਉਹਨਾਂ ਨੂੰ ਪਿਆਰ ਕਰਾਂਗਾ, ਕਿਉਂਕਿ ਮੇਰਾ ਕ੍ਰੋਧ ਉਹਨਾਂ ਤੋਂ ਹੱਟ ਗਿਆ ਹੈ ।
Joel 3:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਪਹਾੜਾਂ ਤੋਂ ਮਿੱਠੀ ਮਧ ਚੋਵੇਗੀ ਅਤੇ ਟਿੱਲਿਆਂ ਤੋਂ ਦੁੱਧ ਵਗੇਗਾ, ਯਹੂਦਾਹ ਦੀਆਂ ਸਾਰੀਆਂ ਨਦੀਆਂ ਵਿੱਚ ਪਾਣੀ ਵਗੇਗਾ, ਯਹੋਵਾਹ ਦੇ ਭਵਨ ਤੋਂ ਇੱਕ ਚਸ਼ਮਾ ਨਿੱਕਲੇਗਾ ਅਤੇ ਸ਼ਿੱਟੀਮ ਦੀ ਵਾਦੀ ਨੂੰ ਸਿੰਜੇਗਾ ।
Zechariah 2:6 in Panjabi 6 ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ ।
Zechariah 9:15 in Panjabi 15 ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆ ਵਾਂਗੂੰ ਭਰ ਜਾਣਗੇ ।
Zechariah 10:7 in Panjabi 7 ਅਫਰਾਈਮ ਸੂਰਬੀਰ ਵਾਂਗੂੰ ਹੋਵੇਗਾ, ਉਹਨਾਂ ਦੇ ਦਿਲ ਅਨੰਦ ਹੋਣਗੇ ਜਿਵੇਂ ਮੈਅ ਦੇ ਨਾਲ, ਉਹਨਾਂ ਦੇ ਪੁੱਤਰ ਵੇਖਣਗੇ ਅਤੇ ਅਨੰਦ ਹੋਣਗੇ ਅਤੇ ਉਹਨਾਂ ਦੇ ਦਿਲ ਯਹੋਵਾਹ ਵਿੱਚ ਖੁਸ਼ ਹੋਣਗੇ ।
Matthew 10:8 in Panjabi 8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ । ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ ।
Matthew 13:44 in Panjabi 44 ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁੱਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ ।
Matthew 26:29 in Panjabi 29 ਅਤੇ ਮੈਂ ਤੁਹਾਨੂੰ ਆਖਦਾ ਹਾਂ, ਜੋ ਇਸ ਤੋਂ ਬਾਅਦ ਮੈਂ ਇਸ ਅੰਗੂਰ ਦੇ ਰਸ ਨੂੰ ਕਦੇ ਨਾ ਪੀਵਾਂਗਾ ਜਿਸ ਦਿਨ ਤੱਕ ਤੁਹਾਡੇ ਨਾਲ ਆਪਣੇ ਪਿਤਾ ਦੇ ਰਾਜ ਵਿੱਚ ਉਹ ਨਵਾਂ ਨਾ ਪੀਵਾਂ ।
John 2:3 in Panjabi 3 ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ ।”
John 4:10 in Panjabi 10 ਯਿਸੂ ਨੇ ਆਖਿਆ, “ਜੇ ਤੂੰ ਪਰਮੇਸ਼ੁਰ ਦੀ ਬਖਸ਼ੀਸ਼ ਨੂੰ ਜਾਣਦੀ ਤੇ ਇਹ ਵੀ ਜਾਣਦੀ ਕਿ ਮੈਂ ਜਿਸ ਨੇ ਪਾਣੀ ਮੰਗਿਆ ਹੈ, ਕੌਣ ਹੈ । ਜੇ ਤੂੰ ਜਾਣਦੀ ਹੁੰਦੀ ਤੂੰ ਮੈਨੂੰ ਪੁੱਛਿਆ ਹੁੰਦਾ ਅਤੇ ਮੈਂ ਤੈਨੂੰ ਅੰਮ੍ਰਿਤ ਜਲ ਦਿੱਤਾ ਹੁੰਦਾ ।”
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
Romans 3:24 in Panjabi 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ ।
1 Corinthians 3:2 in Panjabi 2 ਮੈਂ ਤੁਹਾਨੂੰ ਦੁੱਧ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ ।
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
1 Peter 2:2 in Panjabi 2 ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
Revelation 3:18 in Panjabi 18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ ।
Revelation 21:6 in Panjabi 6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ । ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।