Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Other Translations King James Version (KJV) For ye shall go out with joy, and be led forth with peace: the mountains and the hills shall break forth before you into singing, and all the trees of the field shall clap their hands.
American Standard Version (ASV) For ye shall go out with joy, and be led forth with peace: the mountains and the hills shall break forth before you into singing; and all the trees of the fields shall clap their hands.
Bible in Basic English (BBE) For you will go out with joy, and be guided in peace: the mountains and the hills will make melody before you, and all the trees of the fields will make sounds of joy.
Darby English Bible (DBY) For ye shall go out with joy, and be led forth with peace; the mountains and the hills shall break forth before you into singing, and all the trees of the field shall clap their hands.
World English Bible (WEB) For you shall go out with joy, and be led forth with peace: the mountains and the hills shall break forth before you into singing; and all the trees of the fields shall clap their hands.
Young's Literal Translation (YLT) For with joy ye go forth, And with peace ye are brought in, The mountains and the hills Break forth before you `with' singing, And all trees of the field clap the hand.
Cross Reference 1 Chronicles 16:32 in Panjabi 32 ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼ ਬਾਗ਼ ਹੋਵੇ,
Psalm 47:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਇੱਕ ਭਜਨ ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
Psalm 65:13 in Panjabi 13 ਜੂਹਾਂ ਇੱਜੜ ਨਾਲ ਕੱਜੀਆਂ ਗਈਆਂ, ਦੂਣਾ ਅੰਨ ਨਾਲ ਢੱਕੀਆਂ ਗਈਆਂ, ਓਹ ਖੁਸ਼ੀ ਦੇ ਲਲਕਾਰੇ ਮਾਰਦੀਆਂ ਹਨ ਅਤੇ ਗਾਉਂਦੀਆਂ ਹਨ ।
Psalm 96:11 in Panjabi 11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
Psalm 98:7 in Panjabi 7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ ।
Psalm 105:43 in Panjabi 43 ਉਹ ਆਪਣੀ ਪਰਜਾ ਨੂੰ ਖੁਸ਼ੀ ਵਿੱਚ, ਅਤੇ ਆਪਣੇ ਚੁਣੇ ਹੋਇਆਂ ਨੂੰ ਜੈਕਾਰਿਆਂ ਨਾਲ ਬਾਹਰ ਲੈ ਆਇਆ ।
Psalm 148:4 in Panjabi 4 ਹੇ ਅਕਾਸ਼ਾਂ ਦੇ ਅਕਾਸ਼ੋ, ਉਹ ਦੀ ਉਸਤਤ ਕਰੋ, ਨਾਲੇ ਪਾਣੀ ਜਿਹੜੇ ਅਕਾਸ਼ਾਂ ਦੇ ਉੱਤੇ ਹਨ !
Isaiah 14:8 in Panjabi 8 ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ ।
Isaiah 35:1 in Panjabi 1 ਉਜਾੜ ਅਤੇ ਥਲ ਦੇਸ ਖੁਸ਼ੀ ਮਨਾਉਣਗੇ, ਰੜਾ ਮੈਦਾਨ ਬਾਗ-ਬਾਗ ਹੋਵੇਗਾ, ਅਤੇ ਨਰਗਸ ਵਾਂਗੂੰ ਖਿੜੇਗਾ ।
Isaiah 35:10 in Panjabi 10 ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ । ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਉੱਥੋਂ ਨੱਠ ਜਾਣਗੇ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 48:20 in Panjabi 20 ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਇਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੱਕ ਇਸ ਦੀ ਚਰਚਾ ਕਰੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ ਹੈ !
Isaiah 49:9 in Panjabi 9 ਗੁਲਾਮਾਂ ਨੂੰ ਇਹ ਆਖੇਂ ਕਿ ਨਿੱਕਲ ਜਾਓ ! ਅਤੇ ਉਹਨਾਂ ਨੂੰ ਜੋ ਹਨੇਰੇ ਵਿੱਚ ਹਨ, ਆਪਣੇ ਆਪ ਨੂੰ ਵਿਖਲਾਓ । ਉਹ ਰਾਹਾਂ ਦੇ ਨਾਲ-ਨਾਲ ਚਰਨਗੇ, ਅਤੇ ਸਾਰੀਆਂ ਨੰਗੀਆਂ ਟੀਸੀਆਂ ਉੱਤੇ ਉਹਨਾਂ ਦੀਆਂ ਜੂਹਾਂ ਹੋਣਗੀਆਂ ।
Isaiah 49:13 in Panjabi 13 ਹੇ ਅਕਾਸ਼ੋ, ਜੈਕਾਰਾ ਗਜਾਓ ! ਹੇ ਧਰਤੀ, ਬਾਗ ਬਾਗ ਹੋ ! ਹੇ ਪਹਾੜੋ, ਜੈ ਜੈ ਕਾਰ ਦੇ ਨਾਰੇ ਮਾਰੋ ! ਕਿਉਂਕਿ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਅਤੇ ਆਪਣੇ ਦੁਖਿਆਰਿਆਂ ਉੱਤੇ ਰਹਮ ਕੀਤਾ ਹੈ ।
Isaiah 51:11 in Panjabi 11 ਯਹੋਵਾਹ ਦੇ ਮੁੱਲ ਨਾਲ ਛੁਡਾਏ ਹੋਏ ਮੁੜ ਆਉਣਗੇ, ਅਤੇ ਜੈਕਾਰਿਆਂ ਨਾਲ ਸੀਯੋਨ ਵਿੱਚ ਆਉਣਗੇ, ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ, ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਉਂਕੇ ਲੈਣ ਦਾ ਅੰਤ ਹੋ ਜਾਵੇਗਾ ।
Isaiah 54:10 in Panjabi 10 ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ ।
Isaiah 54:13 in Panjabi 13 ਤੇਰੇ ਸਾਰੇ ਪੁੱਤਰ ਯਹੋਵਾਹ ਵੱਲੋਂ ਸਿੱਖੇ ਹੋਏ ਹੋਣਗੇ, ਅਤੇ ਤੇਰੇ ਪੁੱਤਰਾਂ ਦੀ ਸ਼ਾਂਤੀ ਬਹੁਤ ਹੋਵੇਗੀ ।
Isaiah 65:13 in Panjabi 13 ਇਸ ਲਈ ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੇਰੇ ਦਾਸ ਖਾਣਗੇ ਪਰ ਤੁਸੀਂ ਭੁੱਖੇ ਰਹੋਗੇ, ਵੇਖੋ, ਮੇਰੇ ਦਾਸ ਪੀਣਗੇ ਪਰ ਤੁਸੀਂ ਤਿਹਾਏ ਰਹੋਗੇ, ਵੇਖੋ, ਮੇਰੇ ਦਾਸ ਖੁਸ਼ੀ ਮਨਾਉਣਗੇ ਪਰ ਤੁਸੀਂ ਸ਼ਰਮਿੰਦੇ ਹੋਵੋਗੇ,
Jeremiah 30:19 in Panjabi 19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ ।
Jeremiah 31:12 in Panjabi 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ ।
Jeremiah 33:6 in Panjabi 6 ਵੇਖੋ, ਮੈਂ ਏਹ ਦੇ ਲਈ ਔਖਦ ਅਤੇ ਤੰਦਰੁਸਤੀ ਲਿਆਂਵਾਂਗਾ ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਏਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫਰ ਪਰਗਟ ਕਰਾਂਗਾ
Jeremiah 33:11 in Panjabi 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ । ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ
Zechariah 2:7 in Panjabi 7 ਓਏ ਸੀਯੋਨਾ, ਭੱਜ ਜਾ, ਤੂੰ ਜੋ ਬਾਬਲ ਦੀ ਧੀ ਦੇ ਨਾਲ ਵੱਸਦਾ ਹੈਂ ।
Luke 15:10 in Panjabi 10 ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ ।
Romans 5:1 in Panjabi 1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ ।
Romans 5:11 in Panjabi 11 ਅਤੇ ਕੇਵਲ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਵੀ ਆਪਣੇ ਪ੍ਰਭੂ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
Revelation 19:1 in Panjabi 1 ਇਸ ਤੋਂ ਬਾਅਦ ਮੈਂ ਸਵਰਗ ਵਿੱਚ ਵੱਡੀ ਭੀੜ ਦੀ ਅਵਾਜ਼ ਵਰਗੀ ਇਹ ਆਖਦੇ ਸੁਣੀ, ਹਲਲੂਯਾਹ ! ਮੁਕਤੀ, ਮਹਿਮਾ ਅਤੇ ਸਮਰੱਥਾ ਸਾਡੇ ਪਰਮੇਸ਼ੁਰ ਦੀ ਹੈ,