Isaiah 55:13 in Panjabi 13 ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ ।
Other Translations King James Version (KJV) Instead of the thorn shall come up the fir tree, and instead of the brier shall come up the myrtle tree: and it shall be to the LORD for a name, for an everlasting sign that shall not be cut off.
American Standard Version (ASV) Instead of the thorn shall come up the fir-tree; and instead of the brier shall come up the myrtle-tree: and it shall be to Jehovah for a name, for an everlasting sign that shall not be cut off.
Bible in Basic English (BBE) In place of the thorn will come up the fir-tree, and in place of the blackberry the myrtle: and it will be to the Lord for a name, for an eternal sign which will not be cut off.
Darby English Bible (DBY) Instead of the thorn shall come up the cypress, and instead of the nettle shall come up the myrtle; and it shall be to Jehovah for a name, for an everlasting sign [that] shall not be cut off.
World English Bible (WEB) Instead of the thorn shall come up the fir tree; and instead of the brier shall come up the myrtle tree: and it shall be to Yahweh for a name, for an everlasting sign that shall not be cut off.
Young's Literal Translation (YLT) Instead of the thorn come up doth fir, Instead of the brier come up doth myrtle, And it hath been to Jehovah for a name, For a sign age-during -- it is not cut off!
Cross Reference Isaiah 5:6 in Panjabi 6 ਮੈਂ ਉਸ ਨੂੰ ਉਜਾੜ ਦਿਆਂਗਾ, ਉਹ ਨਾ ਛਾਂਗਿਆ ਨਾ ਗੋਡਿਆ ਜਾਵੇਗਾ, ਕੰਡੇ ਤੇ ਕੰਡਿਆਲੇ ਉਸ ਵਿੱਚ ਉੱਗਣਗੇ, ਅਤੇ ਮੈਂ ਬੱਦਲਾਂ ਨੂੰ ਹੁਕਮ ਦਿਆਂਗਾ, ਭਈ ਉਸ ਦੇ ਉੱਤੇ ਮੀਂਹ ਨਾ ਵਰ੍ਹਾਉਣ ।
Isaiah 11:6 in Panjabi 6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ ।
Isaiah 41:19 in Panjabi 19 ਮੈਂ ਉਜਾੜ ਵਿੱਚ ਦਿਆਰ ਅਤੇ ਬਬੂਲ, ਮਹਿੰਦੀ ਅਤੇ ਜ਼ੈਤੂਨ ਦੇ ਰੁੱਖ ਲਵਾਂਗਾ । ਮੈਂ ਮੈਦਾਨ ਵਿੱਚ ਸਰੂ, ਚੀਲ੍ਹ ਅਤੇ ਚਨਾਰ ਦੇ ਰੁੱਖ ਇਕੱਠੇ ਰੱਖਾਂਗਾ ।
Isaiah 43:21 in Panjabi 21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ ।
Isaiah 54:10 in Panjabi 10 ਭਾਵੇਂ ਪਹਾੜ ਜਾਂਦੇ ਰਹਿਣ ਤੇ ਟਿੱਲੇ ਹਿਲਾਏ ਜਾਣ, ਪਰ ਮੇਰੀ ਦਯਾ ਤੈਥੋਂ ਜਾਂਦੀ ਨਾ ਰਹੇਗੀ, ਨਾ ਮੇਰੀ ਸ਼ਾਂਤੀ ਦਾ ਨੇਮ ਹਿੱਲੇਗਾ, ਯਹੋਵਾਹ ਜੋ ਤੇਰੇ ਉੱਤੇ ਦਯਾ ਕਰਦਾ ਹੈ ਆਖਦਾ ਹੈ ।
Isaiah 60:13 in Panjabi 13 ਲਾਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 63:12 in Panjabi 12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ ?
Jeremiah 13:11 in Panjabi 11 ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਸੁਣਿਆ ।
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Micah 7:4 in Panjabi 4 ਉਹਨਾਂ ਵਿੱਚੋਂ ਸਭ ਤੋਂ ਉੱਤਮ ਪੁਰਖ ਕੰਡਿਆਲੀ ਝਾੜੀ ਵਰਗਾ ਹੈ, ਅਤੇ ਸਭ ਤੋਂ ਸਿੱਧਾ ਮਨੁੱਖ ਕੰਡੇਦਾਰ ਬਾੜੇ ਨਾਲੋਂ ਭੈੜਾ ਹੈ, ਤੇਰੇ ਰਾਖਿਆਂ ਦਾ ਦਿਨ, ਸਗੋਂ ਤੇਰੀ ਖ਼ਬਰ ਲੈਣ ਦਾ ਦਿਨ ਆ ਗਿਆ ਹੈ, ਹੁਣ ਉਹਨਾਂ ਦੀ ਹੈਰਾਨਗੀ ਦਾ ਵੇਲਾ ਹੈ !
Luke 2:14 in Panjabi 14 ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ ।
John 15:8 in Panjabi 8 ਇਸ ਰਾਹੀਂ ਮੇਰੇ ਪਿਤਾ ਦੀ ਵਡਿਆਈ ਹੋਵੇਗੀ, ਜੋ ਤੁਸੀਂ ਬਹੁਤਾ ਫ਼ਲ ਲੈ ਕੇ ਆਵੋਂ ਇਸ ਤਰ੍ਹਾਂ ਤੁਸੀਂ ਮੇਰੇ ਚੇਲੇ ਹੋਵੋਗੇ ।
Romans 6:19 in Panjabi 19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
2 Corinthians 5:17 in Panjabi 17 ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ । ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ ।
Ephesians 3:20 in Panjabi 20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁੱਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ !
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 4:11 in Panjabi 11 ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ । ਆਮੀਨ ।