Isaiah 55:2 in Panjabi 2 ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ ।
Other Translations King James Version (KJV) Wherefore do ye spend money for that which is not bread? and your labour for that which satisfieth not? hearken diligently unto me, and eat ye that which is good, and let your soul delight itself in fatness.
American Standard Version (ASV) Wherefore do ye spend money for that which is not bread? and your labor for that which satisfieth not? hearken diligently unto me, and eat ye that which is good, and let your soul delight itself in fatness.
Bible in Basic English (BBE) Why do you give your money for what is not bread, and the fruit of your work for what will not give you pleasure? Give ear to me, so that your food may be good, and you may have the best in full measure.
Darby English Bible (DBY) Wherefore do ye spend money for [that which is] not bread? and your labour for that which satisfieth not? Hearken diligently unto me, and eat ye [that which is] good, and let your soul delight itself in fatness.
World English Bible (WEB) Why do you spend money for that which is not bread? and your labor for that which doesn't satisfy? listen diligently to me, and eat you that which is good, and let your soul delight itself in fatness.
Young's Literal Translation (YLT) Why do ye weigh money for that which is not bread? And your labour for that which is not for satiety? Hearken diligently unto me, and eat good, And your soul doth delight itself in fatness.
Cross Reference Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ ।
Deuteronomy 11:13 in Panjabi 13 ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
Psalm 22:26 in Panjabi 26 ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ !
Psalm 34:11 in Panjabi 11 ਬੱਚਿਓ, ਆਓ,ਮੇਰੀ ਸੁਣੋ ਅਤੇ ਮੈਂ ਤਹਾਨੂੰ ਯਹੋਵਾਹ ਦਾ ਭੈ ਮੰਨਣਾ ਸਿਖਾਵਾਂਗਾ ।
Psalm 36:8 in Panjabi 8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,
Psalm 63:5 in Panjabi 5 ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
Proverbs 1:33 in Panjabi 33 ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਰਭੈ ਹੋ ਕੇ ਸ਼ਾਂਤੀ ਨਾਲ ਵੱਸੇਗਾ ।
Proverbs 7:23 in Panjabi 23 ਜਦ ਤੱਕ ਤੀਰ ਉਹ ਦੇ ਕਲੇਜੇ ਨੂੰ ਨਾ ਵਿੰਨੇ, ਜਿਵੇਂ ਪੰਛੀ ਫਾਹੀ ਵੱਲ ਨੂੰ ਛੇਤੀ ਨਾਲ ਜਾਵੇ, ਅਤੇ ਨਹੀਂ ਜਾਣਦਾ ਭਈ ਇਹ ਉਹ ਉਸ ਦੀ ਜਾਨ ਲੈਣ ਲਈ ਹੈ ।
Proverbs 8:32 in Panjabi 32 ਸੋ ਹੁਣ, ਹੇ ਮੇਰੇ ਪੁੱਤਰੋ, ਤੁਸੀਂ ਮੇਰੀ ਸੁਣੋ, ਕਿਉਂ ਜੋ ਧੰਨ ਓਹ ਹਨ ਜਿਹੜੇ ਮੇਰੇ ਰਾਹਾਂ ਦੀ ਪਾਲਣਾ ਕਰਦੇ ਹਨ ।
Proverbs 9:5 in Panjabi 5 ਆਓ, ਮੇਰੀ ਰੋਟੀ ਵਿੱਚੋਂ ਖਾਓ, ਤੇ ਮੇਰੀ ਰਲਾਈ ਹੋਈ ਮੈ ਵਿੱਚੋਂ ਪੀਓ !
Ecclesiastes 6:2 in Panjabi 2 ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ । ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ ।
Isaiah 1:19 in Panjabi 19 ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ ।
Isaiah 25:6 in Panjabi 6 ਇਸੇ ਪਹਾੜ ਤੇ ਸੈਨਾਂ ਦਾ ਯਹੋਵਾਹ ਸਾਰਿਆਂ ਲੋਕਾਂ ਲਈ ਮੋਟੀਆਂ ਵਸਤਾਂ ਦੀ ਦਾਵਤ ਕਰੇਗਾ, ਪੁਰਾਣੀਆਂ ਮਧਾਂ ਦੀ ਦਾਵਤ, ਗੁੱਦੇ ਸਮੇਤ ਮੋਟੀਆਂ ਵਸਤਾਂ, ਛਾਣੀਆਂ ਹੋਈਆਂ ਪੁਰਾਣੀਆਂ ਮਧਾਂ ਦੀ ਦਾਵਤ ।
Isaiah 44:20 in Panjabi 20 ਉਹ ਸੁਆਹ ਖਾਂਦਾ ਹੈ, ਇੱਕ ਛਲੀਏ ਦਿਲ ਨੇ ਉਹ ਨੂੰ ਕੁਰਾਹੇ ਪਾਇਆ, ਉਹ ਆਪਣੀ ਜਾਨ ਨੂੰ ਛੁਡਾ ਨਹੀਂ ਸਕਦਾ, ਨਾ ਕਹਿ ਸਕਦਾ ਹੈ, ਕੀ ਮੇਰੇ ਸੱਜੇ ਹੱਥ ਵਿੱਚ ਇਹ ਚੀਜ਼ ਝੂਠ ਨਹੀਂ ?
Isaiah 46:6 in Panjabi 6 ਜਿਹੜੇ ਥੈਲੀ ਵਿੱਚੋਂ ਸੋਨਾ ਉਲੱਦਦੇ ਹਨ, ਅਤੇ ਚਾਂਦੀ ਤੱਕੜੀ ਵਿੱਚ ਤੋਲਦੇ ਹਨ, ਉਹ ਸੁਨਿਆਰ ਨੂੰ ਭਾੜੇ ਉੱਤੇ ਲਾਉਂਦੇ, ਅਤੇ ਉਹ ਉਸ ਤੋਂ ਦੇਵਤਾ ਬਣਾਉਂਦਾ ਹੈ, ਫੇਰ ਉਹ ਉਸ ਅੱਗੇ ਮੱਥਾ ਟੇਕਦੇ ਸਗੋਂ ਮੱਥਾ ਰਗੜਦੇ ਹਨ !
Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Isaiah 51:4 in Panjabi 4 ਹੇ ਮੇਰੀ ਪਰਜਾ, ਮੇਰੀ ਵੱਲ ਧਿਆਨ ਦਿਓ, ਹੇ ਮੇਰੀ ਕੌਮ ਮੇਰੇ ਵੱਲ ਕੰਨ ਲਾਓ ! ਬਿਵਸਥਾ ਮੇਰੇ ਵੱਲੋਂ ਦਿੱਤੀ ਜਾਵੇਗੀ, ਅਤੇ ਮੇਰਾ ਇਨਸਾਫ਼ ਲੋਕਾਂ ਦੇ ਚਾਨਣ ਲਈ ਹੋਵੇਗਾ ।
Isaiah 51:7 in Panjabi 7 ਹੇ ਧਰਮ ਦੇ ਜਾਣਨ ਵਾਲਿਓ, ਮੇਰੀ ਸੁਣੋ, ਹੇ ਮੇਰੀ ਪਰਜਾ, ਜਿਨ੍ਹਾਂ ਦੇ ਦਿਲਾਂ ਵਿੱਚ ਮੇਰੀ ਬਿਵਸਥਾ ਹੈ । ਮਨੁੱਖਾਂ ਦੀ ਨਿੰਦਿਆ ਤੋਂ ਨਾ ਡਰੋ, ਅਤੇ ਉਹਨਾਂ ਦੇ ਦੁਰਬਚਨਾਂ ਤੋਂ ਨਾ ਘਬਰਾਓ,
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Jeremiah 31:14 in Panjabi 14 ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ ।
Hosea 8:7 in Panjabi 7 ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ !
Hosea 12:1 in Panjabi 1 ਅਫ਼ਰਾਈਮ ਹਵਾ ਖਾਂਦਾ ਹੈ, ਅਤੇ ਪੂਰਬੀ ਹਵਾ ਦਾ ਪਿੱਛਾ ਕਰਦਾ ਹੈ, ਉਹ ਸਾਰਾ ਦਿਨ ਝੂਠ ਤੇ ਲੁੱਟ ਮਾਰ ਵਧਾਉਂਦੇ ਹਨ, ਉਹ ਅੱਸ਼ੂਰ ਨਾਲ ਨੇਮ ਬੰਨ੍ਹਦਾ ਹੈ, ਅਤੇ ਮਿਸਰ ਨੂੰ ਤੇਲ ਲੈ ਜਾਇਆ ਜਾਂਦਾ ਹੈ ।
Habakkuk 2:13 in Panjabi 13 ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ,ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ ?
Matthew 15:9 in Panjabi 9 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ ।
Matthew 22:4 in Panjabi 4 ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁੱਝ ਤਿਆਰ ਹੈ । ਤੁਸੀਂ ਵਿਆਹ ਵਿੱਚ ਆਓ ।
Mark 7:14 in Panjabi 14 ਉਸ ਨੇ ਲੋਕਾਂ ਨੂੰ ਫੇਰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਮੇਰੀ ਸੁਣੋ ਅਤੇ ਸਮਝੋ ।
Luke 15:15 in Panjabi 15 ਤਦ ਉਹ ਉਸ ਦੇਸ ਦੇ ਕਿਸੇ ਵਸਨੀਕ ਦੇ ਕੋਲ ਚਲਾ ਗਿਆ ਅਤੇ ਉਸ ਨੇ ਉਹ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ ।
Luke 15:23 in Panjabi 23 ਅਤੇ ਪਲਿਆ ਹੋਇਆ ਵੱਛਾ ਲਿਆ ਕੇ ਦਾਵਤ ਤਿਆਰ ਕਰੋ ਤਾਂ ਜੋ ਅਸੀਂ ਖੁਸ਼ੀ ਮਨਾਈਏ ।
John 6:48 in Panjabi 48 ਮੈਂ ਹੀ ਜਿੰਦਗੀ ਦੀ ਰੋਟੀ ਹਾਂ ।
Romans 9:31 in Panjabi 31 ਭਾਵੇਂ ਇਸਰਾਏਲ ਨੇ ਬਿਵਸਥਾ ਦੁਆਰਾ ਧਾਰਮਿਕਤਾ ਦਾ ਪਿੱਛਾ ਕੀਤਾ ਤਾਂ ਵੀ ਉਹ ਬਿਵਸਥਾ ਤੱਕ ਨਾ ਪਹੁੰਚ ਸਕੇ ।
Romans 10:2 in Panjabi 2 ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ਅਣਖ ਤਾਂ ਹੈ, ਪਰ ਸਮਝ ਨਾਲ ਨਹੀਂ ।
Romans 10:17 in Panjabi 17 ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ ।
Philippians 3:4 in Panjabi 4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ । ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।