Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Other Translations King James Version (KJV) Incline your ear, and come unto me: hear, and your soul shall live; and I will make an everlasting covenant with you, even the sure mercies of David.
American Standard Version (ASV) Incline your ear, and come unto me; hear, and your soul shall live: and I will make an everlasting covenant with you, even the sure mercies of David.
Bible in Basic English (BBE) Give ear, and come to me, take note with care, so that your souls may have life: and I will make an eternal agreement with you, even the certain mercies of David.
Darby English Bible (DBY) Incline your ear, and come unto me; hear, and your soul shall live; and I will make an everlasting covenant with you, the sure mercies of David.
World English Bible (WEB) Turn your ear, and come to me; hear, and your soul shall live: and I will make an everlasting covenant with you, even the sure mercies of David.
Young's Literal Translation (YLT) Incline your ear, and come unto me, Hear, and your soul doth live, And I make for you a covenant age-during, The kind acts of David -- that are stedfast.
Cross Reference Genesis 17:7 in Panjabi 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ ।
Leviticus 18:5 in Panjabi 5 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ । ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ । ਮੈਂ ਹੀ ਯਹੋਵਾਹ ਹਾਂ ।
2 Samuel 7:8 in Panjabi 8 ਸੋ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਭੇਡ-ਬਕਰੀਆਂ ਦੇ ਸਥਾਨ ਵਿੱਚੋਂ ਜਿੱਥੇ ਤੂੰ ਭੇਡਾਂ ਚਰਾਉਂਦਾ ਹੁੰਦਾ ਸੀ, ਮੈਂ ਕੱਢ ਕੇ ਆਪਣੀ ਪਰਜਾ ਇਸਰਾਏਲ ਦੇ ਉੱਤੇ ਪ੍ਰਧਾਨ ਬਣਾ ਦਿੱਤਾ ।
2 Samuel 23:5 in Panjabi 5 ਭਾਵੇਂ ਮੇਰਾ ਘਰਾਣਾ ਪਰਮੇਸ਼ੁਰ ਦੇ ਅੱਗੇ ਅਜਿਹਾ ਨਹੀਂ, ਫਿਰ ਵੀ ਉਹ ਨੇ ਇੱਕ ਸਦਾ ਦਾ ਨੇਮ ਮੇਰੇ ਨਾਲ ਕੀਤਾ ਹੈ, ਜੋ ਸਾਰਿਆਂ ਗੱਲਾਂ ਵਿੱਚ ਠੀਕ-ਠਾਕ ਅਤੇ ਪੱਕਾ ਹੈ । ਇਹ ਮੇਰਾ ਸਾਰਾ ਨਿਸਤਾਰਾ ਅਤੇ ਮੇਰੀ ਸਾਰੀ ਚਾਹ ਹੈ । ਭਲਾ, ਉਹ ਉਸ ਨੂੰ ਸਫਲ ਨਾ ਕਰੇਗਾ ?
Psalm 78:1 in Panjabi 1 ਆਸਾਫ਼ ਦਾ ਮਸ਼ਕੀਲ ਹੇ ਮੇਰੀ ਪਰਜਾ, ਮੇਰੀ ਬਿਵਸਥਾ ਉੱਤੇ ਆਪਣਾ ਕੰਨ ਧਰੋ, ਆਪਣੇ ਕੰਨ ਮੇਰੇ ਮੁਖ-ਵਾਕਾਂ ਉੱਤੇ ਲਾਓ ।
Psalm 89:28 in Panjabi 28 ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,
Psalm 89:35 in Panjabi 35 ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ ।
Psalm 119:112 in Panjabi 112 ਮੈਂ ਆਪਣੇ ਮਨ ਨੂੰ ਇਸ ਗੱਲ ਵੱਲ ਲਾਇਆ ਹੈ, ਕਿ ਮੈਂ ਤੇਰੀਆਂ ਬਿਧੀਆਂ ਨੂੰ ਅੰਤ ਤੱਕ ਸਦਾ ਹੀ ਪੂਰਾ ਕਰਾ ।
Proverbs 4:20 in Panjabi 20 ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ ਅਤੇ ਮੇਰੇ ਬਚਨਾਂ ਉੱਤੇ ਕੰਨ ਲਾ ।
Isaiah 54:8 in Panjabi 8 ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ ।
Isaiah 61:8 in Panjabi 8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ ।
Jeremiah 30:9 in Panjabi 9 ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ ।
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Jeremiah 33:20 in Panjabi 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ
Jeremiah 33:26 in Panjabi 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ ।
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Ezekiel 37:24 in Panjabi 24 ਮੇਰਾ ਦਾਸ ਦਾਊਦ ਉਹਨਾਂ ਉੱਤੇ ਰਾਜਾ ਹੋਵੇਗਾ ਅਤੇ ਉਹਨਾਂ ਸਾਰਿਆਂ ਦਾ ਇੱਕੋ ਹੀ ਆਜੜੀ ਹੋਵੇਗਾ । ਉਹ ਮੇਰੇ ਹੁਕਮਾਂ ਵਿੱਚ ਚੱਲਣਗੇ ਅਤੇ ਮੇਰੀਆਂ ਬਿਧੀਆਂ ਨੂੰ ਮੰਨ ਕੇ ਉਹਨਾਂ ਦੀ ਪਾਲਣਾ ਕਰਨਗੇ ।
Matthew 11:28 in Panjabi 28 ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ ।
Matthew 13:16 in Panjabi 16 ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 6:44 in Panjabi 44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ । ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ ।
John 7:37 in Panjabi 37 ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ । ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ ।
John 8:47 in Panjabi 47 ਇੱਕ ਵਿਅਕਤੀ ਜਿਹੜਾ ਪਰਮੇਸ਼ੁਰ ਤੋਂ ਹੈ, ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰਦਾ ਹੈ ਪਰ ਤੁਸੀਂ ਸੁਨਣ ਤੋਂ ਇੰਨਕਾਰ ਕਰਦੇ ਹੋ ਕਿਉਂਕਿ ਤੁਸੀਂ ਪਰਮੇਸ਼ੁਰ ਤੋਂ ਨਹੀਂ ਹੋ ।”
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
Acts 13:34 in Panjabi 34 ਇਹ ਦੇ ਵਿਖੇ ਜੋ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿ ਉਹ ਕਦੀ ਨਾ ਸੜੇ ਅਤੇ ਉਹ ਨੇ ਇਸ ਤਰ੍ਹਾਂ ਆਖਿਆ ਹੈ ਜੋ ਮੈਂ ਦਾਊਦ ਦੇ ਪਵਿੱਤਰ ਅਤੇ ਅਟੱਲ ਪਦਾਰਥ ਤੁਹਾਨੂੰ ਦਿਆਂਗਾ ।
Romans 10:5 in Panjabi 5 ਮੂਸਾ ਲਿਖਦਾ ਹੈ, ਕਿ ਜਿਹੜਾ ਮਨੁੱਖ ਉਸ ਬਿਵਸਥਾ ਅਨੁਸਾਰ ਧਾਰਮਿਕਤਾ ਨੂੰ ਪੂਰਾ ਕਰਦਾ ਹੈ, ਉਹ ਉਸੀ ਧਾਰਮਿਕਤਾ ਨਾਲ ਜੀਵੇਗਾ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ