Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Other Translations King James Version (KJV) Yea, they are greedy dogs which can never have enough, and they are shepherds that cannot understand: they all look to their own way, every one for his gain, from his quarter.
American Standard Version (ASV) Yea, the dogs are greedy, they can never have enough; and these are shepherds that cannot understand: they have all turned to their own way, each one to his gain, from every quarter.
Bible in Basic English (BBE) Yes, the dogs are for ever looking for food; while these, the keepers of the sheep, are without wisdom: they have all gone after their pleasure, every one looking for profit; they are all the same.
Darby English Bible (DBY) and the dogs are greedy, they know not to be satisfied, and these are shepherds that know not how to discern: they all turn to their own way, every one for his gain, even to the last of them:
World English Bible (WEB) Yes, the dogs are greedy, they can never have enough; and these are shepherds who can't understand: they have all turned to their own way, each one to his gain, from every quarter.
Young's Literal Translation (YLT) And the dogs `are' strong of desire, They have not known sufficiency, And they `are' shepherds! They have not known understanding, All of them to their own way they did turn, Each to his dishonest gain from his quarter:
Cross Reference Exodus 23:3 in Panjabi 3 ਤੂੰ ਕਿਸੇ ਕੰਗਾਲ ਦਾ ਉਹ ਦੇ ਝਗੜੇ ਵਿੱਚ ਪੱਖ ਨਾ ਕਰ ।
1 Samuel 2:12 in Panjabi 12 ਹੁਣ ਏਲੀ ਦੇ ਪੁੱਤਰ ਦੁਸ਼ਟ ਸਨ । ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ ।
1 Samuel 2:29 in Panjabi 29 ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਨਿਰਾਦਰ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ ?
Ecclesiastes 5:10 in Panjabi 10 ਉਹ ਜੋ ਚਾਂਦੀ ਨੂੰ ਲੋਚਦਾ ਹੈ, ਸੋ ਚਾਂਦੀ ਨਾਲ ਨਾ ਰੱਜੇਗਾ ਅਤੇ ਜਿਹੜਾ ਧਨ ਚਾਹੁੰਦਾ ਹੈ, ਉਹ ਉਸ ਦੇ ਵਾਧੇ ਨਾਲ ਨਾ ਰੱਜੇਗਾ, ਇਹ ਵੀ ਵਿਅਰਥ ਹੀ ਹੈ ।
Isaiah 1:3 in Panjabi 3 ਬਲਦ ਆਪਣੇ ਮਾਲਕ ਨੂੰ, ਅਤੇ ਖੋਤਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ ।
Isaiah 57:17 in Panjabi 17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Ezekiel 13:19 in Panjabi 19 ਤੁਸੀਂ ਮੁੱਠ ਕੁ ਜੌਂਵਾਂ ਲਈ ਅਤੇ ਰੋਟੀ ਦੇ ਟੁਕੜਿਆਂ ਲਈ ਮੈਨੂੰ ਮੇਰੇ ਲੋਕਾਂ ਵਿੱਚ ਭ੍ਰਿਸ਼ਟ ਕੀਤਾ ਹੈ, ਤਾਂ ਜੋ ਤੁਸੀਂ ਉਹਨਾਂ ਜਾਨਾਂ ਨੂੰ ਮਾਰ ਸੁੱਟੋ, ਜੋ ਮਰਨ ਦੇ ਲਾਇਕ ਨਹੀਂ ਹਨ ਅਤੇ ਉਹਨਾਂ ਨੂੰ ਜੀਉਂਦਿਆਂ ਰੱਖੋ ਜਿਹੜੀਆਂ ਜੀਉਣ ਦੇ ਲਾਇਕ ਨਹੀਂ ਕਿਉਂ ਜੋ ਤੁਸੀਂ ਮੇਰੇ ਲੋਕਾਂ ਨਾਲ ਜਿਹੜੇ ਝੂਠ ਸੁਣਨ ਵਾਲੇ ਹਨ ਝੂਠ ਬੋਲਦੀਆਂ ਹੋ ।
Ezekiel 34:2 in Panjabi 2 ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ, ਇਸਰਾਏਲੀ ਆਜੜੀਆਂ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਉਹਨਾਂ ਨੂੰ ਆਖ, ਪ੍ਰਭੂ ਯਹੋਵਾਹ ਆਜੜੀਆਂ ਨੂੰ ਇਹ ਆਖਦਾ ਹੈ, ਇਸਰਾਏਲੀ ਆਜੜੀਆਂ ਤੇ ਅਫ਼ਸੋਸ ! ਜਿਹੜੇ ਆਪਣੇ ਆਪ ਨੂੰ ਪਾਲਦੇ ਹਨ, ਕੀ ਆਜੜੀਆਂ ਨੂੰ ਨਹੀਂ ਚਾਹੀਦਾ ਕਿ ਭੇਡਾਂ ਚਾਰਨ ?
Micah 3:5 in Panjabi 5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ ''ਸ਼ਾਂਤੀ'' ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
Micah 3:11 in Panjabi 11 ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ !
Zechariah 11:15 in Panjabi 15 ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ
Malachi 1:10 in Panjabi 10 ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ ।
Matthew 13:14 in Panjabi 14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ, ਤੁਸੀਂ ਸੁਣੋਗੇ ਪਰ ਸਮਝੋਂਗੇ ਨਹੀਂ, ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
John 8:43 in Panjabi 43 ਤੁਹਾਨੂੰ ਜੋ ਮੈਂ ਕਹਿ ਰਿਹਾ ਹਾਂ ਕਿਉਂ ਸਮਝ ਨਹੀਂ ਆ ਰਿਹਾ ? ਕਿਉਂਕਿ ਤੁਸੀਂ ਮੇਰੇ ਬਚਨ ਨੂੰ ਸੁਨਣ ਲਈ ਤਿਆਰ ਨਹੀਂ ਹੋ ।
Acts 20:29 in Panjabi 29 ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ ।
Acts 20:33 in Panjabi 33 ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Philippians 3:2 in Panjabi 2 ਕੁੱਤਿਆਂ ਤੋਂ ਸੁਚੇਤ ਰਹੋ । ਕੁਕਰਮੀਆਂ ਤੋਂ ਸੁਚੇਤ ਰਹੋ । ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ ।
Philippians 3:19 in Panjabi 19 ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 3:8 in Panjabi 8 ਇਸੇ ਤਰ੍ਹਾਂ ਸੇਵਕਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋ ਜ਼ਬਾਨੇ, ਨਾ ਸ਼ਰਾਬ ਪੀਣ ਵਾਲੇ, ਨਾ ਝੂਠੀ ਕਮਾਈ ਦੇ ਲੋਭੀ ।
Titus 1:7 in Panjabi 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ ।
Titus 1:11 in Panjabi 11 ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ । ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ ।
1 Peter 5:2 in Panjabi 2 ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।