Isaiah 56:2 in Panjabi 2 ਧੰਨ ਹੈ ਉਹ ਮਨੁੱਖ ਜੋ ਇਹ ਕਰਦਾ ਹੈ, ਅਤੇ ਆਦਮ-ਵੰਸ਼ੀ ਜੋ ਇਸ ਨੂੰ ਫੜ੍ਹ ਕੇ ਰੱਖਦਾ ਹੈ, ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ ਹੈ, ਅਤੇ ਆਪਣਾ ਹੱਥ ਹਰ ਬਦੀ ਨੂੰ ਕਰਨ ਤੋਂ ਰੋਕਦਾ ਹੈ ।
Other Translations King James Version (KJV) Blessed is the man that doeth this, and the son of man that layeth hold on it; that keepeth the sabbath from polluting it, and keepeth his hand from doing any evil.
American Standard Version (ASV) Blessed is the man that doeth this, and the son of man that holdeth it fast; that keepeth the sabbath from profaning it, and keepeth his hand from doing any evil.
Bible in Basic English (BBE) Happy is the man who does this, and the son of man whose behaviour is so ordered; who keeps the Sabbath holy, and his hand from doing any evil.
Darby English Bible (DBY) Blessed is the man that doeth this, and the son of man that holdeth fast to it; that keepeth the sabbath from profaning it, and keepeth his hand from doing any evil.
World English Bible (WEB) Blessed is the man who does this, and the son of man who holds it fast; who keeps the Sabbath from profaning it, and keeps his hand from doing any evil.
Young's Literal Translation (YLT) O the happiness of a man who doth this, And of a son of man who keepeth hold on it, Keeping the sabbath from polluting it, And keeping his hand from doing any evil.
Cross Reference Exodus 20:8 in Panjabi 8 ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਚੇਤੇ ਰੱਖ ।
Exodus 20:10 in Panjabi 10 ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ । ਤੂੰ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤਰ ਨਾ ਤੇਰੀ ਧੀ ਨਾ ਤੇਰਾ ਗੋਲਾ ਨਾ ਤੇਰੀ ਗੋਲੀ ਨਾ ਤੇਰਾ ਡੰਗਰ ਅਤੇ ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ।
Exodus 31:13 in Panjabi 13 ਤੂੰ ਇਸਰਾਏਲੀਆਂ ਨੂੰ ਬੋਲ ਕਿ ਮੇਰੇ ਸਬਤਾਂ ਦੀ ਜ਼ਰੂਰ ਮਨੌਤ ਕਰਿਓ ਕਿਉਂ ਜੋ ਉਹ ਮੇਰੇ ਵਿੱਚ ਅਤੇ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਨਿਸ਼ਾਨ ਹੈ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਵਿੱਤਰ ਕਰਨ ਵਾਲਾ ਹਾਂ ।
Leviticus 19:30 in Panjabi 30 ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ । ਮੈਂ ਯਹੋਵਾਹ ਹਾਂ ।
Nehemiah 13:17 in Panjabi 17 ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ ?
Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Psalm 15:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਰਹਿ ਸਕੇਗਾ ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ ?
Psalm 34:14 in Panjabi 14 ਬਦੀ ਤੋਂ ਹਟ ਜਾ ਅਤੇ ਨੇਕੀ ਕਰ, ਮੇਲ-ਮਿਲਾਪ ਨੂੰ ਭਾਲ ਅਤੇ ਉਹ ਦਾ ਪਿੱਛਾ ਕਰ ।
Psalm 37:27 in Panjabi 27 ਬੁਰਿਆਈ ਤੋਂ ਹਟ, ਭਲਿਆਈ ਕਰ, ਅਤੇ ਸਦਾ ਤੱਕ ਵੱਸ ।
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 112:1 in Panjabi 1 ਹਲਲੂਯਾਹ ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ ।
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Psalm 119:101 in Panjabi 101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ,ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ ।
Psalm 128:1 in Panjabi 1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !
Proverbs 4:13 in Panjabi 13 ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ, ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ !
Proverbs 4:27 in Panjabi 27 ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ, ਆਪਣੇ ਪੈਰ ਨੂੰ ਬੁਰਿਆਈ ਤੋਂ ਦੂਰ ਰੱਖ ।
Proverbs 14:16 in Panjabi 16 ਬੁੱਧਵਾਨ ਤਾਂ ਡਰ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ ।
Proverbs 16:6 in Panjabi 6 ਦਯਾ ਅਤੇ ਸਚਿਆਈ ਨਾਲ ਕੁਧਰਮ ਢੱਕਿਆ ਜਾਂਦਾ ਹੈ, ਅਤੇ ਯਹੋਵਾਹ ਦਾ ਭੈ ਮੰਨਣ ਕਰਕੇ ਲੋਕ ਬੁਰਿਆਈ ਤੋਂ ਬਚੇ ਰਹਿੰਦੇ ਹਨ ।
Proverbs 16:17 in Panjabi 17 ਬੁਰਿਆਈ ਤੋਂ ਦੂਰ ਰਹਿਣਾ ਸਚਿਆਰਾਂ ਦੇ ਲਈ ਰਾਜ ਮਾਰਗ ਹੈ, ਜਿਹੜਾ ਆਪਣੀ ਚਾਲ ਦੀ ਚੌਕਸੀ ਕਰਦਾ ਹੈ ਉਹ ਆਪਣੀ ਜਾਨ ਨੂੰ ਬਚਾਉਂਦਾ ਹੈ ।
Ecclesiastes 7:18 in Panjabi 18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ ।
Isaiah 56:4 in Panjabi 4 ਕਿਉਂਕਿ ਖੁਸਰੇ ਜੋ ਮੇਰੇ ਸਬਤਾਂ ਨੂੰ ਮੰਨਦੇ ਹਨ, ਅਤੇ ਜੋ ਕੁਝ ਮੈਨੂੰ ਭਾਉਂਦਾ ਉਹ ਹੀ ਚੁਣਦੇ, ਅਤੇ ਮੇਰੇ ਨੇਮ ਨੂੰ ਫੜ੍ਹੀ ਰੱਖਦੇ ਹਨ, ਉਨ੍ਹਾਂ ਨੂੰ ਯਹੋਵਾਹ ਇਹ ਆਖਦਾ ਹੈ,
Isaiah 56:6 in Panjabi 6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ,
Isaiah 58:13 in Panjabi 13 ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
Jeremiah 17:21 in Panjabi 21 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ
Ezekiel 20:12 in Panjabi 12 ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ ।
Ezekiel 20:20 in Panjabi 20 ਅਤੇ ਮੇਰੇ ਸਬਤਾਂ ਨੂੰ ਪਵਿੱਤਰ ਜਾਣੋ ਕਿ ਉਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 12:43 in Panjabi 43 ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ ।
John 13:17 in Panjabi 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ ।
Romans 12:9 in Panjabi 9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।