Isaiah 56:3 in Panjabi 3 ਪਰਦੇਸੀ ਜਿਸ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਉਹ ਇਹ ਨਾ ਆਖੇ, ਯਹੋਵਾਹ ਮੈਨੂੰ ਆਪਣੀ ਪਰਜਾ ਵਿੱਚੋਂ ਅੱਡ ਕਰ ਦੇਵੇਗਾ, ਨਾ ਖੁਸਰਾ ਇਹ ਆਖੇ, ਵੇਖੋ, ਮੈਂ ਸੁੱਕਾ ਰੁੱਖ ਹਾਂ ।
Other Translations King James Version (KJV) Neither let the son of the stranger, that hath joined himself to the LORD, speak, saying, The LORD hath utterly separated me from his people: neither let the eunuch say, Behold, I am a dry tree.
American Standard Version (ASV) Neither let the foreigner, that hath joined himself to Jehovah, speak, saying, Jehovah will surely separate me from his people; neither let the eunuch say, Behold, I am a dry tree.
Bible in Basic English (BBE) And let not the man from a strange country, who has been joined to the Lord, say, The Lord will certainly put a division between me and his people: and let not the unsexed man say, See, I am a dry tree.
Darby English Bible (DBY) And let not the son of the alien, that hath joined himself to Jehovah, speak saying, Jehovah hath entirely separated me from his people; neither let the eunuch say, Behold, I am a dry tree;
World English Bible (WEB) Neither let the foreigner, who has joined himself to Yahweh, speak, saying, Yahweh will surely separate me from his people; neither let the eunuch say, Behold, I am a dry tree.
Young's Literal Translation (YLT) Nor speak let a son of the stranger, Who is joined unto Jehovah, saying: `Jehovah doth certainly separate me from His people.' Nor say let the eunuch, `Lo, I am a tree dried up,'
Cross Reference Numbers 18:4 in Panjabi 4 ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ । ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ ।
Numbers 18:7 in Panjabi 7 ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ । ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ ।
Deuteronomy 23:1 in Panjabi 1 ਜਿਸ ਦੇ ਨਲ ਮਿੱਧੇ ਗਏ ਹੋਣ ਜਾਂ ਇੰਦਰੀ ਕੱਟੀ ਹੋਈ ਹੋਵੇ, ਉਹ ਯਹੋਵਾਹ ਦੀ ਸਭਾ ਵਿੱਚ ਨਾ ਵੜੇ ।
Isaiah 14:1 in Panjabi 1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ ।
Isaiah 39:7 in Panjabi 7 ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ ।
Isaiah 56:5 in Panjabi 5 ਮੈਂ ਉਨ੍ਹਾਂ ਨੂੰ ਆਪਣੇ ਘਰ ਵਿੱਚ ਅਤੇ ਆਪਣੀਆਂ ਕੰਧਾਂ ਦੇ ਅੰਦਰ, ਇੱਕ ਯਾਦਗਾਰ ਅਤੇ ਇੱਕ ਨਾਮ ਦਿਆਂਗਾ, ਜੋ ਪੁੱਤਰਾਂ ਅਤੇ ਧੀਆਂ ਨਾਲੋਂ ਵੀ ਉੱਤਮ ਹੋਵੇਗਾ । ਮੈਂ ਉਹਨਾਂ ਨੂੰ ਇੱਕ ਸਦੀਪਕ ਨਾਮ ਦਿਆਂਗਾ, ਜੋ ਮਿਟਾਇਆ ਨਾ ਜਾਵੇਗਾ ।
Jeremiah 38:7 in Panjabi 7 ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਹਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
Jeremiah 39:16 in Panjabi 16 ਜਾਹ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ― ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
Jeremiah 50:5 in Panjabi 5 ਉਹ ਆਪਣਿਆਂ ਮੂੰਹਾਂ ਨੂੰ ਉੱਧਰ ਕਰ ਕੇ ਸੀਯੋਨ ਦਾ ਰਾਹ ਪੁੱਛਣਗੇ ਕਿ ਆਓ, ਅਸੀਂ ਯਹੋਵਾਹ ਨਾਲ ਮਿਲ ਕੇ ਇੱਕ ਸਦੀਪਕਾਲ ਦਾ ਨੇਮ ਬੰਨ੍ਹੀਏ ਜਿਹੜਾ ਵਿਸਾਰਿਆ ਨਾ ਜਾਵੇਗਾ ।
Daniel 1:3 in Panjabi 3 ਰਾਜੇ ਨੇ ਖੁਸਰਿਆਂ ਦੇ ਪ੍ਰਧਾਨ ਅਸਪਨਜ਼ ਨੂੰ ਆਗਿਆ ਦਿੱਤੀ ਕਿ ਉਹ ਇਸਰਾਏਲੀਆਂ ਵਿੱਚੋਂ, ਰਾਜੇ ਦੀ ਅੰਸ ਵਿੱਚੋਂ ਅਤੇ ਕੁਲੀਨਾਂ ਵਿੱਚੋਂ ਲੋਕਾਂ ਨੂੰ ਚੁਣ ਕੇ ਪੇਸ਼ ਕਰੇ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 8:20 in Panjabi 20 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Matthew 8:10 in Panjabi 10 ਯਿਸੂ ਇਹ ਸੁਣ ਕੇ ਹੈਰਾਨ ਹੋਇਆ ਅਤੇ ਆਪਣੇ ਪਿੱਛੇ ਆਉਣ ਵਾਲਿਆਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਕਿ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ !
Matthew 15:26 in Panjabi 26 ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ ।
Matthew 19:12 in Panjabi 12 ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁੱਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ ।
Luke 7:6 in Panjabi 6 ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ ।
Acts 8:26 in Panjabi 26 ਪਰ ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਬਚਨ ਕਰ ਕੇ ਆਖਿਆ ਕਿ ਉੱਠ ਅਤੇ ਦੱਖਣ ਵੱਲ ਉਸ ਰਸਤੇ ਉੱਤੇ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ, ਉਹ ਉਜਾੜ ਹੈ ।
Acts 10:1 in Panjabi 1 ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ ।
Acts 10:34 in Panjabi 34 ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ ।
Acts 13:47 in Panjabi 47 ਕਿਉਂ ਜੋ ਪ੍ਰਭੂ ਨੇ ਸਾਨੂੰ ਇਹ ਹੀ ਹੁਕਮ ਦਿੱਤਾ ਹੈ, ਮੈਂ ਤੈਨੂੰ ਪਰਾਈਆਂ ਕੌਮਾਂ ਦੇ ਲਈ ਜੋਤੀ ਠਹਿਰਾਇਆ ਹੈ, ਕਿ ਤੂੰ ਧਰਤੀ ਦੇ ਬੰਨੇ ਤੱਕ ਮੁਕਤੀ ਦਾ ਕਾਰਨ ਹੋਵੇਂ ।
Acts 17:4 in Panjabi 4 ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ ।
Acts 18:7 in Panjabi 7 ਉਹ ਉੱਥੋਂ ਤੁਰ ਕੇ ਤੀਤੁਸ ਯੂਸਤੁਸ ਨਾਮ ਦੇ ਇੱਕ ਪਰਮੇਸ਼ੁਰ ਦੇ ਭਗਤ ਦੇ ਘਰ ਗਿਆ, ਜਿਸ ਦਾ ਘਰ ਪ੍ਰਾਰਥਨਾ ਘਰ ਦੇ ਨਾਲ ਲੱਗਦਾ ਸੀ ।
Romans 2:10 in Panjabi 10 ਪਰ ਹਰੇਕ ਨੂੰ ਜਿਹੜਾ ਭਲਿਆਈ ਕਰਦਾ ਹੈ ਮਹਿਮਾ, ਆਦਰ ਅਤੇ ਸ਼ਾਂਤੀ ਪ੍ਰਾਪਤ ਹੋਵੇਗੀ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਨੂੰ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
Romans 15:16 in Panjabi 16 ਤਾਂ ਜੋ ਮੈਂ ਪਰਮੇਸ਼ੁਰ ਦੀ ਖੁਸ਼ਖਬਰੀ ਵਿੱਚ ਜਾਜਕ ਦਾ ਕੰਮ ਕਰਦਿਆਂ ਪਰਾਈਆਂ ਕੌਮਾਂ ਦੇ ਲਈ ਮਸੀਹ ਦਾ ਸੇਵਕ ਹੋਵਾਂ ਤਾਂ ਜੋ ਪਰਾਈਆਂ ਕੌਮਾਂ ਦਾ ਚੜ੍ਹਾਇਆ ਜਾਣਾ ਪਵਿੱਤਰ ਆਤਮਾ ਦੇ ਵਸੀਲੇ ਨਾਲ ਪਵਿੱਤਰ ਬਣ ਕੇ ਕਬੂਲ ਹੋਵੇ ।
1 Corinthians 6:17 in Panjabi 17 ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ ।
Ephesians 2:12 in Panjabi 12 ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ !
Ephesians 2:22 in Panjabi 22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
1 Peter 1:1 in Panjabi 1 ਪਤਰਸ, ਯਿਸੂ ਮਸੀਹ ਦੇ ਰਸੂਲ ਵੱਲੋਂ ਉਹਨਾਂ ਪਰਦੇਸੀਆਂ ਨੂੰ ਜਿਹੜੇ ਪੰਤੁਸ, ਗਲਾਤਿਯਾ, ਕੱਪਦੁਕਿਯਾ, ਆਸਿਯਾ ਅਤੇ ਬਿਥੁਨੀਯਾ ਦੇ ਇਲਾਕਿਆਂ ਵਿੱਚ ਫ਼ੈਲੇ ਹੋਏ ਹਨ ।