Isaiah 57:17 in Panjabi 17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ ।
Other Translations King James Version (KJV) For the iniquity of his covetousness was I wroth, and smote him: I hid me, and was wroth, and he went on frowardly in the way of his heart.
American Standard Version (ASV) For the iniquity of his covetousness was I wroth, and smote him; I hid `my face' and was wroth; and he went on backsliding in the way of his heart.
Bible in Basic English (BBE) I was quickly angry with his evil ways, and sent punishment on him, veiling my face in wrath: and he went on, turning his heart from me.
Darby English Bible (DBY) For the iniquity of his covetousness was I wroth, and smote him; I hid me, and was wroth, and he went on backslidingly in the way of his heart.
World English Bible (WEB) For the iniquity of his covetousness was I angry, and struck him; I hid [my face] and was angry; and he went on backsliding in the way of his heart.
Young's Literal Translation (YLT) For the iniquity of his dishonest gain, I have been wroth, and I smite him, Hiding -- and am wroth, And he goeth on turning back in the way of his heart.
Cross Reference Ecclesiastes 6:9 in Panjabi 9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 5:8 in Panjabi 8 ਹਾਇ ਉਹਨਾਂ ਉੱਤੇ ਜਿਹੜੇ ਘਰ ਨਾਲ ਘਰ ਜੋੜਦੇ, ਅਤੇ ਪੈਲੀ ਨਾਲ ਪੈਲੀ ਰਲਾਉਂਦੇ ਹਨ, ਜਦ ਤੱਕ ਕੋਈ ਥਾਂ ਨਾ ਰਹੇ, ਤਾਂ ਜੋ ਤੁਸੀਂ ਦੇਸ ਵਿੱਚ ਇਕੱਲੇ ਵੱਸੋ !
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 9:13 in Panjabi 13 ਫੇਰ ਵੀ ਪਰਜਾ ਆਪਣੇ ਮਾਰਨ ਵਾਲੇ ਵੱਲ ਨਾ ਮੁੜੀ, ਨਾ ਸੈਨਾਂ ਦੇ ਯਹੋਵਾਹ ਨੂੰ ਭਾਲਿਆ ।
Isaiah 45:15 in Panjabi 15 ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ ।
Isaiah 56:11 in Panjabi 11 ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 6:13 in Panjabi 13 ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 8:10 in Panjabi 10 ਇਸ ਲਈ ਮੈਂ ਉਹਨਾਂ ਦੀਆਂ ਔਰਤਾਂ ਹੋਰਨਾਂ ਨੂੰ ਦਿਆਂਗਾ, ਉਹਨਾਂ ਦੇ ਖੇਤ ਉਹਨਾਂ ਨੂੰ ਜਿਹੜੇ ਉਹਨਾਂ ਉੱਤੇ ਕਬਜਾ ਕਰਨਗੇ, ਕਿਉਂ ਜੋ ਉਹ ਛੋਟੇ ਤੋਂ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਨਬੀ ਤੋਂ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ ।
Jeremiah 22:17 in Panjabi 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ ! ।
Ezekiel 33:31 in Panjabi 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ ।
Micah 2:2 in Panjabi 2 ਉਹ ਖੇਤਾਂ ਦਾ ਲੋਭ ਕਰਦੇ ਹਨ ਅਤੇ ਉਹਨਾਂ ਨੂੰ ਖੋਹ ਲੈਂਦੇ ਹਨ, ਨਾਲੇ ਘਰਾਂ ਦਾ ਲੋਭ ਕਰਕੇ ਉਹਨਾਂ ਨੂੰ ਵੀ ਲੈ ਲੈਂਦੇ ਹਨ । ਉਹ ਪੁਰਖ ਅਤੇ ਉਸ ਦੇ ਘਰਾਣੇ ਨੂੰ ਸਤਾਉਂਦੇ ਹਨ, ਸਗੋਂ ਪੁਰਖ ਅਤੇ ਉਸ ਦੀ ਵਿਰਾਸਤ ਉੱਤੇ ਅਨ੍ਹੇਰ ਕਰਦੇ ਹਨ ।
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Luke 15:14 in Panjabi 14 ਜਦ ਉਹ ਸਭ ਖ਼ਰਚ ਕਰ ਚੁੱਕਿਆ ਤਾਂ ਉਸ ਦੇਸ ਵਿੱਚ ਵੱਡਾ ਕਾਲ ਪੈ ਗਿਆ ਅਤੇ ਉਹ ਮੁਹਤਾਜ ਹੋਣ ਲੱਗਾ ।
Ephesians 5:3 in Panjabi 3 ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !