Isaiah 58:7 in Panjabi 7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ ?
Other Translations King James Version (KJV) Is it not to deal thy bread to the hungry, and that thou bring the poor that are cast out to thy house? when thou seest the naked, that thou cover him; and that thou hide not thyself from thine own flesh?
American Standard Version (ASV) Is it not to deal thy bread to the hungry, and that thou bring the poor that are cast out to thy house? when thou seest the naked, that thou cover him; and that thou hide not thyself from thine own flesh?
Bible in Basic English (BBE) Is it not to give your bread to those in need, and to let the poor who have no resting-place come into your house? to put a robe on the unclothed one when you see him, and not to keep your eyes shut for fear of seeing his flesh?
Darby English Bible (DBY) Is it not to deal thy bread to the hungry, and that thou bring to thy house the needy wanderers; when thou seest the naked, that thou cover him; and that thou hide not thyself from thine own flesh?
World English Bible (WEB) Isn't it to deal your bread to the hungry, and that you bring the poor who are cast out to your house? when you see the naked, that you cover him; and that you not hide yourself from your own flesh?
Young's Literal Translation (YLT) Is it not to deal to the hungry thy bread, And the mourning poor bring home, That thou seest the naked and cover him, And from thine own flesh hide not thyself?
Cross Reference Genesis 18:2 in Panjabi 2 ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ । ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ ।
Genesis 19:2 in Panjabi 2 ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ । ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ ।
Genesis 19:14 in Panjabi 14 ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ ।
Judges 9:2 in Panjabi 2 “ਸ਼ਕਮ ਦੇ ਸਾਰੇ ਵਾਸੀਆਂ ਦੇ ਕੰਨਾਂ ਵਿੱਚ ਇਹ ਗੱਲ ਪਾਓ, ਤੁਹਾਡੇ ਲਈ ਕੀ ਚੰਗਾ ਹੈ, ਇਹ ਕਿ ਯਰੁੱਬਆਲ ਦੇ ਸੱਤਰ ਪੁੱਤਰ ਤੁਹਾਡੇ ਉੱਤੇ ਰਾਜ ਕਰਨ ਜਾਂ ਇਹ ਕਿ ਸਿਰਫ਼ ਇੱਕ ਹੀ ਰਾਜ ਕਰੇ ? ਨਾਲੇ ਇਹ ਵੀ ਯਾਦ ਰੱਖੋ ਕਿ ਮੈਂ ਤੁਹਾਡੇ ਹੀ ਘਰਾਣੇ ਦਾ ਹਾਂ ਹਾਂ ।”
Judges 19:20 in Panjabi 20 ਉਸ ਬਜ਼ੁਰਗ ਨੇ ਕਿਹਾ, “ਤੈਨੂੰ ਸੁਖ-ਸਾਂਦ ਹੋਵੇ ਅਤੇ ਤੇਰੀ ਸਾਰੀ ਲੋੜ ਸਾਡੇ ਸਿਰ ਤੇ ਹੋਵੇ ਪਰ ਤੂੰ ਚੌਂਕ ਵਿੱਚ ਰਾਤ ਬਿਲਕੁਲ ਨਾ ਕੱਟ ।”
2 Chronicles 28:15 in Panjabi 15 ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਖੋਤਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪੁਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ ।
Nehemiah 5:5 in Panjabi 5 ਹੁਣ ਸਾਡਾ ਸਰੀਰ, ਸਾਡੇ ਭਰਾਵਾਂ ਦੇ ਸਰੀਰ ਵਰਗਾ ਅਤੇ ਸਾਡੇ ਬੱਚੇ ਉਨ੍ਹਾਂ ਦੇ ਬੱਚਿਆਂ ਵਰਗੇ ਹਨ, ਤਾਂ ਵੀ ਅਸੀਂ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਗ਼ੁਲਾਮੀ ਵਿੱਚ ਦਿੰਦੇ ਹਾਂ ਸਗੋਂ ਸਾਡੀਆਂ ਧੀਆਂ ਵਿੱਚੋਂ ਕੁਝ ਦਾਸੀਆਂ ਵੀ ਬਣ ਚੁੱਕੀਆਂ ਹਨ ਅਤੇ ਸਾਡਾ ਕੁਝ ਵੱਸ ਨਹੀਂ ਚਲਦਾ ਕਿਉਂ ਜੋ ਸਾਡੇ ਖੇਤ ਅਤੇ ਅੰਗੂਰੀ ਬਾਗ ਦੂਜਿਆਂ ਦੇ ਹੱਥ ਵਿੱਚ ਹਨ ।”
Job 22:7 in Panjabi 7 ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ ।
Job 31:18 in Panjabi 18 ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ ।
Psalm 112:9 in Panjabi 9 ਉਹ ਨੇ ਵੰਡਿਆ, ਉਹ ਨੇ ਕੰਗਾਲਾਂ ਨੂੰ ਦਿੱਤਾ, ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ, ਉਹ ਦਾ ਸਿੰਙ ਪਰਤਾਪ ਨਾਲ ਉੱਚਾ ਕੀਤਾ ਜਾਵੇਗਾ ।
Proverbs 22:9 in Panjabi 9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ ।
Proverbs 25:21 in Panjabi 21 ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਰੋਟੀ ਖੁਆ, ਅਤੇ ਤਿਹਾਇਆ ਹੋਵੇ ਤਾਂ ਉਹ ਨੂੰ ਪਾਣੀ ਪਿਆ,
Proverbs 28:27 in Panjabi 27 ਜਿਹੜਾ ਕੰਗਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਓਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ ।
Ecclesiastes 11:1 in Panjabi 1 ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ ।
Isaiah 16:3 in Panjabi 3 ਸਲਾਹ ਦਿਓ, ਇਨਸਾਫ਼ ਕਰੋ ! ਆਪਣਾ ਪਰਛਾਵਾਂ ਦੁਪਹਿਰ ਦੇ ਵੇਲੇ ਰਾਤ ਵਾਂਗੂੰ ਬਣਾ, ਕੱਢਿਆਂ ਹੋਇਆਂ ਨੂੰ ਲੁਕਾ, ਭਗੌੜੇ ਨੂੰ ਨਾ ਫੜ੍ਹਾ ।
Isaiah 58:10 in Panjabi 10 ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨੇਰਾ ਦੁਪਹਿਰ ਵਾਂਗੂੰ ਹੋਵੇਗਾ ।
Ezekiel 18:7 in Panjabi 7 ਨਾ ਕਿਸੇ ਨੂੰ ਦੁੱਖੀ ਕੀਤਾ, ਕਰਜ਼ਾਈ ਦੀ ਗਿਰਵੀ ਰੱਖੀ ਹੋਈ ਚੀਜ਼ ਮੋੜ ਦਿੱਤੀ ਅਤੇ ਜਬਰ ਕਰ ਕੇ ਕੁੱਝ ਖੋਹ ਨਹੀਂ ਲਿਆ ਪਰ ਭੁੱਖਿਆਂ ਨੂੰ ਆਪਣੀ ਰੋਟੀ ਖੁਆਈ ਅਤੇ ਨੰਗਿਆਂ ਨੂੰ ਕੱਪੜੇ ਪਵਾਏ ।
Ezekiel 18:16 in Panjabi 16 ਅਤੇ ਕਿਸੇ ਉੱਤੇ ਜ਼ੁਲਮ ਨਾ ਕਰੇ, ਕੋਈ ਚੀਜ਼ ਗਿਰਵੀ ਨਾ ਰੱਖੇ, ਜ਼ੁਲਮ ਕਰ ਕੇ ਕੁੱਝ ਖੋਹ ਨਾ ਲਵੇ, ਪਰ ਭੁੱਖੇ ਨੂੰ ਆਪਣੀ ਰੋਟੀ ਖੁਆਵੇ ਅਤੇ ਨੰਗੇ ਨੂੰ ਕੱਪੜੇ ਪਵਾਵੇ,
Daniel 4:27 in Panjabi 27 ਇਸ ਕਾਰਨ ਹੇ ਰਾਜਾ, ਮੇਰੀ ਸਲਾਹ ਤੁਹਾਡੇ ਮਨ ਪਸੰਦ ਹੋਵੇ ! ਤੁਸੀਂ ਆਪਣੇਂ ਪਾਪਾਂ ਨੂੰ ਧਰਮ ਨਾਲ ਅਤੇ ਆਪਣੀਆਂ ਬਦੀਆਂ ਨੂੰ ਗਰੀਬਾਂ ਉੱਤੇ ਦਯਾ ਕਰਨ ਨਾਲ ਟਾਲ ਦਿਓ । ਸ਼ਾਇਦ ਅਜਿਹਾ ਹੋਵੇ ਕਿ ਤੁਹਾਡਾ ਸੁੱਖ ਚਿਰ ਤੱਕ ਕਾਇਮ ਰਹੇ ।
Matthew 25:35 in Panjabi 35 ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,
Luke 3:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ ।
Luke 10:26 in Panjabi 26 ਯਿਸੂ ਨੇ ਉਸ ਨੂੰ ਆਖਿਆ ਕਿ ਬਿਵਸਥਾ ਵਿੱਚ ਕੀ ਲਿਖਿਆ ਹੋਇਆ ਹੈ ? ਤੂੰ ਕਿਸ ਪ੍ਰਕਾਰ ਇਸ ਨੂੰ ਪੜ੍ਹਦਾ ਹੈਂ ?
Luke 11:41 in Panjabi 41 ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁੱਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ ।
Luke 19:8 in Panjabi 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ ।
Acts 16:15 in Panjabi 15 ਅਤੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਬਪਤਿਸਮਾ ਲਿਆ ਤਾਂ ਬੇਨਤੀ ਕਰ ਕੇ ਬੋਲੀ, ਕਿ ਜੇ ਤੁਸੀਂ ਮੈਨੂੰ ਪ੍ਰਭੂ ਦੀ ਵਿਸ਼ਵਾਸਣ ਸਮਝਿਆ ਹੈ, ਤਾਂ ਮੇਰੇ ਘਰ ਵਿੱਚ ਆ ਕੇ ਰਹੋ ਅਤੇ ਉਹ ਸਾਨੂੰ ਜ਼ਬਰਦਸਤੀ ਆਪਣੇ ਘਰ ਲੈ ਗਈ ।
Acts 16:34 in Panjabi 34 ਅਤੇ ਉਨ੍ਹਾਂ ਨੂੰ ਘਰ ਲਿਆ ਕੇ ਉਨ੍ਹਾਂ ਨੂੰ ਭੋਜਨ ਕਰਵਾਇਆ ਅਤੇ ਉਸ ਨੇ ਪਰਮੇਸ਼ੁਰ ਦਾ ਵਿਸ਼ਵਾਸ ਕਰ ਕੇ ਆਪਣੇ ਸਾਰੇ ਪਰਿਵਾਰ ਸਮੇਤ ਇੱਕ ਵੱਡੀ ਖੁਸ਼ੀ ਮਨਾਈ ।
Romans 12:13 in Panjabi 13 ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ ।
Romans 12:20 in Panjabi 20 ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖਿਲਾਓ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ ।
2 Corinthians 9:6 in Panjabi 6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ ।
1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
Philemon 1:7 in Panjabi 7 ਕਿਉਂ ਜੋ ਭਰਾ, ਤੇਰੇ ਪਿਆਰ ਤੋਂ ਮੈਨੂੰ ਵੱਡਾ ਅਨੰਦ ਅਤੇ ਤਸੱਲੀ ਹੋਈ, ਇਸ ਲਈ ਜੋ ਤੇਰੇ ਕਾਰਨ ਸੰਤਾਂ ਦਾ ਦਿਲ ਤਰੋ ਤਾਜ਼ਾ ਹੋਇਆ ਹੈ ।
Hebrews 13:2 in Panjabi 2 ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ ।
James 2:15 in Panjabi 15 ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ ।
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?