Isaiah 59:12 in Panjabi 12 ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ ।
Other Translations King James Version (KJV) For our transgressions are multiplied before thee, and our sins testify against us: for our transgressions are with us; and as for our iniquities, we know them;
American Standard Version (ASV) For our transgressions are multiplied before thee, and our sins testify against us; for our transgressions are with us, and as for our iniquities, we know them:
Bible in Basic English (BBE) For our evil doings are increased before you, and our sins give witness against us: for our evil doings are with us, and we have knowledge of our sins:
Darby English Bible (DBY) For our transgressions are multiplied before thee, and our sins testify against us; for our transgressions are with us; and our iniquities, we know them:
World English Bible (WEB) For our transgressions are multiplied before you, and our sins testify against us; for our transgressions are with us, and as for our iniquities, we know them:
Young's Literal Translation (YLT) For our transgressions have been multiplied before Thee, And our sins have testified against us, For our transgressions `are' with us, And our iniquities -- we have known them.
Cross Reference Ezra 9:6 in Panjabi 6 ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ ।
Ezra 9:13 in Panjabi 13 ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ ।
Nehemiah 9:33 in Panjabi 33 ਤਾਂ ਵੀ ਜੋ ਕੁਝ ਸਾਡੇ ਉੱਤੇ ਬੀਤਿਆ ਹੈ ਉਸ ਵਿੱਚ ਤੂੰ ਧਰਮੀ ਹੈਂ, ਕਿਉਂ ਜੋ ਤੂੰ ਸਾਡੇ ਨਾਲ ਸਚਿਆਈ ਨਾਲ ਵਰਤਿਆ ਹੈ ਪਰ ਅਸੀਂ ਦੁਸ਼ਟਤਾ ਕੀਤੀ ।
Isaiah 1:4 in Panjabi 4 ਹਾਇ, ਪਾਪੀ ਕੌਮ ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁਖ ਹੋ ਗਏ ।
Isaiah 3:9 in Panjabi 9 ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਇ ਉਹਨਾਂ ਦੀ ਜਾਨ ਉੱਤੇ ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ ।
Jeremiah 3:2 in Panjabi 2 ਉਚਿਆਈਆਂ ਵੱਲ ਆਪਣੀਆਂ ਅੱਖਾਂ ਚੁੱਕ, ਤੇ ਵੇਖ ! ਉਹ ਕਿਹੜਾ ਥਾਂ ਹੈ ਜਿੱਥੇ ਤੂੰ ਭਿੱਟੀ ਨਹੀਂ ਗਈ ? ਤੂੰ ਰਾਹਾਂ ਵਿੱਚ ਉਹਨਾਂ ਲਈ ਬੈਠੀ, ਜਿਵੇਂ ਕੋਈ ਅਰਬੀ ਉਜਾੜ ਵਿੱਚ । ਤੂੰ ਆਪਣੇ ਜ਼ਨਾਹ ਤੇ ਬੁਰਿਆਈ ਨਾਲ ਦੇਸ ਨੂੰ ਭਰਿਸ਼ਟ ਕੀਤਾ ।
Jeremiah 5:3 in Panjabi 3 ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ । ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ ।
Jeremiah 5:25 in Panjabi 25 ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ ।
Jeremiah 7:8 in Panjabi 8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Jeremiah 14:7 in Panjabi 7 ਭਾਵੇਂ ਸਾਡੀਆਂ ਬੁਰਿਆਈਆਂ ਸਾਡੇ ਵਿਰੁੱਧ ਗਵਾਹੀ ਦਿੰਦੀਆਂ ਹਨ, ਹੇ ਯਹੋਵਾਹ, ਆਪਣੇ ਨੇਮ ਦੇ ਨਮਿੱਤ ਕੁਝ ਕਰ, ਕਿਉਂ ਜੋ ਸਾਡੀਆਂ ਹੇਰੀਆਂ ਫੇਰੀਆਂ ਬਹੁਤ ਹਨ, ਅਸੀਂ ਤੇਰਾ ਪਾਪ ਕੀਤਾ ।
Ezekiel 5:6 in Panjabi 6 ਉਸ ਨੇ ਮੇਰੇ ਨਿਆਵਾਂ ਦੇ ਵਿਰੁੱਧ ਵਿਦਰੋਹੀ ਹੋ ਕੇ ਦੂਜੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕੀਤੀ ਅਤੇ ਮੇਰੀਆਂ ਬਿਧੀਆਂ ਦੇ ਵਿਰੁੱਧ ਆਲੇ-ਦੁਆਲੇ ਦੇ ਦੇਸਾਂ ਨਾਲੋਂ ਵਧੇਰੇ ਬੁਰਿਆਈ ਕੀਤੀ, ਕਿਉਂ ਜੋ ਉਹਨਾਂ ਨੇ ਮੇਰੇ ਨਿਆਵਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਅਨੁਸਾਰ ਨਹੀਂ ਚੱਲੇ ।
Ezekiel 7:23 in Panjabi 23 ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ ।
Ezekiel 8:8 in Panjabi 8 ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ ।
Ezekiel 16:51 in Panjabi 51 ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾ ਨਿਰਦੋਸ਼ੀ ਹਨ ।
Ezekiel 22:2 in Panjabi 2 ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ ।
Ezekiel 22:24 in Panjabi 24 ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ ?
Ezekiel 23:2 in Panjabi 2 ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ ।
Ezekiel 24:6 in Panjabi 6 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਉਸ ਖੂਨੀ ਸ਼ਹਿਰ ਉੱਤੇ ਅਫ਼ਸੋਸ ਅਤੇ ਉਸ ਕੜਾਹੇ ਉੱਤੇ ਜਿਸ ਵਿੱਚ ਜੰਗਾਲ ਲੱਗਾ ਹੈ ਅਤੇ ਉਹ ਦਾ ਜੰਗਾਲ ਲਾਹਿਆ ਨਹੀਂ ਗਿਆ । ਇੱਕ-ਇੱਕ ਟੋਟਾ ਕਰਕੇ ਉਸ ਵਿੱਚੋਂ ਕੱਢ ਅਤੇ ਉਸ ਉੱਤੇ ਪਰਚੀਆਂ ਨਾ ਪਾਈਆਂ ਜਾਣ ।
Daniel 9:5 in Panjabi 5 ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ, ਅਸੀਂ ਬਦੀ ਕੀਤੀ, ਅਸੀਂ ਵਿਰੋਧ ਕੀਤਾ, ਅਸੀਂ ਤੇਰੇ ਹੁਕਮਾਂ ਅਤੇ ਤੇਰੇ ਨਿਯਮਾਂ ਤੋਂ ਫਿਰ ਗਏ ਹਾਂ !
Hosea 4:2 in Panjabi 2 ਗਾਲੀਆਂ, ਝੂਠ, ਖ਼ੂਨ ਖਰਾਬਾ, ਚੋਰੀ, ਜ਼ਨਾਹ ਹੁੰਦੇ ਹਨ, ਉਹ ਫੁੱਟ ਨਿੱਕਲਦੇ ਹਨ ਅਤੇ ਖ਼ੂਨ ਤੇ ਖ਼ੂਨ ਹੁੰਦੇ ਹਨ !
Hosea 5:5 in Panjabi 5 ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਇਸਰਾਏਲ ਅਤੇ ਅਫ਼ਰਾਈਮ ਆਪਣੀ ਬਦੀ ਦੇ ਕਾਰਨ ਠੋਕਰ ਖਾਣਗੇ, ਯਹੂਦਾਹ ਵੀ ਉਹਨਾਂ ਦੇ ਨਾਲ ਠੋਕਰ ਖਾਵੇਗਾ ।
Hosea 7:10 in Panjabi 10 ਇਸਰਾਏਲ ਦਾ ਹੰਕਾਰ ਉਹ ਦੇ ਮੂੰਹ ਉੱਤੇ ਗਵਾਹੀ ਦਿੰਦਾ ਹੈ, ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਨਹੀਂ ਮੁੜਦੇ, ਇਹ ਸਾਰੇ ਦੇ ਹੁੰਦਿਆਂ ਤੇ ਵੀ ਉਹ ਉਸ ਦੇ ਖੋਜੀ ਨਾ ਹੋਏ ।
Matthew 23:32 in Panjabi 32 ਸੋ ਤੁਸੀਂ ਆਪਣੇ ਪਿਉ-ਦਾਦਿਆਂ ਦੇ ਪਾਪ ਦੇ ਘੜੇ ਨੂੰ ਭਰੀ ਜਾਓ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
1 Thessalonians 2:15 in Panjabi 15 ਜਿਹਨਾਂ ਨੇ ਪ੍ਰਭੂ ਯਿਸੂ ਨੂੰ ਅਤੇ ਨਬੀਆਂ ਨੂੰ ਵੀ ਮਾਰ ਸੁੱਟਿਆ ਅਤੇ ਸਾਨੂੰ ਕੱਢ ਦਿੱਤਾ । ਉਹ ਪਰਮੇਸ਼ੁਰ ਨੂੰ ਚੰਗੇ ਨਹੀਂ ਲੱਗਦੇ ਅਤੇ ਸਭਨਾਂ ਮਨੁੱਖਾਂ ਦੇ ਵਿਰੋਧੀ ਹਨ ।