Isaiah 59:13 in Panjabi 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ ।
Other Translations King James Version (KJV) In transgressing and lying against the LORD, and departing away from our God, speaking oppression and revolt, conceiving and uttering from the heart words of falsehood.
American Standard Version (ASV) transgressing and denying Jehovah, and turning away from following our God, speaking oppression and revolt, conceiving and uttering from the heart words of falsehood.
Bible in Basic English (BBE) We have gone against the Lord, and been false to him, turning away from our God, our words have been uncontrolled, and in our hearts are thoughts of deceit.
Darby English Bible (DBY) in transgressing and lying against Jehovah, and departing away from our God, speaking oppression and revolt, conceiving and uttering from the heart words of falsehood.
World English Bible (WEB) transgressing and denying Yahweh, and turning away from following our God, speaking oppression and revolt, conceiving and uttering from the heart words of falsehood.
Young's Literal Translation (YLT) Transgressing, and lying against Jehovah, And removing from after our God, Speaking oppression and apostacy, Conceiving and uttering from the heart Words of falsehood.
Cross Reference Psalm 18:21 in Panjabi 21 ਕਿਉਂ ਜੋ ਮੈਂ ਯਹੋਵਾਹ ਦੇ ਰਾਹਾਂ ਦੀ ਪਾਲਣਾ ਕੀਤੀ, ਅਤੇ ਬਦੀ ਕਰਕੇ ਆਪਣੇ ਪਰਮੇਸ਼ੁਰ ਤੋਂ ਬੇਮੁੱਖ ਨਹੀਂ ਹੋਇਆ ।
Psalm 78:36 in Panjabi 36 ਉਨ੍ਹਾਂ ਨੇ ਆਪਣੇ ਮੂੰਹ ਨਾਲ ਲੱਲੋ ਪੱਤੋ ਕੀਤੀ, ਅਤੇ ਆਪਣੀ ਜ਼ਬਾਨ ਦੇ ਨਾਲ ਉਸ ਦੇ ਲਈ ਝੂਠ ਮਾਰਿਆ,
Proverbs 30:9 in Panjabi 9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ “ਯਹੋਵਾਹ ਕੌਣ ਹੈ” ? ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ ।
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 31:6 in Panjabi 6 ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ ।
Isaiah 32:6 in Panjabi 6 ਮੂਰਖ ਤਾਂ ਮੂਰਖਤਾਈ ਦੀਆਂ ਗੱਲਾਂ ਕਰੇਗਾ, ਅਤੇ ਉਹ ਦਾ ਮਨ ਬਦੀ ਸੋਚੇਗਾ, ਭਈ ਉਹ ਕੁਫ਼ਰ ਬਕੇ ਅਤੇ ਯਹੋਵਾਹ ਦੇ ਵਿਖੇ ਗਲਤ ਬਚਨ ਬੋਲੇ, ਅਤੇ ਭੁੱਖੇ ਦੀ ਜਾਨ ਨੂੰ ਖਾਲੀ ਰੱਖੇ, ਅਤੇ ਤਿਹਾਏ ਦਾ ਪਾਣੀ ਰੋਕ ਲਵੇ ।
Isaiah 48:8 in Panjabi 8 ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ ।
Isaiah 57:11 in Panjabi 11 ਤੂੰ ਕਿਸ ਤੋਂ ਐਨਾ ਸਹਿਮੀ ਅਤੇ ਡਰੀ ਕਿ ਤੂੰ ਝੂਠ ਬੋਲੀ ਅਤੇ ਮੈਨੂੰ ਯਾਦ ਨਾ ਕੀਤਾ, ਨਾ ਹੀ ਮੇਰੇ ਉੱਤੇ ਧਿਆਨ ਦਿੱਤਾ ? ਕੀ ਮੈਂ ਬਹੁਤ ਸਮੇਂ ਤੱਕ ਚੁੱਪ ਨਾ ਰਿਹਾ ? ਪਰ ਤੂੰ ਮੇਰੇ ਤੋਂ ਨਾ ਡਰੀ ।
Isaiah 59:3 in Panjabi 3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ ।
Jeremiah 2:13 in Panjabi 13 ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ,- ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ ।
Jeremiah 2:19 in Panjabi 19 ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਤੈ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ ।
Jeremiah 3:10 in Panjabi 10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ ।
Jeremiah 3:20 in Panjabi 20 ਸੱਚ-ਮੁੱਚ ਜਿਵੇਂ ਕੋਈ ਔਰਤ ਆਪਣੇ ਭਰਤੇ ਨਾਲ ਬੇਈਮਾਨੀ ਕਰਦੀ ਹੈ, ਹੇ ਇਸਰਾਏਲ ਦੇ ਘਰਾਣੇ, ਤਿਵੇਂ ਹੀ ਤੁਸੀਂ ਮੇਰੇ ਨਾਲ ਬੇਈਮਾਨੀ ਕੀਤੀ, ਯਹੋਵਾਹ ਦਾ ਵਾਕ ਹੈ ।
Jeremiah 5:23 in Panjabi 23 ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ ।
Jeremiah 9:2 in Panjabi 2 ਕਾਸ਼ ਕਿ ਮੇਰੇ ਕੋਲ ਉਜਾੜ ਵਿੱਚ ਰਾਹੀਆਂ ਲਈ ਟਿਕਾਣਾ ਹੁੰਦਾ ! ਤਦ ਮੈਂ ਪਰਜਾ ਨੂੰ ਛੱਡ ਦਿੰਦਾ, ਅਤੇ ਉਹਨਾਂ ਵਿੱਚੋਂ ਚੱਲਿਆ ਜਾਂਦਾ ! ਕਿਉਂ ਜੋ ਉਹ ਸਾਰਿਆਂ ਦੇ ਸਾਰੇ ਜ਼ਨਾਹਕਾਰ ਹਨ, ਉਹ ਬੇਈਮਾਨਾਂ ਦੀ ਟੋਲੀ ਹਨ ।
Jeremiah 17:13 in Panjabi 13 ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ । ਉਹ “ ਮੇਰੇ ਫਿਰਤੂ “ ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ ।
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
Jeremiah 42:20 in Panjabi 20 ਕਿਉਂ ਜੋ ਤੁਸੀਂ ਆਪਣੀਆਂ ਜਾਨਾਂ ਨਾਲ ਧੋਖਾ ਕਮਾਇਆ ਹੈ ਜਦੋਂ ਤੁਸੀਂ ਮੈਨੂੰ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਭੇਜਿਆ ਕਿ “ ਸਾਡੇ ਲਈ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਅਤੇ ਸਭ ਕੁਝ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਖੇਗਾ ਤਿਵੇਂ ਸਾਨੂੰ ਦੱਸ ਤੇ ਅਸੀਂ ਕਰਾਂਗੇ “
Ezekiel 6:9 in Panjabi 9 ਜਿਹੜੇ ਤੁਹਾਡੇ ਵਿੱਚੋਂ ਬਚ ਜਾਣਗੇ ਉਹ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਜਿੱਥੇ ਉਹ ਗੁਲਾਮ ਹੋ ਕੇ ਜਾਣਗੇ, ਉਹ ਮੈਨੂੰ ਚੇਤੇ ਕਰਨਗੇ, ਜਦੋਂ ਮੈਂ ਉਹਨਾਂ ਦੇ ਵਿਭਚਾਰੀ ਮਨਾਂ ਤੋਂ ਜੋ ਮੇਰੇ ਤੋਂ ਦੂਰ ਹੋਏ ਅਤੇ ਉਹਨਾਂ ਦੀਆਂ ਅੱਖਾਂ ਨੂੰ ਜਿਹਨਾਂ ਨੇ ਉਹਨਾਂ ਦੇ ਬੁੱਤਾਂ ਮਗਰ ਵਿਭਚਾਰ ਕੀਤਾ, ਦੁੱਖੀ ਹੋਇਆ । ਉਹ ਆਪ ਆਪਣੇ ਸਾਰੇ ਬੁਰੇ ਕੰਮਾਂ ਦੇ ਕਾਰਨ ਜਿਹੜੇ ਉਹਨਾਂ ਨੇ ਆਪਣੀ ਸਾਰੀ ਦੁਸ਼ਟਤਾ ਨਾਲ ਕੀਤੇ, ਆਪਣੀ ਨਜ਼ਰ ਵਿੱਚ ਆਪਣੇ ਆਪ ਨੂੰ ਨਫਰਤ ਕਰਨਗੇ ।
Ezekiel 18:25 in Panjabi 25 ਫਿਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਯਹੋਵਾਹ ਦਾ ਮਾਰਗ ਠੀਕ ਨਹੀਂ ਹੈ । ਹੇ ਇਸਰਾਏਲ ਦੇ ਘਰਾਣੇ, ਸੁਣੋ ! ਕੀ ਮੇਰਾ ਮਾਰਗ ਠੀਕ ਨਹੀਂ ਹੈ ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ ?
Hosea 1:2 in Panjabi 2 ਜਦ ਯਹੋਵਾਹ ਪਹਿਲਾਂ ਹੋਸ਼ੇਆ ਦੇ ਰਾਹੀਂ ਬੋਲਿਆ, ਤਾਂ ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, ਜਾ ਕੇ ਇੱਕ ਵੇਸਵਾ ਤੀਵੀਂ ਨਾਲ ਵਿਆਹ ਕਰ । ਉਹ ਵਿਭਚਾਰ ਦੇ ਬੱਚਿਆਂ ਨੂੰ ਜਨਮ ਦੇਵੇਗੀ । ਕਿਉਂ ਜੋ ਦੇਸ ਨੇ ਯਹੋਵਾਹ ਨੂੰ ਛੱਡ ਕੇ ਵੱਡਾ ਵਿਭਚਾਰ ਕੀਤਾ ਹੈ ।
Hosea 6:7 in Panjabi 7 ਉਹਨਾਂ ਨੇ ਆਦਮ ਵਾਂਗੂੰ ਨੇਮ ਦੀ ਉਲੰਘਣਾ ਕੀਤੀ, ਉੱਥੇ ਉਹਨਾਂ ਨੇ ਮੇਰੇ ਨਾਲ ਧੋਖਾ ਕੀਤਾ ।
Hosea 7:13 in Panjabi 13 ਹਾਇ ਉਹਨਾਂ ਨੂੰ ! ਉਹ ਜੋ ਮੇਰੇ ਤੋਂ ਭਟਕ ਗਏ । ਬਰਬਾਦੀ ਉਹਨਾਂ ਲਈ ! ਉਹ ਜੋ ਮੇਰੇ ਅਪਰਾਧੀ ਹੋ ਗਏ । ਮੈਂ ਉਹਨਾਂ ਦਾ ਛੁਟਕਾਰਾ ਕਰਨਾ ਚਾਹੁੰਦਾ ਸੀ, ਪਰ ਉਹ ਮੇਰੇ ਵਿਰੁੱਧ ਝੂਠ ਬੱਕਦੇ ਸਨ ।
Hosea 11:12 in Panjabi 12 ਅਫ਼ਰਾਈਮ ਨੇ ਮੈਨੂੰ ਝੂਠ ਨਾਲ, ਅਤੇ ਇਸਰਾਏਲ ਦੇ ਘਰਾਣੇ ਨੇ ਮੈਨੂੰ ਧੋਖੇ ਨਾਲ ਘੇਰ ਲਿਆ ਹੈ । ਪਰ ਯਹੂਦਾਹ ਹੁਣ ਤੱਕ ਪਰਮੇਸ਼ੁਰ ਨਾਲ ਚੱਲਦਾ ਰਿਹਾ, ਅਤੇ ਪਵਿੱਤਰ ਪੁਰਖ ਦਾ ਵਫ਼ਾਦਾਰ ਰਿਹਾ ਹੈ ।
Matthew 10:33 in Panjabi 33 ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ ।
Matthew 12:34 in Panjabi 34 ਹੇ ਸੱਪਾਂ ਦੇ ਬੱਚਿਓ ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ ।
Mark 7:21 in Panjabi 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ,
Acts 5:3 in Panjabi 3 ਤਦ ਪਤਰਸ ਨੇ ਆਖਿਆ, ਹਨਾਨਿਯਾ, ਸ਼ੈਤਾਨ ਨੇ ਤੇਰੇ ਮਨ ਵਿੱਚ ਕਿਉਂ ਪਾਇਆ ਜੋ ਤੂੰ ਪਵਿੱਤਰ ਆਤਮਾ ਨਾਲ ਝੂਠ ਬੋਲੇਂ ਅਤੇ ਉਸ ਖੇਤ ਦੇ ਮੁੱਲ ਵਿੱਚੋਂ ਕੁੱਝ ਰੱਖ ਛੱਡੇਂ ?
Romans 3:10 in Panjabi 10 ਜਿਵੇਂ ਲਿਖਿਆ ਹੋਇਆ ਹੈ ਕੋਈ ਇੱਕ ਵੀ ਧਰਮੀ ਨਹੀਂ,
Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
Hebrews 3:12 in Panjabi 12 ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ ।
James 1:15 in Panjabi 15 ਫੇਰ ਕਾਮਨਾ ਗਰਭਵਤੀ ਹੋ ਕੇ ਪਾਪ ਨੂੰ ਜਨਮ ਦਿੰਦੀ ਹੈ, ਅਤੇ ਪਾਪ ਜਦੋਂ ਵੱਧ ਜਾਂਦਾ ਹੈ ਤਾਂ ਉਹ ਮੌਤ ਨੂੰ ਜਨਮ ਦਿੰਦਾ ਹੈ ।
James 3:6 in Panjabi 6 ਜੀਭ ਵੀ ਇੱਕ ਅੱਗ ਹੈ ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ !