Isaiah 59:18 in Panjabi 18 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ ।
Other Translations King James Version (KJV) According to their deeds, accordingly he will repay, fury to his adversaries, recompence to his enemies; to the islands he will repay recompence.
American Standard Version (ASV) According to their deeds, accordingly he will repay, wrath to his adversaries, recompense to his enemies; to the islands he will repay recompense.
Bible in Basic English (BBE) He will give them the right reward of their doings, wrath to his attackers, punishment to his haters, and even on the sea-lands he will send punishment.
Darby English Bible (DBY) According to deeds, so will he repay: fury to his adversaries, recompence to his enemies; to the islands he will repay recompence.
World English Bible (WEB) According to their deeds, accordingly he will repay, wrath to his adversaries, recompense to his enemies; to the islands he will repay recompense.
Young's Literal Translation (YLT) According to deeds -- so He repayeth. Fury to His adversaries, `their' deed to His enemies, To the isles `their' deed He repayeth.
Cross Reference Job 34:11 in Panjabi 11 ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ ।
Psalm 18:24 in Panjabi 24 ਸੋ ਯਹੋਵਾਹ ਨੇ ਨਿਗਾਹ ਕਰ ਕੇ ਮੇਰੇ ਧਰਮ ਦੇ ਅਨੁਸਾਰ, ਅਤੇ ਮੇਰੇ ਹੱਥਾਂ ਦੀ ਸੁੱਚਮਤਾਈ ਦੇ ਅਨੁਸਾਰ ਮੈਨੂੰ ਵੱਟਾ ਦਿੱਤਾ ।
Psalm 21:8 in Panjabi 8 ਤੇਰਾ ਹੱਥ ਤੇਰੇ ਸਾਰੇ ਵੈਰੀਆਂ ਨੂੰ ਲੱਭ ਕੇ ਕੱਢੇਗਾ, ਤੇਰਾ ਸੱਜਾ ਹੱਥ ਤੇਰੇ ਦੁਸ਼ਮਣਾਂ ਨੂੰ ਲੱਭ ਲਵੇਗਾ ।
Psalm 62:12 in Panjabi 12 ਹੇ ਪ੍ਰਭੂ, ਦਯਾ ਵੀ ਤੇਰੀ ਹੀ ਹੈ, ਕਿਉਂ ਜੋ ਤੂੰ ਹਰ ਮਨੁੱਖ ਨੂੰ ਉਹ ਦੀਆਂ ਕੀਤੀਆਂ ਅਨੁਸਾਰ ਫਲ ਦਿੰਦਾ ਹੈਂ ।
Isaiah 1:24 in Panjabi 24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਆਹ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ !
Isaiah 49:25 in Panjabi 25 ਪਰ ਯਹੋਵਾਹ ਇਹ ਆਖਦਾ ਹੈ, ਸੂਰਮਿਆਂ ਦੇ ਕੈਦੀ ਲੈ ਲਏ ਜਾਣਗੇ, ਅਤੇ ਜ਼ਾਲਮ ਦੀ ਲੁੱਟ ਉਹ ਦੇ ਹੱਥੋਂ ਲੈ ਲਈ ਜਾਵੇਗੀ, ਤੇਰੇ ਨਾਲ ਝਗੜਨ ਵਾਲਿਆਂ ਨਾਲ ਮੈਂ ਝਗੜਾਂਗਾ, ਅਤੇ ਤੇਰੇ ਪੁੱਤਰਾਂ ਨੂੰ ਮੈਂ ਬਚਾਵਾਂਗਾ ।
Isaiah 63:3 in Panjabi 3 ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ-ਦੇਸ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ । ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ !
Isaiah 63:6 in Panjabi 6 ਮੈਂ ਆਪਣੇ ਕ੍ਰੋਧ ਵਿੱਚ ਲੋਕਾਂ ਨੂੰ ਲਤਾੜਿਆ, ਮੈਂ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਤਵਾਲੇ ਕੀਤਾ, ਅਤੇ ਉਹਨਾਂ ਦਾ ਲਹੂ ਧਰਤੀ ਉੱਤੇ ਵਹਾਇਆ ।
Isaiah 66:15 in Panjabi 15 ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
Jeremiah 17:10 in Panjabi 10 ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ ।
Jeremiah 50:29 in Panjabi 29 ਧਣੁਖ ਦੇ ਘਾਗਾਂ ਨੂੰ ਸਾਰੇ ਜਿਹੜੇ ਧਣੁਖ ਝੁਕਾਉਂਦੇ ਹਨ ਬਾਬਲ ਦੇ ਵਿਰੁੱਧ ਬੁਲਾ ਲਓ । ਉਹ ਉਸ ਦੇ ਆਲੇ-ਦੁਆਲੇ ਤੰਬੂ ਲਾਉਣ, ਕੋਈ ਨਾ ਹੋਵੇ ਜਿਹੜਾ ਬਚ ਜਾਵੇ ! ਉਸ ਦੇ ਕੰਮ ਦਾ ਵੱਟਾ ਉਸ ਨੂੰ ਦਿਓ । ਉਹ ਦੇ ਅਨੁਸਾਰ ਜੋ ਉਸ ਨੇ ਕੀਤਾ ਉਸ ਦੇ ਨਾਲ ਕਰੋ ਕਿਉਂ ਜੋ ਉਸ ਯਹੋਵਾਹ ਦੇ ਵਿਰੁੱਧ ਹੰਕਾਰ ਕੀਤਾ, ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ
Lamentations 4:11 in Panjabi 11 ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ ।
Ezekiel 5:13 in Panjabi 13 ਇਸ ਤਰ੍ਹਾਂ ਮੇਰਾ ਕ੍ਰੋਧ ਪੂਰਾ ਹੋਵੇਗਾ, ਤਦ ਮੇਰਾ ਗੁੱਸਾ ਉਹਨਾਂ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੈਨੂੰ ਸ਼ਾਂਤੀ ਹੋਵੇਗੀ । ਜਦੋਂ ਮੈਂ ਉਹਨਾਂ ਉੱਤੇ ਆਪਣਾ ਕਹਿਰ ਪੂਰਾ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਨੇ ਆਪਣੀ ਅਣਖ ਨਾਲ ਇਹ ਸਭ ਕੁੱਝ ਆਖਿਆ ਸੀ ।
Ezekiel 6:12 in Panjabi 12 ਜਿਹੜਾ ਦੂਰ ਹੈ ਉਹ ਮਰੀ ਨਾਲ ਅਤੇ ਜਿਹੜਾ ਨੇੜੇ ਹੈ ਤਲਵਾਰ ਨਾਲ ਮਰੇਗਾ ਅਤੇ ਉਹ ਜਿਹੜਾ ਬਾਕੀ ਹੈ ਅਤੇ ਜੀਉਂਦਾ ਹੈ, ਉਹ ਕਾਲ ਨਾਲ ਮਰੇਗਾ, ਇਸ ਤਰ੍ਹਾਂ ਮੈਂ ਉਹਨਾਂ ਉੱਤੇ ਆਪਣੇ ਕਹਿਰ ਨੂੰ ਪੂਰਾ ਕਰਾਂਗਾ ।
Ezekiel 38:18 in Panjabi 18 ਉਸ ਦਿਨ ਅਜਿਹਾ ਹੋਵੇਗਾ ਕਿ ਜਦੋਂ ਗੋਗ ਇਸਰਾਏਲ ਦੀ ਭੂਮੀ ਉੱਤੇ ਚੜ੍ਹਾਈ ਕਰੇਗਾ ਤਾਂ ਮੇਰਾ ਗੁੱਸਾ ਜ਼ੋਰ ਨਾਲ ਚੜ੍ਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Nahum 1:2 in Panjabi 2 ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ !
Matthew 16:27 in Panjabi 27 ਕਿਉਂ ਜੋ ਮਨੁੱਖ ਦਾ ਪੁੱਤਰ ਆਪਣੇ ਦੂਤਾਂ ਸਮੇਤ ਆਪਣੇ ਪਿਤਾ ਦੀ ਮਹਿਮਾ ਨਾਲ ਮੁੜ ਆਵੇਗਾ ਅਤੇ ਉਸ ਸਮੇਂ ਉਹ ਹਰੇਕ ਨੂੰ ਉਹ ਦੀ ਕਰਨੀ ਦਾ ਫਲ ਦੇਵੇਗਾ ।
Luke 19:27 in Panjabi 27 ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ !
Luke 21:22 in Panjabi 22 ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ ।
Romans 2:6 in Panjabi 6 ਉਹ ਹਰੇਕ ਨੂੰ ਉਹ ਦੇ ਕੰਮਾਂ ਦੇ ਅਨੁਸਾਰ ਫਲ ਦੇਵੇਗਾ ।
Revelation 16:19 in Panjabi 19 ਤਾਂ ਉਹ ਵੱਡੀ ਨਗਰੀ ਤਿੰਨ ਟੋਟੇ ਹੋ ਗਈ ਅਤੇ ਕੌਮਾਂ ਦੇ ਨਗਰ ਢਹਿ ਗਏ ਅਤੇ ਉਹ ਵੱਡੀ ਨਗਰੀ ਬਾਬੁਲ ਪਰਮੇਸ਼ੁਰ ਦੇ ਹਜ਼ੂਰ ਚੇਤੇ ਆਈ ਕਿ ਆਪਣੇ ਅੱਤ ਵੱਡੇ ਕ੍ਰੋਧ ਦੀ ਮੈਂ ਦਾ ਪਿਆਲਾ ਉਹ ਨੂੰ ਦੇਵੇ ।
Revelation 19:15 in Panjabi 15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ ।
Revelation 20:12 in Panjabi 12 ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ ।