Isaiah 59:6 in Panjabi 6 ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ ।
Other Translations King James Version (KJV) Their webs shall not become garments, neither shall they cover themselves with their works: their works are works of iniquity, and the act of violence is in their hands.
American Standard Version (ASV) Their webs shall not become garments, neither shall they cover themselves with their works: their works are works of iniquity, and the act of violence is in their hands.
Bible in Basic English (BBE) Their twisted threads will not make clothing, and their works will give them nothing for covering themselves: their works are works of sin, and violent acts are in their hands.
Darby English Bible (DBY) Their webs shall not become garments, neither shall they cover themselves with their works; their works are works of iniquity, and the act of violence is in their hands.
World English Bible (WEB) Their webs shall not become garments, neither shall they cover themselves with their works: their works are works of iniquity, and the act of violence is in their hands.
Young's Literal Translation (YLT) Their webs become not a garment, Nor do they cover themselves with their works, Their works `are' works of iniquity, And a deed of violence `is' in their hands.
Cross Reference Genesis 6:11 in Panjabi 11 ਧਰਤੀ ਪਰਮੇਸ਼ੁਰ ਦੇ ਅੱਗੇ ਵਿਗੜੀ ਹੋਈ ਸੀ ਅਤੇ ਜ਼ੁਲਮ ਨਾਲ ਭਰੀ ਹੋਈ ਸੀ ।
Job 8:14 in Panjabi 14 ਉਸ ਦੀ ਆਸ ਦਾ ਮੁੱਢ ਟੁੱਟ ਜਾਂਦਾ ਹੈ, ਅਤੇ ਜਿਸ ਉੱਤੇ ਉਹ ਭਰੋਸਾ ਕਰਦਾ ਹੈ ਉਹ ਮੱਕੜੀ ਦਾ ਜਾਲਾ ਠਹਿਰਦਾ ਹੈ ।
Psalm 58:2 in Panjabi 2 ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ,ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ ?
Isaiah 5:7 in Panjabi 7 ਸੈਨਾਂ ਦੇ ਯਹੋਵਾਹ ਦਾ ਅੰਗੂਰੀ ਬਾਗ ਤਾਂ ਇਸਰਾਏਲ ਦਾ ਘਰਾਣਾ ਹੈ, ਅਤੇ ਯਹੂਦਾਹ ਦੇ ਮਨੁੱਖ ਉਹ ਦਾ ਮਨ ਭਾਉਂਦਾ ਬੂਟਾ ਹੈ । ਉਸ ਨੇ ਨਿਆਂ ਨੂੰ ਉਡੀਕਿਆ, ਅਤੇ ਵੇਖੋ, ਖੂਨ ਵੇਖਿਆ ! ਧਰਮ ਦੀ ਆਸ ਲਈ, ਅਤੇ ਵੇਖੋ, ਦੁਹਾਈ ਦੀ ਅਵਾਜ਼ ਸੁਣੀ ।
Isaiah 28:18 in Panjabi 18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ ।
Isaiah 30:1 in Panjabi 1 ਹਾਇ ਵਿਦਰੋਹੀ ਬਾਲਕਾਂ ਉੱਤੇ ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,
Isaiah 30:12 in Panjabi 12 ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,
Isaiah 57:12 in Panjabi 12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ ।
Isaiah 58:4 in Panjabi 4 ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ ।
Isaiah 64:6 in Panjabi 6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ । ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ ।
Jeremiah 6:7 in Panjabi 7 ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ । ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਉ ਹਨ ।
Ezekiel 7:11 in Panjabi 11 ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ । ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁੱਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ ।
Ezekiel 7:23 in Panjabi 23 ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ ।
Amos 3:10 in Panjabi 10 ਯਹੋਵਾਹ ਦਾ ਬਚਨ ਹੈ, “ਜਿਹੜੇ ਆਪਣੇ ਗੜ੍ਹਾਂ ਵਿੱਚ ਹਨੇਰ ਅਤੇ ਲੁੱਟ ਦਾ ਮਾਲ ਜਮ੍ਹਾਂ ਕਰਦੇ ਹਨ, ਉਹ ਨੇਕੀ ਕਰਨਾ ਨਹੀਂ ਜਾਣਦੇ ।”
Amos 6:3 in Panjabi 3 ਤੁਸੀਂ ਜੋ ਬਿਪਤਾ ਦਾ ਦਿਨ ਦੂਰ ਕਰਦੇ ਹੋ ਅਤੇ ਜ਼ੁਲਮ ਦੀ ਗੱਦੀ ਨੂੰ ਨੇੜੇ ਲੈ ਆਉਂਦੇ ਹੋ !
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Micah 2:8 in Panjabi 8 ਪਰ ਕੱਲ ਦੀ ਗੱਲ ਹੈ ਕਿ ਮੇਰੀ ਪਰਜਾ ਵੈਰੀ ਬਣ ਕੇ ਮੇਰੇ ਵਿਰੁੱਧ ਉੱਠੀ ਹੈ, ਤੁਸੀਂ ਉਸ ਮਨੁੱਖ ਦੇ ਉੱਤੋਂ ਕੱਪੜੇ ਅਤੇ ਚੱਦਰ ਖਿੱਚ ਲੈਂਦੇ ਹੋ, ਜੋ ਚੈਨ ਨਾਲ ਲੜਾਈ ਦੇ ਖਿਆਲ ਤੋਂ ਵੀ ਦੂਰ ਰਹਿ ਕੇ ਲੰਘਦਾ ਹੈ ।
Micah 3:1 in Panjabi 1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ ?
Micah 6:12 in Panjabi 12 ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ ।
Habakkuk 1:2 in Panjabi 2 ਹੇ ਯਹੋਵਾਹ, ਮੈਂ ਕਦ ਤੱਕ ਤੇਰੀ ਦੁਹਾਈ ਦੇਵਾਂ ਅਤੇ ਤੂੰ ਨਾ ਸੁਣੇਂਗਾ ? ਜਾਂ ਮੈਂ ਕਦ ਤੱਕ ਤੇਰੇ ਅੱਗੇ ''ਜ਼ੁਲਮ, ਜ਼ੁਲਮ'' ਚਿੱਲਾਵਾਂ, ਅਤੇ ਤੂੰ ਨਾ ਬਚਾਵੇਂਗਾ ?
Zephaniah 1:9 in Panjabi 9 ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ ।
Zephaniah 3:3 in Panjabi 3 ਉਸ ਦੇ ਹਾਕਮ ਉਸ ਦੇ ਵਿੱਚ ਗੱਜਦੇ ਬਬਰ ਸ਼ੇਰ ਵਾਂਗੂੰ ਹਨ, ਉਸ ਦੇ ਨਿਆਈ ਸ਼ਾਮ ਨੂੰ ਸ਼ਿਕਾਰ ਕਰਨ ਵਾਲੇ ਬਘਿਆੜ ਹਨ, ਜੋ ਸਵੇਰ ਤੱਕ ਕੁਝ ਨਹੀਂ ਛੱਡਦੇ !
Romans 3:20 in Panjabi 20 ਇਸ ਲਈ ਜੋ ਉਹ ਦੇ ਸਾਹਮਣੇ ਬਿਵਸਥਾ ਦੇ ਕੰਮਾਂ ਤੋਂ ਕੋਈ ਇਨਸਾਨ ਧਰਮੀ ਨਹੀਂ ਠਹਿਰੇਗਾ, ਕਿਉਂ ਜੋ ਬਿਵਸਥਾ ਦੇ ਰਾਹੀਂ ਪਾਪ ਦੀ ਪਛਾਣ ਹੁੰਦੀ ਹੈ ।
Romans 4:6 in Panjabi 6 ਜਿਵੇਂ ਦਾਊਦ ਵੀ ਉਸ ਮਨੁੱਖ ਨੂੰ ਧੰਨ ਆਖਦਾ ਹੈ, ਜਿਹ ਨੂੰ ਪਰਮੇਸ਼ੁਰ ਕਰਮਾਂ ਦੇ ਬਿਨ੍ਹਾਂ ਧਰਮੀ ਠਹਿਰਾਉਂਦਾ ਹੈ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।