Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Other Translations King James Version (KJV) Thy people also shall be all righteous: they shall inherit the land for ever, the branch of my planting, the work of my hands, that I may be glorified.
American Standard Version (ASV) Thy people also shall be all righteous; they shall inherit the land for ever, the branch of my planting, the work of my hands, that I may be glorified.
Bible in Basic English (BBE) Your people will all be upright, the land will be their heritage for ever; the branch of my planting, the work of my hands, to be for my glory.
Darby English Bible (DBY) Thy people also shall be all righteous: they shall possess the land for ever -- the branch of my planting, the work of my hands, that I may be glorified.
World English Bible (WEB) Your people also shall be all righteous; they shall inherit the land forever, the branch of my planting, the work of my hands, that I may be glorified.
Young's Literal Translation (YLT) And thy people `are' all of them righteous, To the age they possess the earth, A branch of My planting, A work of My hands, to be beautified.
Cross Reference Psalm 37:11 in Panjabi 11 ਪਰ ਹਲੀਮ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ ।
Psalm 37:22 in Panjabi 22 ਉਹ ਦੇ ਮੁਬਾਰਕ ਲੋਕ ਧਰਤੀ ਦੇ ਵਾਰਸ ਹੋਣਗੇ, ਪਰ ਉਹ ਦੇ ਸਰਾਪੀ ਕੱਢ ਦਿੱਤੇ ਜਾਣਗੇ ।
Psalm 92:13 in Panjabi 13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ ।
Isaiah 4:3 in Panjabi 3 ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ ।
Isaiah 19:25 in Panjabi 25 ਜਿਨ੍ਹਾਂ ਨੂੰ ਸੈਨਾਂ ਦੇ ਯਹੋਵਾਹ ਨੇ ਇਹ ਆਖ ਕੇ ਬਰਕਤ ਦਿੱਤੀ ਕਿ ਮਿਸਰ ਮੇਰੀ ਪਰਜਾ ਅਤੇ ਅੱਸ਼ੂਰ ਮੇਰੀ ਦਸਤਕਾਰੀ ਅਤੇ ਇਸਰਾਏਲ ਮੇਰੀ ਮੀਰਾਸ ਮੁਬਾਰਕ ਹੋਵੇ ।
Isaiah 29:23 in Panjabi 23 ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈ ਮੰਨਣਗੇ ।
Isaiah 43:7 in Panjabi 7 ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ ।
Isaiah 43:21 in Panjabi 21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 45:11 in Panjabi 11 ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ ?
Isaiah 49:3 in Panjabi 3 ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ ।
Isaiah 51:2 in Panjabi 2 ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਾਂ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 57:13 in Panjabi 13 ਜਦ ਤੂੰ ਚਿੱਲਾਏਂ, ਤਾਂ ਤੇਰੇ ਬੁੱਤਾਂ ਦਾ ਟੋਲਾ ਤੈਨੂੰ ਛੁਡਾਵੇ । ਪਰ ਹਵਾ ਉਨ੍ਹਾਂ ਸਾਰਿਆਂ ਨੂੰ ਚੁੱਕ ਕੇ ਲੈ ਜਾਵੇਗੀ, ਅਤੇ ਇੱਕ ਫੂਕ ਨਾਲ ਉਹ ਉੱਡ ਜਾਣਗੇ, ਪਰ ਜੋ ਮੇਰੀ ਸ਼ਰਨ ਆਉਂਦਾ ਹੈ, ਉਹ ਧਰਤੀ ਉੱਤੇ ਕਬਜ਼ਾ ਕਰੇਗਾ, ਅਤੇ ਮੇਰੇ ਪਵਿੱਤਰ ਪਹਾੜ ਦਾ ਅਧਿਕਾਰੀ ਹੋਵੇਗਾ ।
Isaiah 61:3 in Panjabi 3 ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ ।
Isaiah 61:7 in Panjabi 7 ਤੁਹਾਡੀ ਲਾਜ ਦੇ ਬਦਲੇ ਤੁਹਾਨੂੰ ਦੁਗਣਾ ਹਿੱਸਾ ਮਿਲੇਗਾ, ਬੇਪਤੀ ਦੇ ਬਦਲੇ ਤੁਸੀਂ ਆਪਣੇ ਹਿੱਸੇ ਵਿੱਚ ਮੌਜ ਮਾਣੋਗੇ, ਇਸ ਲਈ ਤੁਸੀਂ ਆਪਣੇ ਦੇਸ ਵਿੱਚ ਦੁਗਣੇ ਹਿੱਸੇ ਦੇ ਅਧਿਕਾਰੀ ਹੋਵੋਗੇ, ਸਦੀਪਕ ਅਨੰਦ ਤੁਹਾਡਾ ਹੋਵੇਗਾ ।
Isaiah 62:4 in Panjabi 4 ਤੂੰ ਫੇਰ “ਛੱਡੀ ਹੋਈ” ਨਾ ਸਦਾਏਂਗੀ, ਨਾ ਤੇਰੀ ਧਰਤੀ ਫੇਰ “ਉਜਾੜ” ਅਖਵਾਏਗੀ, ਪਰ ਤੂੰ ਹੇਪਸੀਬਾ ਸੱਦੀ ਜਾਵੇਂਗੀ, ਅਰਥਾਤ “ਮੇਰੀ ਭਾਉਣੀ ਉਹ ਦੇ ਵਿੱਚ ਹੈ”, ਅਤੇ ਤੇਰੀ ਧਰਤੀ ਬਿਯੂਲਾਹ ਅਰਥਾਤ “ਸੁਹਾਗਣ” ਅਖਵਾਏਗੀ, ਕਿਉਂ ਜੋ ਯਹੋਵਾਹ ਤੇਰੇ ਤੋਂ ਪ੍ਰਸੰਨ ਹੈ, ਅਤੇ ਤੇਰੀ ਧਰਤੀ ਵਿਆਹੀ ਜਾਵੇਗੀ ।
Zechariah 14:20 in Panjabi 20 ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ ।
Matthew 5:5 in Panjabi 5 ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਸ ਹੋਣਗੇ ।
Matthew 15:13 in Panjabi 13 ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ ।
John 15:2 in Panjabi 2 ਹਰ ਉਹ ਟਹਿਣੀ ਜਿਹੜੀ ਫ਼ਲ ਨਹੀਂ ਦਿੰਦੀ, ਉਹ ਵੱਡ ਸੁੱਟਦਾ ਹੈ । ਉਹ ਹਰ ਟਹਿਣੀ ਨੂੰ ਚੰਗੀ ਤਰ੍ਹਾਂ ਛਾਂਗਦਾ, ਜਿਹੜੀ ਫ਼ਲ ਦਿੰਦੀ ਹੈ ਅਤੇ ਉਸ ਨੂੰ ਸਾਫ਼ ਕਰਦਾ ਹੈ ਤਾਂ ਜੋ ਉਹ ਹੋਰ ਬਹੁਤ ਸਾਰਾ ਫ਼ਲ ਦੇਵੇ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
Ephesians 2:10 in Panjabi 10 ਕਿਉਂ ਜੋ ਅਸੀਂ ਉਸ ਦੀ ਰਚਨਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਭਲੇ ਕੰਮਾਂ ਲਈ ਰਚੇ ਗਏ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਤਿਆਰ ਕੀਤੇ ਸਨ ਕਿ ਅਸੀਂ ਉਨ੍ਹਾਂ ਵਿੱਚ ਲੱਗੇ ਰਹੀਏ !
2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
2 Peter 3:13 in Panjabi 13 ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।
Revelation 21:27 in Panjabi 27 ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ ।