Isaiah 60:6 in Panjabi 6 ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇ ਜੁਆਨ ਊਠ, ਸ਼ਬਾ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ ।
Other Translations King James Version (KJV) The multitude of camels shall cover thee, the dromedaries of Midian and Ephah; all they from Sheba shall come: they shall bring gold and incense; and they shall shew forth the praises of the LORD.
American Standard Version (ASV) The multitude of camels shall cover thee, the dromedaries of Midian and Ephah; all they from Sheba shall come; they shall bring gold and frankincense, and shall proclaim the praises of Jehovah.
Bible in Basic English (BBE) You will be full of camel-trains, even the young camels of Midian and Ephah; all from Sheba will come, with gold and spices, giving word of the great acts of the Lord.
Darby English Bible (DBY) A multitude of camels shall cover thee, young camels of Midian and Ephah; all they from Sheba shall come: they shall bring gold and incense; and they shall publish the praises of Jehovah.
World English Bible (WEB) The multitude of camels shall cover you, the dromedaries of Midian and Ephah; all they from Sheba shall come; they shall bring gold and frankincense, and shall proclaim the praises of Yahweh.
Young's Literal Translation (YLT) A company of camels covereth thee, Dromedaries of Midian and Ephah, All of them from Sheba do come, Gold and frankincense they bear, And of the praises of Jehovah they proclaim the tidings.
Cross Reference Genesis 10:7 in Panjabi 7 ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸਬਾ ਅਤੇ ਦਦਾਨ ਸਨ ।
Genesis 25:3 in Panjabi 3 ਯਾਕਸਾਨ ਤੋਂ ਸਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ ।
Genesis 25:13 in Panjabi 13 ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,
Judges 6:5 in Panjabi 5 ਕਿਉਂ ਜੋ ਉਹ ਆਪਣੇ ਪਸ਼ੂਆਂ ਅਤੇ ਆਪਣਿਆਂ ਤੰਬੂਆਂ ਦੇ ਨਾਲ ਟਿੱਡੀਆਂ ਦੇ ਦਲ ਵਾਂਗ ਆਉਂਦੇ ਸਨ, ਉਹ ਅਤੇ ਉਨ੍ਹਾਂ ਦੇ ਊਠ ਅਣਗਿਣਤ ਸਨ, ਅਤੇ ਉਹ ਉਸ ਦੇਸ਼ ਵਿੱਚ ਵੜ ਕੇ ਉਸ ਨੂੰ ਉਜਾੜ ਦਿੰਦੇ ਸਨ ।
Judges 7:12 in Panjabi 12 ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗ ਅਣਗਿਣਤ ਸਨ ।
1 Kings 10:2 in Panjabi 2 ਉਹ ਵੱਡੇ ਭਾਰੀ ਕਾਫ਼ਲੇ ਦੇ ਨਾਲ ਯਰੂਸ਼ਲਮ ਵਿੱਚ ਆਈ ਅਤੇ ਮਸਾਲੇ ਨਾਲ ਲੱਦੇ ਹੋਏ ਊਠ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਨਾਲ ਸਨ । ਜਦ ਸੁਲੇਮਾਨ ਕੋਲ ਆਈ ਤਾਂ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ ।
2 Kings 8:9 in Panjabi 9 ਤਦ ਹਜ਼ਾਏਲ ਉਹ ਨੂੰ ਮਿਲਣ ਲਈ ਗਿਆ ਅਤੇ ਦੰਮਿਸਕ ਦੀ ਹਰ ਉੱਤਮ ਵਸਤੂ ਦਾ ਚੜ੍ਹਾਵਾ ਚਾਲੀਆਂ ਊਠਾਂ ਉੱਤੇ ਲੱਦ ਕੇ ਆਪਣੇ ਨਾਲ ਲੈ ਆਇਆ ਅਤੇ ਉਹ ਦੇ ਸਾਹਮਣੇ ਆਖਿਆ, ਤੇਰੇ ਪੁੱਤਰ ਅਰਾਮ ਦੇ ਰਾਜੇ ਬਨ-ਹਦਦ ਨੇ ਇਹ ਆਖ ਕੇ ਮੈਨੂੰ ਤੇਰੇ ਕੋਲ ਭੇਜਿਆ ਹੈ ਕਿ ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ ?
2 Chronicles 9:1 in Panjabi 1 ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਿਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ
Psalm 72:10 in Panjabi 10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
Psalm 72:15 in Panjabi 15 ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ ।
Isaiah 30:6 in Panjabi 6 ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਖੋਤਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ !
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 45:14 in Panjabi 14 ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ ।
Isaiah 61:6 in Panjabi 6 ਪਰ ਤੁਸੀਂ ਯਹੋਵਾਹ ਦੇ ਜਾਜਕ ਕਹਾਓਗੇ, ਲੋਕ ਤੁਹਾਨੂੰ ਸਾਡੇ ਪਰਮੇਸ਼ੁਰ ਦੇ ਸੇਵਕ ਆਖਣਗੇ, ਤੁਸੀਂ ਕੌਮਾਂ ਦਾ ਧਨ ਖਾਓਗੇ, ਅਤੇ ਉਹਨਾਂ ਦੇ ਮਾਲ-ਧਨ ਉੱਤੇ ਮਾਣ ਕਰੋਗੇ ।
Malachi 1:11 in Panjabi 11 ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 2:11 in Panjabi 11 ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਵੇਖਿਆ, ਅਤੇ ਪੈਰੀਂ ਪੈ ਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ, ਲੁਬਾਨ ਅਤੇ ਗੰਧਰਸ ਦੀ ਭੇਂਟ ਚੜਾਈ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।