Isaiah 60:9 in Panjabi 9 ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ ।
Other Translations King James Version (KJV) Surely the isles shall wait for me, and the ships of Tarshish first, to bring thy sons from far, their silver and their gold with them, unto the name of the LORD thy God, and to the Holy One of Israel, because he hath glorified thee.
American Standard Version (ASV) Surely the isles shall wait for me, and the ships of Tarshish first, to bring thy sons from far, their silver and their gold with them, for the name of Jehovah thy God, and for the Holy One of Israel, because he hath glorified thee.
Bible in Basic English (BBE) Vessels of the sea-lands are waiting for me, and the ships of Tarshish first, so that your sons may come from far, and their silver and gold with them, to the place of the name of the Lord your God, and to the Holy One of Israel, because he has made you beautiful.
Darby English Bible (DBY) For the isles shall await me, and the ships of Tarshish first, to bring thy sons from afar, their silver and their gold with them, unto the name of Jehovah thy God, and to the Holy One of Israel, for he hath glorified thee.
World English Bible (WEB) Surely the isles shall wait for me, and the ships of Tarshish first, to bring your sons from far, their silver and their gold with them, for the name of Yahweh your God, and for the Holy One of Israel, because he has glorified you.
Young's Literal Translation (YLT) Surely for Me isles do wait, And ships of Tarshish first, To bring thy sons from afar, Their silver and their gold with them, To the name of Jehovah thy God, And to the Holy One of Israel, Because He hath beautified thee.
Cross Reference Genesis 9:27 in Panjabi 27 ਪਰਮੇਸ਼ੁਰ ਯਾਫ਼ਥ ਦੀ ਪੀੜ੍ਹੀ ਨੂੰ ਵਧਾਵੇ, ਉਹ ਸ਼ੇਮ ਦੇ ਤੰਬੂਆਂ ਵਿੱਚ ਵੱਸੇ ਅਤੇ ਕਨਾਨ ਉਸ ਦਾ ਦਾਸ ਹੋਵੇ ।
Genesis 10:2 in Panjabi 2 ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ ਸਨ ।
Exodus 33:19 in Panjabi 19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਦਿਆਲ ਹਾਂ ਉਸ ਉੱਤੇ ਦਿਆਲ ਹੋਵਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਹੈ ਰਹਿਮ ਕਰਾਂਗਾ ।
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Joshua 9:9 in Panjabi 9 ਉਹਨਾਂ ਨੇ ਆਖਿਆ, ਤੁਹਾਡੇ ਦਾਸ ਇੱਕ ਬਹੁਤ ਦੂਰ ਦੇਸ ਤੋਂ ਤੁਹਾਡੇ ਪਰਮੇਸ਼ੁਰ ਦੇ ਨਾਮ ਦੇ ਕਾਰਨ ਆਏ ਹਨ ਕਿਉਂ ਜੋ ਅਸੀਂ ਉਹ ਦੀ ਧੁੰਮ ਸੁਣੀ ਹੈ ਨਾਲੇ ਜੋ ਕੁਝ ਉਹ ਨੇ ਮਿਸਰ ਵਿੱਚ ਕੀਤਾ ।
1 Kings 8:41 in Panjabi 41 ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ ।
1 Kings 10:1 in Panjabi 1 ਜਦ ਸ਼ਬਾ ਨਗਰ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਯਹੋਵਾਹ ਦੇ ਨਾਮ ਦੇ ਕਾਰਨ ਸੁਣੀ ਤਾਂ ਉਸ ਨੂੰ ਬੁਝਾਰਤਾਂ ਵਿੱਚ ਪਰਖਣ ਲਈ ਆਈ ।
1 Kings 10:22 in Panjabi 22 ਕਿਉਂ ਜੋ ਪਾਤਸ਼ਾਹ ਦਾ ਸਮੁੰਦਰ ਦੇ ਉੱਤੇ ਇੱਕ ਤਰਸ਼ੀਸ਼ੀ ਬੇੜਾ ਹੀਰਾਮ ਦੇ ਬੇੜੇ ਦੇ ਨਾਲ ਸੀ । ਤਿੰਨ ਸਾਲ ਵਿੱਚ ਇੱਕ ਵਾਰ ਇਹ ਤਰਸ਼ੀਸ਼ੀ ਬੇੜਾ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਤੇ ਮੋਰ ਲੱਦ ਕੇ ਲਿਆਉਂਦਾ ਹੁੰਦਾ ਸੀ ।
1 Kings 22:48 in Panjabi 48 ਯਹੋਸ਼ਾਫਾਟ ਨੇ ਤਰਸ਼ੀਸ਼ੀ ਜਹਾਜ਼ ਬਣਾਏ ਤਾਂ ਜੋ ਉਹ ਸੋਨੇ ਲਈ ਓਫੀਰ ਨੂੰ ਜਾਣ ਪਰ ਉਹ ਗਏ ਨਾ ਕਿਉਂ ਜੋ ਉਹ ਜਹਾਜ਼ ਅਸਯੋਨ-ਗਬਰ ਕੋਲ ਟੁੱਟ ਗਏ ।
Psalm 68:30 in Panjabi 30 ਕਾਨਿਆ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਸਾਨ੍ਹਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁਕੜੇ ਮਿੱਧਦੇ ਹਨ ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ ।
Psalm 72:10 in Panjabi 10 ਤਰਸ਼ੀਸ਼ ਅਤੇ ਟਾਪੂਆਂ ਦੇ ਰਾਜੇ ਭੇਟ ਲਿਆਉਣਗੇ, ਸ਼ਬਾ ਤੇ ਸਬਾ ਦੇ ਰਾਜੇ ਨਜ਼ਰਾਨੇ ਪਹੁੰਚਾਉਣਗੇ,
Proverbs 18:20 in Panjabi 20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ, ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ ।
Isaiah 2:16 in Panjabi 16 ਤਰਸ਼ੀਸ਼ ਦੇ ਸਾਰੇ ਜਹਾਜ਼ਾਂ ਦੇ ਵਿਰੁੱਧ, ਅਤੇ ਸਾਰੇ ਮਨਭਾਉਂਦੇ ਸਮਾਨ ਦੇ ਵਿਰੁੱਧ ਉਹ ਦਿਨ ਆਉਂਦਾ ਹੈ ।
Isaiah 11:11 in Panjabi 11 ਅਤੇ ਉਸ ਦਿਨ ਪ੍ਰਭੂ ਦੂਸਰੀ ਵਾਰੀ ਆਪਣਾ ਹੱਥ ਵਧਾ ਕੇ ਆਪਣੀ ਪਰਜਾ ਦੇ ਬਚੇ ਹੋਏ ਲੋਕਾਂ ਨੂੰ ਅੱਸ਼ੂਰ ਤੋਂ, ਮਿਸਰ ਤੋਂ, ਪਥਰੋਸ ਤੋਂ, ਕੂਸ਼ ਤੋਂ, ਏਲਾਮ ਤੋਂ, ਸ਼ਿਨਾਰ ਤੋਂ, ਹਮਾਥ ਤੋਂ ਅਤੇ ਸਮੁੰਦਰ ਦੇ ਟਾਪੂਆਂ ਤੋਂ ਮੁੱਲ ਲੈ ਕੇ ਛੁਡਾਵੇਗਾ ।
Isaiah 14:1 in Panjabi 1 ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ ।
Isaiah 42:4 in Panjabi 4 ਉਹ ਨਾ ਲੜਖੜਾਵੇਗਾ, ਨਾ ਹੌਂਸਲਾ ਛੱਡੇਗਾ, ਜਦ ਤੱਕ ਉਹ ਧਰਤੀ ਉੱਤੇ ਇਨਸਾਫ਼ ਨੂੰ ਕਾਇਮ ਨਾ ਕਰੇ, ਅਤੇ ਟਾਪੂ ਉਹ ਦੀ ਬਿਵਸਥਾ ਨੂੰ ਉਡੀਕਣਗੇ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 43:4 in Panjabi 4 ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਮਾਨ ਹੈ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ ।
Isaiah 43:6 in Panjabi 6 ਮੈਂ ਉੱਤਰ ਨੂੰ ਆਖਾਂਗਾ, ਦੇ ਦੇ ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
Isaiah 49:1 in Panjabi 1 ਹੇ ਟਾਪੂਓ, ਮੇਰੀ ਸੁਣੋ, ਹੇ ਦੂਰ ਦੀਓ ਕੌਮੋਂ, ਕੰਨ ਲਾਓ ! ਯਹੋਵਾਹ ਨੇ ਮੈਨੂੰ ਢਿੱਡੋਂ ਹੀ ਸੱਦ ਲਿਆ, ਮੇਰੀ ਮਾਂ ਦੀ ਕੁੱਖੋਂ ਉਸ ਨੇ ਮੇਰਾ ਨਾਮ ਲਿਆ ।
Isaiah 51:5 in Panjabi 5 ਮੇਰਾ ਧਰਮ ਨੇੜੇ ਹੈ, ਮੇਰਾ ਬਚਾਓ ਨਿੱਕਲਿਆ ਹੈ, ਮੇਰੀਆਂ ਭੁਜਾਂ ਲੋਕਾਂ ਦਾ ਨਿਆਂ ਕਰਨਗੀਆਂ, ਟਾਪੂ ਮੇਰੀ ਉਡੀਕ ਕਰਨਗੇ, ਅਤੇ ਮੇਰੀ ਭੁਜਾ ਉੱਤੇ ਆਸ ਰੱਖਣਗੇ ।
Isaiah 52:1 in Panjabi 1 ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭ੍ਰਿਸ਼ਟ ਤੇਰੇ ਵਿੱਚ ਨਾ ਆਵੇਗਾ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Isaiah 57:17 in Panjabi 17 ਮੈਂ ਉਹ ਦੇ ਲੋਭ ਦੀ ਬੁਰਿਆਈ ਦੇ ਕਾਰਨ ਕ੍ਰੋਧਵਾਨ ਹੋਇਆ, ਮੈਂ ਉਹ ਨੂੰ ਮਾਰਿਆ, ਮੈਂ ਆਪਣਾ ਮੂੰਹ ਲੁਕਾਇਆ, ਮੈਂ ਕ੍ਰੋਧਵਾਨ ਹੋਇਆ, ਪਰ ਫੇਰ ਵੀ ਉਹ ਆਪਣੀ ਮਨ ਦੀ ਮਰਜ਼ੀ ਵਿੱਚ ਭਟਕਦੇ ਗਏ ।
Isaiah 60:4 in Panjabi 4 ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 3:17 in Panjabi 17 ਉਸ ਵੇਲੇ ਉਹ ਯਰੂਸ਼ਲਮ ਨੂੰ “ ਯਹੋਵਾਹ ਦਾ ਸਿੰਘਾਸਣ “ ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ । ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
Jeremiah 30:19 in Panjabi 19 ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ ।
Zephaniah 2:11 in Panjabi 11 ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ ।
Zechariah 14:14 in Panjabi 14 ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇਕੱਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ ।
Luke 2:32 in Panjabi 32 ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ ਹੋਵੇ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
2 Corinthians 8:4 in Panjabi 4 ਅਤੇ ਉਨ੍ਹਾਂ ਨੇ ਵੱਡੀਆਂ ਮਿੰਨਤਾਂ ਨਾਲ ਸਾਡੇ ਅੱਗੇ ਇਹ ਬੇਨਤੀ ਕੀਤੀ ਜੋ ਸਾਡੀ ਵੀ ਉਸ ਪੁੰਨ ਦੇ ਕੰਮ ਅਤੇ ਉਸ ਸੇਵਾ ਵਿੱਚ ਜਿਹੜੀ ਸੰਤਾਂ ਦੇ ਲਈ ਹੈ ਭਾਗੀਦਾਰੀ ਹੋਵੇ ।
Galatians 3:26 in Panjabi 26 ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ ।
Galatians 4:26 in Panjabi 26 ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ ।