Isaiah 63:15 in Panjabi 15 ਸਵਰਗ ਤੋਂ ਨਿਗਾਹ ਮਾਰ ਅਤੇ ਵੇਖ, ਆਪਣੇ ਪਵਿੱਤਰ ਅਤੇ ਸ਼ਾਨਦਾਰ ਭਵਨ ਤੋਂ, ਤੇਰੀ ਅਣਖ ਅਤੇ ਤੇਰੀਆਂ ਸ਼ਕਤੀਆਂ ਕਿੱਥੇ ਹਨ ? ਤੇਰੀ ਅਣਖ ਅਤੇ ਤੇਰਾ ਰਹਮ ਜੋ ਸਾਡੇ ਲਈ ਸੀ, ਰੁੱਕ ਗਿਆ ਹੈ ।
Other Translations King James Version (KJV) Look down from heaven, and behold from the habitation of thy holiness and of thy glory: where is thy zeal and thy strength, the sounding of thy bowels and of thy mercies toward me? are they restrained?
American Standard Version (ASV) Look down from heaven, and behold from the habitation of thy holiness and of thy glory: where are thy zeal and thy mighty acts? the yearning of thy heart and thy compassions are restrained toward me.
Bible in Basic English (BBE) Let your eyes be looking down from heaven, from your holy and beautiful house: where is your deep feeling, the working of your power? do not keep back the moving of your pity and your mercies:
Darby English Bible (DBY) Look down from the heavens, and behold from the habitation of thy holiness and of thy glory! Where is thy zeal and thy strength, the sounding of thy bowels and of thy tender mercies? Are they restrained toward me?
World English Bible (WEB) Look down from heaven, and see from the habitation of your holiness and of your glory: where are your zeal and your mighty acts? the yearning of your heart and your compassion is restrained toward me.
Young's Literal Translation (YLT) Look attentively from the heavens, And see from Thy holy and beauteous habitation, Where `is' Thy zeal and Thy might? The multitude of Thy bowels and Thy mercies Towards me have refrained themselves.
Cross Reference Deuteronomy 26:15 in Panjabi 15 ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ । “
1 Kings 8:27 in Panjabi 27 ਭਲਾ, ਪਰਮੇਸ਼ੁਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ ? ਵੇਖ, ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਨਹੀਂ ਸੰਭਾਲ ਸਕੇ, ਫਿਰ ਕਿਵੇਂ ਇਹ ਭਵਨ ਜੋ ਮੈਂ ਬਣਾਇਆ ?
2 Chronicles 30:27 in Panjabi 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ ।
Psalm 25:6 in Panjabi 6 ਹੇ ਯਹੋਵਾਹ,ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ ।
Psalm 33:14 in Panjabi 14 ਉਹ ਆਪਣੇ ਵਸੇਬੇ ਤੋਂ ਧਰਤੀ ਦੇ ਸਾਰੇ ਵਸਨੀਕਾਂ ਨੂੰ ਤੱਕਦਾ ਹੈ ।
Psalm 77:7 in Panjabi 7 ਕਿ ਪ੍ਰਭੂ ਸਦਾ ਹੀ ਤਿਆਗ ਦੇਵੇਗਾ, ਅਤੇ ਫੇਰ ਕਦੇ ਪਰਸੰਨ ਨਾ ਹੋਵੇਗਾ ?
Psalm 80:14 in Panjabi 14 ਹੇ ਸੈਨਾਂ ਦੇ ਪਰਮੇਸ਼ੁਰ, ਮੋੜਾ ਪਾ, ਸਵਰਗੋਂ ਧਿਆਨ ਕਰਕੇ ਵੇਖ ਤੇ ਇਸ ਵੇਲ ਦੀ ਸੁੱਧ ਲੈ,
Psalm 89:49 in Panjabi 49 ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ ?
Psalm 102:19 in Panjabi 19 ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,
Psalm 113:5 in Panjabi 5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ ? ਜਿਹੜਾ ਉਚਿਆਈ ਤੇ ਵੱਸਦਾ ਹੈ,
Psalm 123:1 in Panjabi 1 ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ !
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 26:11 in Panjabi 11 ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ !
Isaiah 49:15 in Panjabi 15 ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ ।
Isaiah 51:9 in Panjabi 9 ਜਾਗ, ਜਾਗ, ਬਲ ਪਹਿਨ ਲੈ, ਹੇ ਯਹੋਵਾਹ ਦੀ ਭੁਜਾ ! ਜਾਗ, ਜਿਵੇਂ ਪੁਰਾਣਿਆਂ ਦਿਨਾਂ ਵਿੱਚ, ਅਤੇ ਪ੍ਰਾਚੀਨ ਸਮਿਆਂ ਦੀਆਂ ਪੀੜ੍ਹੀਆਂ ਵਿੱਚ ! ਕੀ ਤੂੰ ਉਹ ਨਹੀਂ ਜਿਸ ਨੇ ਰਹਬ ਨੂੰ ਟੁੱਕੜੇ-ਟੁੱਕੜੇ ਕਰ ਦਿੱਤਾ, ਅਤੇ ਅਜਗਰ ਨੂੰ ਵਿੰਨ੍ਹਿਆ ?
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 59:17 in Panjabi 17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ ।
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Isaiah 66:1 in Panjabi 1 ਯਹੋਵਾਹ ਇਹ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ ?
Jeremiah 31:20 in Panjabi 20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ ? ਕੀ ਉਹ ਲਾਡਲਾ ਬੱਚਾ ਹੈ ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ ।
Lamentations 3:50 in Panjabi 50 ਜਦ ਤੱਕ ਯਹੋਵਾਹ ਸੁਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ ।
Hosea 11:8 in Panjabi 8 ਹੇ ਅਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ ? ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ ? ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ ? ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਵ ਕਰਾਂ ? ਮੇਰਾ ਦਿਲ ਮੇਰੇ ਅੰਦਰ ਬਦਲ ਗਿਆ, ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ ।
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
1 John 3:17 in Panjabi 17 ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ ?