Isaiah 63:7 in Panjabi 7 ਉਹਨਾਂ ਸਾਰੇ ਉਪਕਾਰਾਂ ਲਈ ਜੋ ਯਹੋਵਾਹ ਨੇ ਸਾਡੇ ਉੱਤੇ ਕੀਤੇ, ਨਾਲੇ ਇਸਰਾਏਲ ਦੇ ਘਰਾਣੇ ਉੱਤੇ ਉਸ ਵੱਡੀ ਭਲਿਆਈ ਲਈ ਜਿਸ ਨੂੰ ਉਹ ਨੇ ਆਪਣੇ ਰਹਮ, ਅਤੇ ਆਪਣੀ ਦਯਾ ਦੀ ਵਾਫ਼ਰੀ ਅਨੁਸਾਰ ਉਹਨਾਂ ਨੂੰ ਬਖ਼ਸ਼ ਦਿੱਤਾ, ਮੈਂ ਯਹੋਵਾਹ ਦੀ ਦਯਾ ਦਾ ਵਰਣਨ ਕਰਾਂਗਾ ਅਤੇ ਉਸ ਦੀ ਉਸਤਤ ਕਰਾਂਗਾ ।
Other Translations King James Version (KJV) I will mention the lovingkindnesses of the LORD, and the praises of the LORD, according to all that the LORD hath bestowed on us, and the great goodness toward the house of Israel, which he hath bestowed on them according to his mercies, and according to the multitude of his lovingkindnesses.
American Standard Version (ASV) I will make mention of the lovingkindnesses of Jehovah, `and' the praises of Jehovah, according to all that Jehovah hath bestowed on us, and the great goodness toward the house of Israel, which he hath bestowed on them according to his mercies, and according to the multitude of his lovingkindnesses.
Bible in Basic English (BBE) I will give news of the mercies of the Lord, and his great acts, even all the things the Lord has done for us, in his great grace to the house of Israel; even all he has done for us in his unnumbered mercies.
Darby English Bible (DBY) I will record the loving-kindnesses of Jehovah, the praises of Jehovah, according to all that Jehovah hath bestowed upon us, and the great goodness toward the house of Israel which he hath bestowed upon them according to his mercies, and according to the multitude of his loving-kindnesses.
World English Bible (WEB) I will make mention of the loving kindnesses of Yahweh, [and] the praises of Yahweh, according to all that Yahweh has bestowed on us, and the great goodness toward the house of Israel, which he has bestowed on them according to his mercies, and according to the multitude of his loving kindnesses.
Young's Literal Translation (YLT) The kind acts of Jehovah I make mention of, The praises of Jehovah, According to all that Jehovah hath done for us, And the abundance of the goodness to the house of Israel, That He hath done for them, According to His mercies, And according to the abundance of His kind acts.
Cross Reference Exodus 34:6 in Panjabi 6 ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ
Numbers 14:18 in Panjabi 18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ । ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ ।
1 Kings 8:66 in Panjabi 66 ਅੱਠਵੇਂ ਦਿਨ ਉਸ ਨੇ ਲੋਕਾਂ ਨੂੰ ਵਿਦਿਆ ਕੀਤਾ ਅਤੇ ਉਨ੍ਹਾਂ ਨੇ ਪਾਤਸ਼ਾਹ ਨੂੰ ਅਸੀਸ ਦਿੱਤੀ ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਿਆਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੇ ਦਾਸ ਦਾਊਦ ਤੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨੰਦਤਾਈ ਨਾਲ ਚਲੇ ਗਏ ।
2 Chronicles 7:10 in Panjabi 10 ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ ।
Nehemiah 9:7 in Panjabi 7 ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,
Nehemiah 9:19 in Panjabi 19 ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਜੰਗਲ ਵਿੱਚ ਨਹੀਂ ਤਿਆਗਿਆ, ਦਿਨ ਨੂੰ ਰਾਹ ਵਿੱਚ ਉਨ੍ਹਾਂ ਦੀ ਅਗਵਾਈ ਕਰਨ ਲਈ ਬੱਦਲ ਦਾ ਥੰਮ੍ਹ, ਅਤੇ ਰਾਤ ਨੂੰ ਉਨ੍ਹਾਂ ਦੇ ਰਾਹ ਵਿੱਚ ਚਾਨਣ ਦੇਣ ਲਈ ਅੱਗ ਦਾ ਥੰਮ੍ਹ, ਉਨ੍ਹਾਂ ਤੋਂ ਅਲੱਗ ਨਾ ਹੋਇਆ ।
Nehemiah 9:25 in Panjabi 25 ਉਨ੍ਹਾਂ ਨੇ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉਪਜਾਊ ਭੂਮੀ ਨੂੰ ਲੈ ਲਿਆ ਅਤੇ ਸਭ ਪ੍ਰਕਾਰ ਦੀਆਂ ਚੰਗੀਆਂ ਵਸਤੂਆਂ ਨਾਲ ਭਰੇ ਹੋਏ ਘਰਾਂ ਦੇ ਅਤੇ ਪੁੱਟੇ ਹੋਏ ਖੂਹਾਂ ਦੇ ਅਤੇ ਅੰਗੂਰੀ ਬਾਗਾਂ ਦੇ ਅਤੇ ਜ਼ੈਤੂਨ ਦੇ ਬਾਗਾਂ ਅਤੇ ਫਲਾਂ ਨਾਲ ਭਰੇ ਹੋਏ ਰੁੱਖਾਂ ਦੇ ਅਧਿਕਾਰੀ ਹੋ ਗਏ । ਉਹ ਖਾ-ਖਾ ਕੇ ਰੱਜ ਗਏ ਅਤੇ ਤਕੜੇ ਹੋ ਗਏ ਅਤੇ ਤੇਰੀ ਵੱਡੀ ਭਲਿਆਈ ਦੇ ਕਾਰਨ ਅਨੰਦ ਮਾਣਦੇ ਰਹੇ ।
Nehemiah 9:27 in Panjabi 27 ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
Nehemiah 9:31 in Panjabi 31 ਤਦ ਵੀ ਤੂੰ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਾਸ਼ ਹੋਣ ਲਈ ਨਹੀਂ ਛੱਡਿਆ, ਕਿਉਂ ਜੋ ਤੂੰ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ ।
Nehemiah 9:35 in Panjabi 35 ਉਨ੍ਹਾਂ ਨੇ ਆਪਣੇ ਰਾਜ ਵਿੱਚ, ਅਤੇ ਤੇਰੀਆਂ ਬਹੁਤੀਆਂ ਭਲਿਆਈਆਂ ਵਿੱਚ ਜਿਹੜੀਆਂ ਤੂੰ ਉਨ੍ਹਾਂ ਉੱਤੇ ਕੀਤੀਆਂ, ਅਤੇ ਇਸ ਵੱਡੇ ਅਤੇ ਉਪਜਾਊ ਦੇਸ਼ ਜਿਹੜਾ ਤੂੰ ਉਨ੍ਹਾਂ ਨੂੰ ਦਿੱਤਾ, ਤੇਰੀ ਸੇਵਾ ਨਾ ਕੀਤੀ ਅਤੇ ਨਾ ਹੀ ਆਪਣੀਆਂ ਬੁਰਿਆਈਆਂ ਤੋਂ ਮੁੜੇ ।
Psalm 51:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥਸ਼ਬਾ ਦੇ ਕੋਲ ਗਿਆ ਸੀ ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ !
Psalm 63:3 in Panjabi 3 ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ, ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ ।
Psalm 78:11 in Panjabi 11 ਓਹ ਉਸ ਦੇ ਕੰਮਾਂ ਅਤੇ ਅਚਰਜ ਕਰਤੱਬਾਂ ਨੂੰ, ਜਿਹੜੇ ਉਸ ਨੇ ਉਨ੍ਹਾਂ ਨੂੰ ਵਿਖਾਏ ਭੁਲਾ ਬੈਠੇ ।
Psalm 86:5 in Panjabi 5 ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ ।
Psalm 86:15 in Panjabi 15 ਪਰ ਤੂੰ, ਹੇ ਪ੍ਰਭੂ, ਦਯਾਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ ।
Psalm 105:5 in Panjabi 5 ਉਹ ਦੇ ਅਚਰਜ ਕੰਮਾਂ ਨੂੰ ਜਿਹੜੇ ਉਹ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਆਵਾਂ ਨੂੰ ਵੀ ।
Psalm 107:8 in Panjabi 8 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 107:15 in Panjabi 15 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 107:21 in Panjabi 21 ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 107:31 in Panjabi 31 ਕਾਸ਼ ਕਿ ਓਹ ਯਹੋਵਾਹ ਦੇ ਲਈ ਉਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸੀਆਂ ਲਈ ਉਹ ਦੇ ਅਚਰਜ ਕੰਮਾਂ ਦਾ !
Psalm 136:1 in Panjabi 1 ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਤੇ ਉਹ ਦੀ ਦਯਾ ਸਦਾ ਦੀ ਹੈ ।
Psalm 147:19 in Panjabi 19 ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ ।
Isaiah 41:8 in Panjabi 8 ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,
Isaiah 51:2 in Panjabi 2 ਆਪਣੇ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਾਂ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ ।
Isaiah 54:8 in Panjabi 8 ਕ੍ਰੋਧ ਦੇ ਹੜ੍ਹ ਵਿੱਚ ਮੈਂ ਆਪਣਾ ਮੂੰਹ ਕੁਝ ਪਲਾਂ ਲਈ ਤੇਰੇ ਕੋਲੋਂ ਲੁਕਾ ਲਿਆ ਸੀ, ਪਰ ਹੁਣ ਸਦੀਪਕ ਦਯਾ ਨਾਲ ਮੈਂ ਤੇਰੇ ਉੱਤੇ ਰਹਮ ਕਰਾਂਗਾ, ਯਹੋਵਾਹ ਤੇਰਾ ਛੁਡਾਉਣ ਵਾਲਾ ਆਖਦਾ ਹੈ ।
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Lamentations 3:32 in Panjabi 32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ ।
Ezekiel 16:6 in Panjabi 6 ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ !
Hosea 2:19 in Panjabi 19 ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
Zechariah 9:17 in Panjabi 17 ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ ।
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 2:4 in Panjabi 4 ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ !
1 Timothy 1:14 in Panjabi 14 ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।