Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Other Translations King James Version (KJV) In all their affliction he was afflicted, and the angel of his presence saved them: in his love and in his pity he redeemed them; and he bare them, and carried them all the days of old.
American Standard Version (ASV) In all their affliction he was afflicted, and the angel of his presence saved them: in his love and in his pity he redeemed them; and he bare them, and carried them all the days of old.
Bible in Basic English (BBE) It was no sent one or angel, but he himself who was their saviour: in his love and in his pity he took up their cause, and he took them in his arms, caring for them all through the years.
Darby English Bible (DBY) In all their affliction he was afflicted, and the Angel of his presence saved them: in his love and in his pity he redeemed them; and he bore them and carried them all the days of old.
World English Bible (WEB) In all their affliction he was afflicted, and the angel of his presence saved them: in his love and in his pity he redeemed them; and he bore them, and carried them all the days of old.
Young's Literal Translation (YLT) In all their distress `He is' no adversary, And the messenger of His presence saved them, In His love and in His pity He redeemed them, And He doth lift them up, And beareth them all the days of old.
Cross Reference Genesis 22:11 in Panjabi 11 ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ ਅਬਰਾਹਾਮ !” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ ।
Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
Exodus 3:7 in Panjabi 7 ਯਹੋਵਾਹ ਨੇ ਆਖਿਆ ਕਿ ਮੈਂ ਆਪਣੀ ਪਰਜਾ ਦੀ ਮੁਸੀਬਤ ਨੂੰ ਜਿਹੜੀ ਮਿਸਰ ਵਿੱਚ ਹੈ, ਸੱਚ-ਮੁੱਚ ਵੇਖਿਆ ਹੈ ਅਤੇ ਉਨ੍ਹਾਂ ਦੀ ਦੁਹਾਈ ਜੋ ਉਨ੍ਹਾਂ ਤੋਂ ਬੇਗ਼ਾਰ ਕਰਾਉਣ ਵਾਲਿਆਂ ਦੇ ਕਾਰਨ ਹੈ, ਸੁਣੀ ਕਿਉਂ ਜੋ ਮੈਂ ਉਨ੍ਹਾਂ ਦੇ ਦੁੱਖਾਂ ਨੂੰ ਜਾਣਦਾ ਹਾਂ ।
Exodus 14:19 in Panjabi 19 ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ ।
Exodus 19:4 in Panjabi 4 ਕਿ ਤੁਸੀਂ ਵੇਖਿਆ ਜੋ ਮੈਂ ਇਸਰਾਏਲੀਆਂ ਨਾਲ ਕੀਤਾ ਅਤੇ ਤੁਹਾਨੂੰ ਉਕਾਬ ਦੇ ਖੰਭਾ ਉੱਤੇ ਬੈਠਾ ਕੇ ਆਪਣੇ ਕੋਲ ਲੈ ਆਇਆ ।
Exodus 23:20 in Panjabi 20 ਵੇਖੋ ਮੈਂ ਇੱਕ ਦੂਤ ਤੁਹਾਡੇ ਅੱਗੇ ਭੇਜਦਾ ਹਾਂ ਕਿ ਉਹ ਤੁਹਾਡੇ ਰਾਹ ਵਿੱਚ ਤੁਹਾਡੀ ਰਾਖੀ ਕਰੇ ਅਤੇ ਤੁਹਾਨੂੰ ਉਸ ਸਥਾਨ ਨੂੰ ਜਿਹੜਾ ਮੈਂ ਤਿਆਰ ਕੀਤਾ ਹੈ ਲੈ ਜਾਵੇ ।
Exodus 33:14 in Panjabi 14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ ।
Deuteronomy 1:31 in Panjabi 31 ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ । “
Deuteronomy 7:7 in Panjabi 7 ਯਹੋਵਾਹ ਨੇ ਤੁਹਾਡੇ ਨਾਲ ਪ੍ਰੇਮ ਕਰਕੇ ਤੁਹਾਨੂੰ ਇਸ ਕਾਰਨ ਨਹੀਂ ਚੁਣਿਆ ਕਿ ਤੁਸੀਂ ਗਿਣਤੀ ਵਿੱਚ ਸਾਰੇ ਲੋਕਾਂ ਨਾਲੋਂ ਜ਼ਿਆਦਾ ਸੀ, ਤੁਸੀਂ ਤਾਂ ਸਾਰੇ ਲੋਕਾਂ ਵਿਚੋਂ ਥੋੜ੍ਹੇ ਜਿਹੇ ਸੀ,
Deuteronomy 32:10 in Panjabi 10 ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ, ਅਤੇ ਸੁੰਨਸਾਨ ਜੰਗਲ ਵਿੱਚੋਂ ਲੱਭਿਆ । ਉਸ ਨੇ ਉਹ ਨੂੰ ਘੇਰੇ ਵਿੱਚ ਲੈ ਲਿਆ ਅਤੇ ਉਹ ਦੀ ਖ਼ਬਰ ਲਈ, ਅੱਖ ਦੀ ਕਾਕੀ ਵਾਂਗੂੰ ਉਸ ਨੇ ਉਹ ਦੀ ਰਾਖੀ ਕੀਤੀ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
Psalm 78:38 in Panjabi 38 ਪਰ ਉਸ ਰਹੀਮ ਹੋ ਕੇ ਉਨ੍ਹਾਂ ਦੀ ਬੁਰਿਆਈ ਨੂੰ ਖਿਮਾ ਕੀਤਾ, ਅਤੇ ਉਸ ਨੇ ਉਨ੍ਹਾਂ ਦਾ ਨਾਸ ਨਾ ਕੀਤਾ, ਹਾਂ, ਬਹੁਤ ਵਾਰੀ ਉਸ ਨੇ ਆਪਣਾ ਕ੍ਰੋਧ ਰੋਕ ਛੱਡਿਆ, ਅਤੇ ਆਪਣਾ ਸਾਰਾ ਗੁੱਸਾ ਨਾ ਭੜਕਾਇਆ ।
Psalm 106:7 in Panjabi 7 ਸਾਡੇ ਪਿਉ-ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ ।
Isaiah 46:3 in Panjabi 3 ਹੇ ਯਾਕੂਬ ਦੇ ਘਰਾਣੇ, ਮੇਰੀ ਸੁਣੋ, ਨਾਲੇ ਇਸਰਾਏਲ ਦੇ ਘਰਾਣੇ ਦੇ ਸਾਰੇ ਬਚੇ ਹੋਇਓ, ਤੁਸੀਂ ਜਿਨ੍ਹਾਂ ਨੂੰ ਮੈਂ ਜਨਮ ਤੋਂ ਸੰਭਾਲਿਆ ਅਤੇ ਕੁੱਖੋਂ ਹੀ ਚੁੱਕੀ ਫਿਰਦਾ ਰਿਹਾ,
Hosea 1:7 in Panjabi 7 ਪਰ ਮੈਂ ਯਹੂਦਾਹ ਦੇ ਘਰਾਣੇ ਉੱਤੇ ਰਹਿਮ ਕਰਾਂਗਾ ਅਤੇ ਮੈਂ ਉਹਨਾਂ ਨੂੰ ਧਣੁਖ, ਤਲਵਾਰ, ਲੜਾਈ, ਘੋੜਿਆਂ ਜਾਂ ਸਵਾਰਾਂ ਨਾਲ ਨਾ ਬਚਾਵਾਂਗਾ, ਸਗੋਂ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਦੇ ਦੁਆਰਾ ਬਚਾਵਾਂਗਾ ।
Hosea 12:3 in Panjabi 3 ਉਸ ਨੇ ਕੁੱਖ ਵਿੱਚ ਆਪਣੇ ਭਰਾ ਦੀ ਅੱਡੀ ਫੜੀ, ਅਤੇ ਆਪਣੀ ਜੁਆਨੀ ਵਿੱਚ ਪਰਮੇਸ਼ੁਰ ਨਾਲ ਘੋਲ ਕੀਤਾ,
Zechariah 2:8 in Panjabi 8 ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਉਸ ਨੇ ਮੈਨੂੰ ਪਰਤਾਪ ਦੇ ਪਿੱਛੇ ਉਹਨਾਂ ਕੌਮਾਂ ਕੋਲ ਭੇਜਿਆ ਹੈ ਜਿਨ੍ਹਾਂ ਤੁਹਾਨੂੰ ਲੁੱਟ ਪੁੱਟ ਲਿਆ ਹੈ, ਕਿਉਂ ਜੋ ਜਿਹੜਾ ਤੁਹਾਨੂੰ ਛੂਹੰਦਾ ਹੈ ਉਹ ਉਸ ਦੀ ਅੱਖ ਦੀ ਪੁਤਲੀ ਨੂੰ ਛੂਹੰਦਾ ਹੈ ।
Malachi 3:1 in Panjabi 1 ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ ।
Matthew 25:40 in Panjabi 40 ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ ।
Matthew 25:45 in Panjabi 45 ਤਦ ਉਹ ਉਨ੍ਹਾਂ ਨੂੰ ਇਹ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਇਨ੍ਹਾਂ ਸਭਨਾਂ ਤੋਂ ਛੋਟਿਆਂ ਵਿੱਚੋਂ ਇੱਕ ਨਾਲ ਇਹ ਨਾ ਕੀਤਾ ਤਾਂ ਮੇਰੇ ਨਾਲ ਨਾ ਕੀਤਾ ।
Luke 15:5 in Panjabi 5 ਅਤੇ ਜਦ ਲੱਭ ਪਵੇ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣਿਆਂ ਮੋਢਿਆਂ ਉੱਤੇ ਚੁੱਕ ਲੈਂਦਾ ਹੈ,
Acts 7:30 in Panjabi 30 ਅਤੇ ਜਦੋਂ ਚਾਲ੍ਹੀ ਸਾਲ ਬੀਤ ਗਏ ਤਾਂ ਸੀਨਈ ਦੇ ਪਹਾੜ ਦੇ ਉਜਾੜ ਵਿੱਚ ਇੱਕ ਦੂਤ ਅੱਗ ਦੀ ਲੋ ਵਿੱਚ ਝਾੜੀ ਵਿੱਚ ਉਹ ਨੂੰ ਵਿਖਾਈ ਦਿੱਤਾ ।
Acts 7:34 in Panjabi 34 ਮੈਂ ਦ੍ਰਿਸ਼ਟੀ ਕਰ ਕੇ ਆਪਣੇ ਲੋਕਾਂ ਦਾ ਜਿਹੜੇ ਮਿਸਰ ਵਿੱਚ ਹਨ, ਕਸ਼ਟ ਵੇਖਿਆ ਅਤੇ ਮੈਂ ਉਨ੍ਹਾਂ ਦੇ ਹੌਕੇ ਸੁਣ ਕੇ ਉਨ੍ਹਾਂ ਨੂੰ ਛੁਡਾਉਣ ਲਈ ਉੱਤਰਿਆ ਹਾਂ ਸੋ ਹੁਣ ਤੂੰ ਆ, ਮੈਂ ਤੈਨੂੰ ਮਿਸਰ ਵਿੱਚ ਭੇਜਾਂਗਾ ।
Acts 7:38 in Panjabi 38 ਇਹ ਉਹ ਹੀ ਹੈ ਜੋ ਉਜਾੜ ਦੀ ਸਭਾ ਵਿੱਚ ਉਸ ਦੂਤ ਦੇ ਨਾਲ ਜਿਹੜਾ ਸੀਨਈ ਦੇ ਪਹਾੜ ਉੱਤੇ ਉਹ ਦੇ ਨਾਲ ਬੋਲਿਆ ਅਤੇ ਸਾਡੇ ਪਿਉ-ਦਾਦਿਆਂ ਦੇ ਨਾਲ ਸੀ, ਅਤੇ ਉਸ ਨੇ ਪਰਮੇਸ਼ੁਰ ਦੇ ਜਿਉਂਦੇ ਬਚਨ ਪਾਏ ਕਿ ਸਾਨੂੰ ਦੇਵੇ ।
Acts 9:4 in Panjabi 4 ਤਾਂ ਉਹ ਹੇਠਾਂ ਡਿੱਗ ਪਿਆ ਅਤੇ ਇੱਕ ਅਵਾਜ਼ ਸੁਣੀ, ਜੋ ਉਸ ਨੂੰ ਕਹਿੰਦੀ ਸੀ, ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ?
Acts 12:11 in Panjabi 11 ਤਦ ਪਤਰਸ ਨੇ ਹੋਸ਼ ਵਿੱਚ ਆ ਕੇ ਕਿਹਾ ਕਿ ਹੁਣ ਮੈਂ ਠੀਕ ਜਾਣ ਗਿਆਂ ਹਾਂ ਕਿ ਪ੍ਰਭੂ ਨੇ ਆਪਣਾ ਦੂਤ ਭੇਜ ਕੇ ਮੈਨੂੰ ਹੇਰੋਦੇਸ ਦੇ ਹੱਥੋਂ ਛੁਡਾਇਆ ਅਤੇ ਯਹੂਦੀ ਕੌਮ ਦੀ ਸਾਰੀ ਉਮੀਦ ਤੋੜ ਦਿੱਤੀ ਹੈ !
1 Corinthians 10:9 in Panjabi 9 ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 2:18 in Panjabi 18 ਕਿਉਂਕਿ ਜਦੋਂ ਉਸ ਨੇ ਆਪ ਹੀ ਪਰਤਾਵੇ ਵਿੱਚ ਪੈ ਕੇ ਦੁੱਖ ਝੱਲਿਆ ਤਾਂ ਉਹ ਉਹਨਾਂ ਦੀ ਜਿਹੜੇ ਪਰਤਾਵੇ ਵਿੱਚ ਪੈਂਦੇ ਹਨ, ਸਹਾਇਤਾ ਕਰ ਸਕਦਾ ਹੈ ।
Hebrews 4:15 in Panjabi 15 ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ ।
1 John 4:9 in Panjabi 9 ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,