Isaiah 64:2 in Panjabi 2 ਜਿਵੇਂ ਅੱਗ ਝਾੜੀਆਂ ਨੂੰ ਸਾੜਦੀ ਅਤੇ ਪਾਣੀ ਨੂੰ ਉਬਾਲਦੀ, ਤਿਵੇਂ ਹੀ ਤੇਰਾ ਨਾਮ ਤੇਰੇ ਵੈਰੀਆਂ ਉੱਤੇ ਪਰਗਟ ਹੋਵੇ, ਅਤੇ ਤੇਰੀ ਹਜ਼ੂਰੀ ਤੋਂ ਕੌਮਾਂ ਕੰਬ ਜਾਣ !
Other Translations King James Version (KJV) As when the melting fire burneth, the fire causeth the waters to boil, to make thy name known to thine adversaries, that the nations may tremble at thy presence!
American Standard Version (ASV) as when fire kindleth the brushwood, `and' the fire causeth the waters to boil; to make thy name known to thine adversaries, that the nations may tremble at thy presence!
Bible in Basic English (BBE) While you do acts of power for which we are not looking, and which have not come to the ears of men in the past.
Darby English Bible (DBY) -- as fire kindleth brushwood, as the fire causeth water to boil, to make thy name known to thine adversaries, that the nations might tremble at thy presence!
World English Bible (WEB) as when fire kindles the brushwood, [and] the fire causes the waters to boil; to make your name known to your adversaries, that the nations may tremble at your presence!
Young's Literal Translation (YLT) (As fire kindleth stubble -- Fire causeth water to boil,) To make known Thy name to Thine adversaries, From Thy presence do nations tremble.
Cross Reference Exodus 14:4 in Panjabi 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ । ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ।
Exodus 15:14 in Panjabi 14 ਲੋਕਾਂ ਨੇ ਸੁਣਿਆ, ਉਹ ਕੰਬਦੇ ਹਨ, ਫਲਿਸਤੀਨ ਦੇ ਵਾਸੀਆਂ ਨੂੰ ਚੁਬਕ ਪਈ ।
Deuteronomy 2:25 in Panjabi 25 ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ । ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ ।
1 Samuel 17:46 in Panjabi 46 ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ ।
1 Kings 8:41 in Panjabi 41 ਨਾਲੇ ਉਸ ਓਪਰੇ ਦੇ ਵਿਖੇ ਵੀ ਜੋ ਤੇਰੀ ਪਰਜਾ ਇਸਰਾਏਲ ਦਾ ਨਹੀਂ ਹੈ ਪਰ ਦੂਰ ਦੇਸ ਤੋਂ ਤੇਰੇ ਨਾਮ ਦੇ ਕਾਰਨ ਆਇਆ ਹੈ ।
Psalm 9:20 in Panjabi 20 ਹੇ ਯਹੋਵਾਹ, ਓਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ । ਸਲਹ ।
Psalm 46:10 in Panjabi 10 ਥਮ੍ਹ ਜਾਓ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ !
Psalm 48:4 in Panjabi 4 ਤਾਂ ਵੇਖੋ, ਰਾਜੇ ਇਕੱਠੇ ਹੋ ਗਏ, ਓਹ ਮਿਲ ਕੇ ਲੰਘ ਗਏ ।
Psalm 67:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ । ਸਲਹ ।
Psalm 79:10 in Panjabi 10 ਕੌਮਾਂ ਕਾਹਨੂੰ ਆਖਣ ਕਿ ਉਨ੍ਹਾਂ ਦਾ ਪਰਮੇਸ਼ੁਰ ਕਿੱਥੇ ਹੈ ? ਤੇਰੇ ਟਹਿਲੂਆਂ ਦੇ ਵਗਾਏ ਹੋਏ ਲਹੂ ਦਾ ਬਦਲਾ ਸਾਡੀਆਂ ਅੱਖਾਂ ਦੇ ਸਾਹਮਣੇ ਕੌਮਾਂ ਵਿੱਚ ਜਾਣਿਆ ਜਾਵੇ !
Psalm 83:13 in Panjabi 13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ ।
Psalm 98:1 in Panjabi 1 ਭਜਨ ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ, ਉਹ ਦੇ ਸੱਜੇ ਹੱਥ ਅਤੇ ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫਤਿਹ ਪਾਈ ਹੈ ।
Psalm 99:1 in Panjabi 1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ !
Psalm 102:15 in Panjabi 15 ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ ।
Psalm 106:8 in Panjabi 8 ਤਾਂ ਵੀ ਉਹ ਨੇ ਆਪਣੇ ਨਾਮ ਦੇ ਕਾਰਨ ਉਨ੍ਹਾਂ ਨੂੰ ਬਚਾਇਆ, ਕਿ ਉਹ ਆਪਣੀ ਸ਼ਕਤੀ ਵਿਖਾਵੇ ।
Isaiah 37:20 in Panjabi 20 ਹੁਣ, ਹੇ ਯਹੋਵਾਹ, ਸਾਡੇ ਪਰਮੇਸ਼ੁਰ, ਸਾਨੂੰ ਉਹ ਦੇ ਹੱਥੋਂ ਬਚਾ ਤਾਂ ਜੋ ਧਰਤੀ ਦੇ ਸਾਰੇ ਰਾਜ ਜਾਣ ਲੈਣ ਕਿ ਤੂੰ ਹੀ ਇਕੱਲਾ ਯਹੋਵਾਹ ਹੈਂ !
Isaiah 63:12 in Panjabi 12 ਜਿਸ ਨੇ ਆਪਣੀ ਪਰਤਾਪਵਾਨ ਭੁਜਾ ਨੂੰ ਮੂਸਾ ਦੇ ਸੱਜੇ ਹੱਥ ਦੇ ਨਾਲ ਕਰ ਦਿੱਤਾ ? ਜਿਸ ਨੇ ਉਹਨਾਂ ਦੇ ਅੱਗੇ ਪਾਣੀਆਂ ਨੂੰ ਪਾੜਿਆ, ਤਾਂ ਜੋ ਉਹ ਆਪਣੇ ਲਈ ਇੱਕ ਸਦੀਪਕ ਨਾਮ ਬਣਾਵੇ ?
Jeremiah 5:22 in Panjabi 22 ਕੀ ਤੁਸੀਂ ਮੈਥੋਂ ਨਹੀਂ ਡਰਦੇ ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸੱਕਦੀਆਂ ।
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Ezekiel 38:22 in Panjabi 22 ਮੈਂ ਮਰੀ ਭੇਜ ਕੇ ਅਤੇ ਲਹੂ ਵਗਾ ਕੇ ਉਹ ਦਾ ਨਿਆਂ ਕਰਾਂਗਾ । ਉਹ ਦੇ ਉੱਤੇ, ਉਹ ਦੇ ਲੋਕਾਂ ਉੱਤੇ ਅਤੇ ਉਹਨਾਂ ਬਹੁਤ ਸਾਰੇ ਲੋਕਾਂ ਉੱਤੇ ਜਿਹੜੇ ਉਹ ਦੇ ਨਾਲ ਹਨ, ਜ਼ੋਰ ਦੀ ਵਰਖਾ, ਵੱਡੇ-ਵੱਡੇ ਗੜੇ ਅਤੇ ਅੱਗ ਤੇ ਗੰਧਕ ਵਰ੍ਹਾਵਾਂਗਾ ।
Ezekiel 39:27 in Panjabi 27 ਜਦੋਂ ਮੈਂ ਉਹਨਾਂ ਨੂੰ ਉਮਤਾਂ ਵਿੱਚੋਂ ਮੋੜ ਲਿਆਇਆ, ਉਹਨਾਂ ਨੂੰ ਵੈਰੀਆਂ ਦੇ ਦੇਸਾਂ ਵਿੱਚੋਂ ਇਕੱਠੇ ਕੀਤਾ, ਅਤੇ ਬਹੁਤ ਸਾਰੀਆਂ ਕੌਮਾਂ ਦੀਆਂ ਅੱਖਾਂ ਵਿੱਚ ਮੈਂ ਪਵਿੱਤਰ ਠਹਿਰਾਇਆ ਗਿਆ ।
Daniel 4:1 in Panjabi 1 ਨਬੂਕਦਨੱਸਰ ਰਾਜਾ ਦੀ ਵੱਲੋਂ ਸਾਰੇ ਲੋਕਾਂ, ਕੌਮਾਂ ਤੇ ਭਾਖਿਆਂ ਨੂੰ ਜਿਹੜੀਆਂ ਕੁਲ ਧਰਤੀ ਵਿੱਚ ਵੱਸਦੀਆਂ ਹਨ, ਤੁਹਾਨੂੰ ਸ਼ਾਂਤੀ ਮਿਲੇ !
Daniel 4:32 in Panjabi 32 ਤੂੰ ਮਨੁੱਖਾਂ ਵਿੱਚੋਂ ਛੇਕਿਆ ਜਾਵੇਂਗਾ ਤੇ ਤੇਰਾ ਵਾਸ ਖੇਤ ਦੇ ਪਸ਼ੂਆਂ ਨਾਲ ਹੋਵੇਗਾ ਤੇ ਤੈਨੂੰ ਘਾਹ ਖਵਾਇਆ ਜਾਵੇਗਾ ਜਿਵੇਂ ਬਲਦਾਂ ਨੂੰ ਖਵਾਈਦਾ ਹੈ ਤੇ ਸੱਤ ਸਮੇ ਤੇਰੇ ਉੱਤੇ ਬੀਤਣਗੇ ਤਾਂ ਤੈਨੂੰ ਪਤਾ ਲੱਗੇਗਾ ਕਿ ਅੱਤ ਮਹਾਨ ਮਨੁੱਖਾਂ ਦੇ ਰਾਜ ਵਿੱਚ ਪ੍ਰਭੂਤਾ ਕਰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਉਹ ਨੂੰ ਦਿੰਦਾ ਹੈ !
Daniel 6:25 in Panjabi 25 ਤਦ ਦਾਰਾ ਰਾਜਾ ਨੇ ਸਾਰਿਆਂ ਲੋਕਾਂ ਅਤੇ ਕੌਮਾਂ ਅਤੇ ਭਾਖਿਆਂ ਨੂੰ ਜੋ ਸਾਰੇ ਸੰਸਾਰ ਵਿੱਚ ਵੱਸਦੇ ਹਨ ਲਿਖਤ ਕਰ ਘੱਲੀ ਕਿ ਤੁਹਾਡੀ ਸੁੱਖ-ਸਾਂਦ ਵਧੇ:
Joel 3:16 in Panjabi 16 ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣੀ ਵੱਡੀ ਅਵਾਜ਼ ਸੁਣਾਵੇਗਾ, ਅਕਾਸ਼ ਅਤੇ ਧਰਤੀ ਕੰਬਣਗੇ ਪਰ ਯਹੋਵਾਹ ਆਪਣੀ ਪਰਜਾ ਲਈ ਪਨਾਹ ਅਤੇ ਇਸਰਾਏਲੀਆਂ ਲਈ ਗੜ੍ਹ ਹੋਵੇਗਾ ।
Micah 7:15 in Panjabi 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ ।
Revelation 11:11 in Panjabi 11 ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ ।