Isaiah 64:4 in Panjabi 4 ਪ੍ਰਾਚੀਨ ਸਮਿਆਂ ਤੋਂ ਨਾ ਕਿਸੇ ਨੇ ਸੁਣਿਆ, ਨਾ ਕਿਸੇ ਦੇ ਕੰਨ ਵਿੱਚ ਪਿਆ, ਨਾ ਅੱਖ ਨੇ ਤੇਰੇ ਬਿਨ੍ਹਾਂ ਕਿਸੇ ਹੋਰ ਪਰਮੇਸ਼ੁਰ ਨੂੰ ਵੇਖਿਆ, ਜੋ ਆਪਣੇ ਉਡੀਕਣ ਵਾਲਿਆਂ ਲਈ ਕੰਮ ਕਰਦਾ ਹੈ ।
Other Translations King James Version (KJV) For since the beginning of the world men have not heard, nor perceived by the ear, neither hath the eye seen, O God, beside thee, what he hath prepared for him that waiteth for him.
American Standard Version (ASV) For from of old men have not heard, nor perceived by the ear, neither hath the eye seen a God besides thee, who worketh for him that waiteth for him.
Bible in Basic English (BBE) Will you not have mercy on him who takes pleasure in doing righteousness, even on those who keep in mind your ways? Truly you were angry, and we went on doing evil, and sinning against you in the past.
Darby English Bible (DBY) Never have [men] heard, nor perceived by the ear, nor hath eye seen a God beside thee, who acteth for him that waiteth for him.
World English Bible (WEB) For from of old men have not heard, nor perceived by the ear, neither has the eye seen a God besides you, who works for him who waits for him.
Young's Literal Translation (YLT) Even from antiquity `men' have not heard, They have not given ear, Eye hath not seen a God save Thee, He doth work for those waiting for Him.
Cross Reference Genesis 49:18 in Panjabi 18 ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ ।
Psalm 31:19 in Panjabi 19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ ! ਜਿਹੜੀ ਤੂੰ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁੱਖ ਪਰਗਟ ਕੀਤੀ ਹੈ ।
Psalm 62:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਦਾਊਦ ਦਾ ਭਜਨ । ਯਦੂਥੂਨ ਦੀ ਰਾਗ ਉੱਤੇ ਮੇਰੀ ਜਾਨ ਪਰਮੇਸ਼ੁਰ ਦੇ ਹੀ ਅੱਗੇ ਚੁੱਪ-ਚਾਪ ਹੈ, ਮੇਰਾ ਬਚਾਓ ਉਸੇ ਵੱਲੋਂ ਹੈ ।
Psalm 130:5 in Panjabi 5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Matthew 25:34 in Panjabi 34 ਤਦ ਰਾਜਾ ਉਨ੍ਹਾਂ ਨੂੰ ਜਿਹੜੇ ਉਹ ਦੇ ਸੱਜੇ ਪਾਸੇ ਹੋਣ ਆਖੇਗਾ, ਹੇ ਮੇਰੇ ਪਿਤਾ ਦੇ ਮੁਬਾਰਕ ਲੋਕੋ ਆਓ ! ਜਿਹੜਾ ਰਾਜ ਜਗਤ ਦੇ ਮੁੱਢੋਂ ਤੁਹਾਡੇ ਲਈ ਤਿਆਰ ਕੀਤਾ ਹੋਇਆ ਹੈ, ਉਹ ਦੇ ਵਾਰਸ ਹੋਵੋ ।
Luke 2:25 in Panjabi 25 ਯਰੂਸ਼ਲਮ ਵਿੱਚ ਸ਼ਿਮਉਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ ।
John 14:3 in Panjabi 3 ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ ।
Romans 8:19 in Panjabi 19 ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ ।
Romans 8:23 in Panjabi 23 ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ ।
1 Corinthians 1:7 in Panjabi 7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ ।
1 Corinthians 2:9 in Panjabi 9 ਪਰੰਤੂ ਜਿਵੇਂ ਲਿਖਿਆ ਹੋਇਆ ਹੈ, ਉਹੀ ਵਸਤਾਂ ਨਾ ਅੱਖੀਂ ਵੇਖੀਆਂ, ਨਾ ਕੰਨੀਂ ਸੁਣੀਆਂ, ਨਾ ਇਨਸਾਨ ਦੇ ਮਨ ਵਿੱਚ ਆਈਆਂ, ਜਿਹੜੀਆਂ ਵਸਤਾਂ ਪਰਮੇਸ਼ੁਰ ਨੇ ਆਪਣੇ ਪਿਆਰ ਕਰਨ ਵਾਲਿਆਂ ਲਈ ਤਿਆਰ ਕੀਤੀਆਂ ਹਨ ।
Ephesians 3:5 in Panjabi 5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ !
Ephesians 3:17 in Panjabi 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
Colossians 1:26 in Panjabi 26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
1 Thessalonians 1:10 in Panjabi 10 ਅਤੇ ਉਹ ਦੇ ਪੁੱਤਰ ਦੇ ਸਵਰਗੋਂ ਆਉਣ ਦੀ ਉਡੀਕ ਕਰਦੇ ਰਹੋ, ਜਿਸ ਨੂੰ ਉਸ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਰਥਾਤ ਪ੍ਰਭੂ ਯਿਸੂ ਦੀ, ਜਿਹੜਾ ਸਾਨੂੰ ਆਉਣ ਵਾਲੇ ਕ੍ਰੋਧ ਤੋਂ ਬਚਾਵੇਗਾ ।
1 Timothy 3:16 in Panjabi 16 ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ ।
Hebrews 11:16 in Panjabi 16 ਪਰ ਹੁਣ ਉਹ ਉਸ ਤੋਂ ਉੱਤਮ ਅਰਥਾਤ ਸਵਰਗੀ ਦੇਸ ਨੂੰ ਲੋਚਦੇ ਹਨ । ਇਸ ਕਾਰਨ ਪਰਮੇਸ਼ੁਰ ਉਨ੍ਹਾਂ ਦੀ ਵੱਲੋਂ ਨਹੀਂ ਸ਼ਰਮਾਉਂਦਾ ਜੋ ਉਹਨਾਂ ਦਾ ਪਰਮੇਸ਼ੁਰ ਅਖਵਾਵੇ, ਕਿਉਂ ਜੋ ਉਹ ਨੇ ਉਨ੍ਹਾਂ ਲਈ ਇੱਕ ਨਗਰੀ ਨੂੰ ਤਿਆਰ ਕੀਤਾ ਹੈ ।
James 5:7 in Panjabi 7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ ।
1 John 3:1 in Panjabi 1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ ! ਇਹੋ ਅਸੀਂ ਹਾਂ ਵੀ । ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।
Revelation 21:22 in Panjabi 22 ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।