Isaiah 64:6 in Panjabi 6 ਅਸੀਂ ਸਾਰੇ ਅਸ਼ੁੱਧ ਮਨੁੱਖ ਵਰਗੇ ਹੋ ਗਏ, ਅਤੇ ਸਾਡੇ ਸਾਰੇ ਧਾਰਮਿਕਤਾ ਦੇ ਕੰਮ ਗੰਦੇ ਕੱਪੜਿਆਂ ਵਰਗੇ ਹਨ । ਅਸੀਂ ਪੱਤੇ ਵਾਂਗੂੰ ਕੁਮਲਾ ਜਾਂਦੇ ਹਾਂ, ਅਤੇ ਸਾਡੀਆਂ ਬਦੀਆਂ ਹਵਾ ਵਾਂਗੂੰ ਸਾਨੂੰ ਚੁੱਕ ਲੈ ਜਾਂਦੀਆਂ ਹਨ ।
Other Translations King James Version (KJV) But we are all as an unclean thing, and all our righteousnesses are as filthy rags; and we all do fade as a leaf; and our iniquities, like the wind, have taken us away.
American Standard Version (ASV) For we are all become as one that is unclean, and all our righteousnesses are as a polluted garment: and we all do fade as a leaf; and our iniquities, like the wind, take us away.
Bible in Basic English (BBE) And there is no one who makes prayer to your name, or who is moved to keep true to you: for your face is veiled from us, and you have given us into the power of our sins.
Darby English Bible (DBY) And we are all become as an unclean [thing], and all our righteousnesses are as filthy rags; and we all fade as a leaf, and our iniquities, like the wind, have carried us away;
World English Bible (WEB) For we are all become as one who is unclean, and all our righteousness are as a polluted garment: and we all do fade as a leaf; and our iniquities, like the wind, take us away.
Young's Literal Translation (YLT) And we are as unclean -- all of us, And as a garment passing away, all our righteous acts; And we fade as a leaf -- all of us. And our iniquities as wind do take us away.
Cross Reference Job 14:4 in Panjabi 4 ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ ? ਕੋਈ ਨਹੀਂ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Job 25:4 in Panjabi 4 ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ ?
Job 40:4 in Panjabi 4 ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ ।
Job 42:5 in Panjabi 5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ ।
Psalm 1:4 in Panjabi 4 ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ ।
Psalm 51:5 in Panjabi 5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ ।
Psalm 90:5 in Panjabi 5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 40:6 in Panjabi 6 ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ ।
Isaiah 46:12 in Panjabi 12 ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ ! ਤੁਸੀਂ ਜੋ ਧਰਮ ਤੋਂ ਦੂਰ ਹੋ, -
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 57:12 in Panjabi 12 ਮੈਂ ਤੇਰੇ ਧਰਮ ਨੂੰ ਅਤੇ ਤੇਰੇ ਕੰਮਾਂ ਨੂੰ ਦੱਸਾਂਗਾ, ਪਰ ਉਹ ਤੈਨੂੰ ਕੁਝ ਲਾਭ ਨਾ ਪੁਚਾਉਣਗੇ ।
Jeremiah 4:11 in Panjabi 11 ਉਸ ਵੇਲੇ ਇਸ ਪਰਜਾ ਨੂੰ ਅਤੇ ਯਰੂਸ਼ਲਮ ਨੂੰ ਇਹ ਆਖਿਆ ਜਾਵੇਗਾ ਕਿ ਉੱਚਿਆਂ ਥਾਵਾਂ ਤੋਂ ਇੱਕ ਤੱਤੀ ਹਵਾ ਮੇਰੀ ਪਰਜਾ ਦੀ ਧੀ ਵੱਲ ਉਜਾੜ ਤੋਂ ਵੱਗੇਗੀ, - ਉਡਾਉਣ ਜਾਂ ਸਾਫ ਕਰਨ ਲਈ ਨਹੀਂ,
Hosea 4:19 in Panjabi 19 ਇੱਕ ਹਵਾ ਨੇ ਉਹ ਨੂੰ ਆਪਣੇ ਪਰਾਂ ਵਿੱਚ ਵਲ੍ਹੇਟਿਆ ਹੈ, ਅਤੇ ਉਹ ਆਪਣੀਆਂ ਬਲੀਆਂ ਦੇ ਕਾਰਨ ਸ਼ਰਮ ਖਾਣਗੇ ।
Zechariah 3:3 in Panjabi 3 ਯਹੋਸ਼ੁਆ ਮੈਲ਼ੇ ਕੱਪੜਿਆਂ ਨਾਲ ਦੂਤ ਦੇ ਸਨਮੁਖ ਖੜ੍ਹਾ ਸੀ ।
Zechariah 5:8 in Panjabi 8 ਉਸ ਕਿਹਾ ਕਿ ਇਹ ਦੁਸ਼ਟਪੁਣਾ ਹੈ । ਉਸ ਨੇ ਔਰਤ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ ।
Romans 7:18 in Panjabi 18 ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ । ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ ।
Romans 7:24 in Panjabi 24 ਮੈਂ ਕਿੰਨਾਂ ਮੰਦਭਾਗੀ ਮਨੁੱਖ ਹਾਂ ! ਕੌਣ ਮੈਨੂੰ ਇਸ ਮੌਤ ਦੇ ਸਰੀਰ ਤੋਂ ਛੁਡਾਵੇਗਾ ?
Ephesians 2:1 in Panjabi 1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ !
Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
Titus 3:3 in Panjabi 3 ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ ।
James 1:10 in Panjabi 10 ਇਸ ਲਈ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਅਭਮਾਨ ਕਰੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਗੂੰ ਜਾਂਦਾ ਰਹੇਗਾ ।
1 Peter 1:24 in Panjabi 24 ਕਿਉਂਕਿ ਹਰ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ । ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਮੁਰਝਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ ।
Revelation 3:17 in Panjabi 17 ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ ।
Revelation 7:13 in Panjabi 13 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਅੱਗੋਂ ਮੈਨੂੰ ਇਹ ਕਹਿ ਕੇ ਪੁੱਛਿਆ ਭਈ ਇਹ ਜਿਨ੍ਹਾਂ ਚਿੱਟੇ ਬਸਤਰ ਪਹਿਨੇ ਹਨ ਕੌਣ ਹਨ ਅਤੇ ਕਿੱਥੋਂ ਆਏ ?