Isaiah 65:12 in Panjabi 12 ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ ।
Other Translations King James Version (KJV) Therefore will I number you to the sword, and ye shall all bow down to the slaughter: because when I called, ye did not answer; when I spake, ye did not hear; but did evil before mine eyes, and did choose that wherein I delighted not.
American Standard Version (ASV) I will destine you to the sword, and ye shall all bow down to the slaughter; because when I called, ye did not answer; when I spake, ye did not hear; but ye did that which was evil in mine eyes, and chose that wherein I delighted not.
Bible in Basic English (BBE) Your fate will be the sword, and you will all go down to death: because when my voice came to you, you made no answer; you did not give ear to my word; but you did what was evil in my eyes, desiring what was not pleasing to me.
Darby English Bible (DBY) I will even assign you to the sword, and ye shall all bow down in the slaughter; because I called, and ye did not answer, I spoke, and ye did not hear; but ye did what was evil in mine eyes, and chose that wherein I delight not.
World English Bible (WEB) I will destine you to the sword, and you shall all bow down to the slaughter; because when I called, you did not answer; when I spoke, you did not hear; but you did that which was evil in my eyes, and chose that in which I didn't delight.
Young's Literal Translation (YLT) And I have numbered you for the sword, And all of you for slaughter bow down, Because I called, and ye have not answered, I have spoken, and ye have not hearkened, And ye do the evil thing in Mine eyes, And on that which I desired not -- fixed.
Cross Reference Leviticus 26:25 in Panjabi 25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇੱਕਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ ।
Deuteronomy 32:25 in Panjabi 25 ਬਾਹਰ ਤਲਵਾਰ ਨਾਲ ਮਰਨਗੇ, ਅਤੇ ਕੋਠੜੀਆਂ ਵਿੱਚ ਡਰ ਹੋਵੇਗਾ, ਜਿਸ ਨਾਲ ਜੁਆਨਾਂ ਅਤੇ ਕੁਆਰੀਆਂ ਦਾ, ਅਤੇ ਦੁੱਧ ਚੁੰਘਦੇ ਬੱਚੇ ਅਤੇ ਧੌਲਿਆਂ ਵਾਲੇ ਮਨੁੱਖਾਂ ਦਾ ਵੀ ਨਾਸ਼ ਹੋ ਜਾਵੇਗਾ ।
2 Chronicles 36:15 in Panjabi 15 ਅਤੇ ਯਹੋਵਾਹ ਉਨ੍ਹਾਂ ਦੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਦੂਤਾਂ ਦੇ ਰਾਹੀਂ ਉਹਨਾਂ ਨੂੰ ਜਤਨ ਨਾਲ ਭੇਜ ਕੇ ਉਨ੍ਹਾਂ ਦੇ ਕੋਲ ਸੁਨੇਹਾ ਭੇਜਿਆ ਕਿਉਂ ਜੋ ਉਸ ਨੂੰ ਆਪਣੇ ਲੋਕਾਂ ਅਤੇ ਧਾਮ ਉੱਤੇ ਤਰਸ ਆਉਂਦਾ ਸੀ
Proverbs 1:24 in Panjabi 24 ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 3:25 in Panjabi 25 ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ ।
Isaiah 10:4 in Panjabi 4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ । ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 27:1 in Panjabi 1 ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ ।
Isaiah 41:28 in Panjabi 28 ਜਦ ਮੈਂ ਵੇਖਦਾ ਹਾਂ ਤਾਂ ਕੋਈ ਨਹੀਂ ਹੈ, ਅਤੇ ਇਹਨਾਂ ਦੇ ਵਿੱਚ ਕੋਈ ਸਲਾਹਕਾਰ ਨਹੀਂ, ਕਿ ਜਦ ਮੈਂ ਉਹਨਾਂ ਤੋਂ ਪੁੱਛਾਂ ਤਾਂ ਉਹ ਅੱਗੋਂ ਮੈਨੂੰ ਜਵਾਬ ਦੇਣ ।
Isaiah 50:2 in Panjabi 2 ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ ।
Isaiah 65:3 in Panjabi 3 ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ ।
Isaiah 66:3 in Panjabi 3 ਬਲਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ ।
Jeremiah 7:13 in Panjabi 13 ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ
Jeremiah 16:17 in Panjabi 17 ਕਿਉਂ ਜੋ ਮੇਰੀਆਂ ਅੱਖਾਂ ਉਹਨਾਂ ਦੇ ਸਾਰੇ ਰਾਹਾਂ ਉੱਤੇ ਹਨ । ਉਹ ਮੇਰੇ ਹਜੂਰੋਂ ਲੁੱਕੇ ਹੋਏ ਨਹੀਂ ਹਨ, ਨਾ ਉਹਨਾਂ ਦੀ ਬਦੀ ਮੇਰੀਆਂ ਅੱਖਾਂ ਦੇ ਅੱਗੋਂ ਛੁੱਪੀ ਹੋਈ ਹੈ
Jeremiah 18:21 in Panjabi 21 ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ !
Jeremiah 34:17 in Panjabi 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ । ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ
Ezekiel 14:17 in Panjabi 17 ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
Zephaniah 1:4 in Panjabi 4 ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ਼ ਕਰ ਦਿਆਂਗਾ,
Zechariah 7:7 in Panjabi 7 ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ ?
Zechariah 7:11 in Panjabi 11 ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ । ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ
Matthew 21:34 in Panjabi 34 ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ ।
Matthew 22:3 in Panjabi 3 ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ ।
Matthew 22:7 in Panjabi 7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ ।
John 1:11 in Panjabi 11 ਉਹ ਆਪਣੇ ਲੋਕਾਂ ਵਿੱਚ ਆਇਆ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ ।